“ਫ਼ਿਰਊਨ ਤੁਹਾਡੇ ਪਾਸੋਂ ਤੁਹਾਡੀ ਸ਼ਕਤੀ ਦਾ ਸਬੂਤ ਮਂਗੇਗਾ। ਉਹ ਤੁਹਾਡੇ ਕੋਲੋਂ ਕਰਿਸ਼ਮੇ ਕਰਨ ਦੀ ਮੰਗ ਕਰੇਗਾ। ਹਾਰੂਨ ਨੂੰ ਆਖੀਂ ਕਿ ਉਹ ਆਪਣੀ ਸੋਟੀ ਧਰਤੀ ਤੇ ਸੁੱਟੇ। ਜਦੋਂ ਫ਼ਿਰਊਨ ਦੇਖ ਰਿਹਾ ਹੋਵੇਗਾ, ਸੋਟੀ ਸੱਪ ਬਣ ਜਾਵੇਗੀ।”
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਕੋਲ ਗਏ ਅਤੇ ਯਹੋਵਾਹ ਦਾ ਹੁਕਮ ਮੰਨਿਆ। ਹਾਰੂਨ ਨੇ ਆਪਣੀ ਸੋਟੀ ਧਰਤੀ ਤੇ ਸੁੱਟੀ। ਜਦੋਂ ਫ਼ਿਰਊਨ ਅਤੇ ਉਸ ਦੇ ਅਧਿਕਾਰੀ ਦੇਖ ਰਹੇ ਸਨ, ਸੋਟੀ ਸੱਪ ਬਣ ਗਈ।