ਉਸ ਨੇ ਆਖਿਆ ਸੀ, ‘ਯੂਸੁਫ਼ ਨੂੰ ਆਖਣਾ ਕਿ ਮੈਂ ਉਸ ਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਆਪਣੇ ਭਰਾਵਾਂ ਨੂੰ ਉਨ੍ਹਾਂ ਦੇ ਭੈੜੇ ਕਾਰਿਆਂ ਲਈ ਮਾਫ਼ ਕਰ ਦੇਵੇ।’ ਇਸ ਲਈ ਹੁਣ ਯੂਸੁਫ਼, ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿਰਪਾ ਕਰਕੇ ਸਾਨੂੰ ਸਾਡੇ ਉਹਾਂ ਭੈੜੇ ਕੰਮਾਂ ਲਈ ਮਾਫ਼ ਕਰਦੇ ਜਿਹੜੇ ਅਸੀਂ ਤੇਰੇ ਨਾਲ ਕੀਤੇ ਸਨ। ਅਸੀਂ ਪਰਮੇਸ਼ੁਰ ਦੇ, ਤੇਰੇ ਪਿਤਾ ਦੇ ਪਰਮੇਸ਼ੁਰ ਦੇ ਸੇਵਕ ਹਾਂ।”
ਇਸ ਸੰਦੇਸ਼ ਨੇ ਯੂਸੁਫ਼ ਨੂੰ ਬਹੁਤ ਉਦਾਸ ਕਰ ਦਿੱਤਾ ਅਤੇ ਉਹ ਰੋ ਪਿਆ।