ਪਰ ਉਹ ਆਪਣੀ ਤਾਕਤਵਰ ਕਮਾਨ ਨਾਲ ਅਤੇ ਹੁਨਰ ਭਰੇ ਹਥਿਆਰਾਂ ਨਾਲ ਜੰਗ ਜਿੱਤ ਗਿਆ।
ਉਹ ਸ਼ਕਤੀਸ਼ਾਲੀ ਯਾਕੂਬ ਪਾਸੋਂ, ਅਯਾਲੀ ਪਾਸੋਂ, ਇਸਰਾਏਲ ਦੀ ਚੱਟਾਨ ਪਾਸੋਂ,
ਤੁਹਾਡੇ ਪਿਤਾ ਦੇ ਪਰਮੇਸ਼ੁਰ ਪਾਸੋਂ, ਤਾਕਤ ਹਾਸਿਲ ਕਰਦਾ ਹੈ। ਪਰਮੇਸ਼ੁਰ ਤੁਹਾਨੂੰ ਅਸੀਸ ਦਿੰਦਾ ਹੈ।
ਸਰਬ-ਸ਼ਕਤੀਮਾਨ ਪਰਮੇਸ਼ੁਰ ਤੈਨੂੰ ਅਸੀਸ ਦੇਵੇ ਅਤੇ ਉੱਪਰੋਂ ਆਕਾਸ਼ ਤੋਂ ਅਸੀਸਾਂ ਦੇਵੇ,
ਅਤੇ ਹੇਠਾਂ ਡੂੰਘ ਵਿੱਚੋਂ ਅਸੀਸਾਂ ਦੇਵੇ।
ਉਹ ਤੈਨੂੰ ਛਾਤੀ ਅਤੇ ਕੁੱਖ ਤੋਂ ਅਸੀਸਾਂ ਦੇਵੇ।