ਜਾਦੂਗਰਾਂ ਨੇ ਆਪਣੇ ਕਰਤਬ ਵਰਤੇ ਅਤੇ ਉਹੋ ਕੁਝ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਧੂੜ ਵਿੱਚੋਂ ਜੂਆਂ ਨਾ ਬਣਾ ਸੱਕੇ। ਜੂਆਂ ਜਾਨਵਰਾਂ ਅਤੇ ਲੋਕਾਂ ਨੂੰ ਚੁੰਬੜ ਗਈਆਂ। ਇਸ ਲਈ ਜਾਦੂਗਰਾਂ ਨੇ ਫ਼ਿਰਊਨ ਨੂੰ ਦੱਸਿਆ ਕਿ ਪਰਮੇਸ਼ੁਰ ਦੀ ਸ਼ਕਤੀ ਨੇ ਅਜਿਹਾ ਕੀਤਾ ਸੀ। ਪਰ ਫ਼ਿਰਊਨ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।