ਇਸ ਲਈ ਕਲ ਇਸੇ ਵੇਲੇ, ਮੈਂ ਭਿਆਨਕ ਗੜ੍ਹੇਮਾਰ ਕਰਾਂਗਾ। ਇਸ ਤਰ੍ਹਾਂ ਦੀ ਗੜ੍ਹੇਮਾਰ ਮਿਸਰ ਵਿੱਚ ਕਦੇ ਵੀ ਨਹੀਂ ਹੋਈ, ਉਦੋਂ ਤੋਂ ਲੈ ਕੇ ਵੀ ਨਹੀਂ ਜਦੋਂ ਦਾ ਮਿਸਰ ਇੱਕ ਕੌਮ ਬਣਿਆ ਹੈ। ਹੁਣ ਤੈਨੂੰ ਚਾਹੀਦਾ ਹੈ ਕਿ ਤੂੰ ਆਪਣੇ ਜਾਨਵਰਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਰੱਖੇਂ। ਤੂੰ ਆਪਣੀ ਹਰ ਸ਼ੈਅ ਨੂੰ ਜਿਹੜੀ ਹੁਣ ਖੇਤਾਂ ਵਿੱਚ ਹੈ, ਕਿਸੇ ਸੁਰੱਖਿਅਤ ਥਾਂ ਰੱਖੀਂ। ਕਿਉਂਕਿ ਜਿਹੜਾ ਵੀ ਬੰਦਾ ਜਾਂ ਜਾਨਵਰ ਖੇਤਾਂ ਵਿੱਚ ਹੋਵੇਗਾ, ਮਾਰਿਆ ਜਾਵੇਗਾ। ਗੜ੍ਹੇ ਹਰ ਉਸ ਚੀਜ਼ ਉੱਤੇ ਵਰ੍ਹਣਗੇ ਜਿਹੜੀ ਤੁਹਾਡੇ ਘਰਾਂ ਵਿੱਚ ਜਮ੍ਹਾ ਨਹੀਂ ਕੀਤੀ ਗਈ।’”