1
ਕੂਚ 5:1
ਪਵਿੱਤਰ ਬਾਈਬਲ
PERV
ਜਦੋਂ ਮੂਸਾ ਅਤੇ ਹਾਰੂਨ ਲੋਕਾਂ ਨਾਲ ਗੱਲ ਕਰ ਹਟੇ, ਉਹ ਫ਼ਿਰਊਨ ਵੱਲ ਚੱਲੇ ਗਏ। ਉਨ੍ਹਾਂ ਨੇ ਆਖਿਆ, “ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮਾਰੂਥਲ ਵਿੱਚ ਜਾਣ ਦਿਓ ਤਾਂ ਜੋ ਉਹ ਮੇਰੇ ਸਨਮਾਨ ਵਿੱਚ ਦਾਵਤ ਕਰ ਸੱਕਣ।’”
Comparar
Explorar ਕੂਚ 5:1
2
ਕੂਚ 5:23
ਮੈਂ ਫ਼ਿਰਊਨ ਕੋਲ ਗਿਆ ਅਤੇ ਉਹੀ ਗੱਲਾਂ ਆਖੀਆਂ ਜਿਹੜੀਆਂ ਤੁਸੀਂ ਆਖਣ ਲਈ ਕਹੀਆਂ ਸਨ। ਪਰ ਉਸੇ ਵੇਲੇ ਤੋਂ ਉਹ ਲੋਕਾਂ ਲਈ ਕਮੀਨਾ ਬਣ ਗਿਆ ਹੈ। ਅਤੇ ਤੁਸੀਂ ਉਨ੍ਹਾਂ ਦੀ ਸਹਾਇਤਾ ਲਈ ਕੁਝ ਵੀ ਨਹੀਂ ਕੀਤਾ।”
Explorar ਕੂਚ 5:23
3
ਕੂਚ 5:22
ਤਾਂ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਸੁਆਮੀ, ਤੁਸੀਂ ਆਪਣੇ ਬੰਦਿਆਂ ਲਈ ਇਹ ਭਿਆਨਕ ਗੱਲ ਕਿਉਂ ਕੀਤੀ ਹੈ? ਤੁਸੀਂ ਮੈਨੂੰ ਇੱਥੇ ਕਿਉਂ ਭੇਜਿਆ ਹੈ?
Explorar ਕੂਚ 5:22
4
ਕੂਚ 5:2
ਪਰ ਫ਼ਿਰਊਨ ਨੇ ਆਖਿਆ, “ਕੌਣ ਹੈ ਇਹ ਯਹੋਵਾਹ? ਮੈਂ ਉਸਦਾ ਹੁਕਮ ਕਿਉਂ ਮੰਨਾਂ? ਮੈਂ ਇਸਰਾਏਲ ਨੂੰ ਕਿਉਂ ਜਾਣ ਦੇਵਾਂ? ਮੈਂ ਤਾਂ ਇਹ ਜਾਣਦਾ ਵੀ ਨਹੀਂ ਕਿ ਉਹ ਕੌਣ ਹੈ ਜਿਸ ਨੂੰ ਤੁਸੀਂ ਯਹੋਵਾਹ ਕਹਿੰਦੇ ਹੋ, ਇਸ ਲਈ ਇਸਰਾਏਲੀਆਂ ਦੇ ਚੱਲੇ ਜਾਣ ਤੋਂ ਇਨਕਾਰ ਕਰਦਾ ਹਾਂ।”
Explorar ਕੂਚ 5:2
5
ਕੂਚ 5:8-9
ਪਰ ਤਾਂ ਵੀ ਉਨ੍ਹਾਂ ਨੂੰ ਪਹਿਲਾਂ ਜਿੰਨੀ ਗਿਣਤੀ ਦੀਆਂ ਇੱਟਾਂ ਬਨਾਉਣੀਆਂ ਪੈਣਗੀਆਂ। ਉਹ ਸੁਸਤ ਹੋ ਗਏ ਹਨ। ਇਹੀ ਕਾਰਣ ਹੈ ਕਿ ਉਹ ਮੇਰੇ ਕੋਲੋਂ ਜਾਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਕੋਲ ਕਰਨ ਲਈ ਕਾਫ਼ੀ ਕੰਮ ਨਹੀਂ ਹੈ। ਇਸੇ ਲਈ ਉਹ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਨੂੰ ਆਪਣੇ ਪਰਮੇਸ਼ੁਰ ਅੱਗੇ ਬਲੀਆਂ ਚੜ੍ਹਾਉਣ ਦਿਆਂ। ਇਸ ਲਈ ਇਨ੍ਹਾਂ ਲੋਕਾਂ ਕੋਲੋਂ ਹੋਰ ਵੱਧੇਰੇ ਸਖਤ ਕੰਮ ਕਰਾਓ। ਉਨ੍ਹਾਂ ਨੂੰ ਰੁਝਾਈ ਰੱਖੋ। ਫ਼ੇਰ ਉਨ੍ਹਾਂ ਕੋਲ ਮੂਸਾ ਦੀਆਂ ਝੂਠੀਆਂ ਗੱਲਾਂ ਸੁਣਨ ਦੀ ਵਿਹਲ ਨਹੀਂ ਹੋਵੇਗੀ।”
Explorar ਕੂਚ 5:8-9
Inicio
Biblia
Planes
Vídeos