ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ,
“ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ।
ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।
ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ।
ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ।
ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ।
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”