ਕੂਚ 15
15
ਮੂਸਾ ਦਾ ਗੀਤ
1ਤਾਂ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਲਈ ਇਹ ਗੀਤ ਗਾਉਣਾ ਸ਼ੁਰੂ ਕੀਤਾ:
ਮੈਂ ਯਹੋਵਾਹ ਵਾਸਤੇ ਗਾਵਾਂਗਾ।
ਉਸ ਨੇ ਮਹਾਨ ਕਾਰਨਾਮੇ ਕੀਤੇ ਹਨ।
ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।
2ਯਹੋਵਾਹ ਮੇਰੀ ਤਾਕਤ
ਅਤੇ ਮੇਰੀ ਮੁਕਤੀ ਹੈ।
ਮੈਂ ਉਸ ਲਈ ਉਸਤਤਿ ਦੇ ਗੀਤ ਗਾਉਂਦਾ ਹਾਂ।
ਇਹ ਮੇਰਾ ਪਰਮੇਸ਼ੁਰ ਹੈ,
ਅਤੇ ਮੈਂ ਉਸਦੀ ਉਸਤਤਿ ਕਰਦਾ ਹਾਂ।
ਯਹੋਵਾਹ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਹੈ,
ਅਤੇ ਮੈਂ ਉਸਦਾ ਆਦਰ ਕਰਦਾ ਹਾਂ।
3ਯਹੋਵਾਹ ਇੱਕ ਮਹਾਨ ਯੋਧਾ ਹੈ।
ਯਹੋਵਾਹ ਉਸਦਾ ਨਾਮ ਹੈ।
4ਉਸ ਨੇ ਫ਼ਿਰਊਨ ਦੇ ਰੱਥਾਂ
ਅਤੇ ਫ਼ੌਜੀਆਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।
ਫ਼ਿਰਊਨ ਦੇ ਸਭ ਤੋਂ ਚੰਗੇ ਫ਼ੌਜੀ
ਲਾਲ ਸਾਗਰ ਵਿੱਚ ਡੁੱਬ ਗਏ।
5ਡੂੰਘੇ ਪਾਣੀਆਂ ਨੇ ਉਨ੍ਹਾਂ ਨੂੰ ਕੱਜ ਲਿਆ
ਅਤੇ ਉਹ ਪੱਥਰਾਂ ਵਾਂਗ ਹੇਠਾਂ ਡੁੱਬ ਗਏ।
6“ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ।
ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।
7ਆਪਣੇ ਮਹਾਨ ਪਰਤਾਪ ਨਾਲ ਤੂੰ ਆਪਣੇ ਦੁਸ਼ਮਣਾਂ
ਨੂੰ ਤਬਾਹ ਕਰ ਦਿੱਤਾ ਜਿਹੜੇ ਤੇਰੇ ਖਿਲਾਫ਼ ਖੜ੍ਹੇ ਹੋਏ ਸਨ।
ਤੇਰੇ ਕਰੋਧ ਨੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ,
ਜਿਵੇਂ ਅੱਗ ਕੱਖਾਂ ਨੂੰ ਸਾੜ ਦਿੰਦੀ ਹੈ।
8ਜਿਹੜਾ ਸਾਹ ਤੂੰ ਆਪਣੀਆਂ ਨਾਸਾਂ ਵਿੱਚੋਂ
ਛੱਡਿਆ ਉਸ ਨੇ ਪਾਣੀ ਨੂੰ ਉੱਚਾ ਚੁੱਕ ਦਿੱਤਾ।
ਵਗਦਾ ਪਾਣੀ ਕੰਧ ਬਣ ਗਿਆ।
ਸਮੁੰਦਰ ਆਪਣੀਆਂ ਗਹਿਰਾਈਆਂ ਤਾਈਂ ਠੋਸ ਬਣ ਗਿਆ।
9“ਦੁਸ਼ਮਣ ਨੇ ਆਖਿਆ,
‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ।
ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ।
ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ।
ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’
10ਪਰ ਤੂੰ ਫ਼ੂਕ ਮਾਰੀ
ਅਤੇ ਉਨ੍ਹਾਂ ਨੂੰ ਸਮੁੰਦਰ ਨਾਲ ਢੱਕ ਦਿੱਤਾ।
ਉਹ ਸਿੱਕੇ ਵਾਂਗ ਡੂੰਘੇ
ਸਮੁੰਦਰ ਵਿੱਚ ਡੁੱਬ ਗਏ।
11“ਕੀ ਯਹੋਵਾਹ ਵਰਗੇ ਕੋਈ ਦੇਵਤੇ ਹਨ?
ਨਹੀਂ। ਤੇਰੇ ਵਰਗੇ ਕੋਈ ਦੇਵਤੇ ਨਹੀਂ
ਤੂੰ ਅਦਭੁਤ ਪਵਿੱਤਰ ਹੈਂ
ਤੂੰ ਅਦਭੁਤ ਤਾਕਤਵਰ ਹੈਂ।
ਤੂੰ ਮਹਾਨ ਕਰਿਸ਼ਮੇ ਕਰਦਾ ਹੈਂ।
12ਤੂੰ ਆਪਣਾ ਸੱਜਾ ਹੱਥ ਬਾਹਰ ਕੱਢਿਆ,
ਇਸ ਲਈ ਧਰਤੀ ਉਨ੍ਹਾਂ ਨੂੰ ਨਿਗਲ ਗਈ।
13ਪਰ ਆਪਣੀ ਕਿਰਪਾ ਨਾਲ
ਤੂੰ ਲੋਕਾਂ ਦੀ ਅਗਵਾਈ ਕੀਤੀ ਜਿਨ੍ਹਾਂ ਨੂੰ ਤੂੰ ਬਚਾਇਆ।
ਅਤੇ ਆਪਣੀ ਤਾਕਤ ਨਾਲ
ਤੂੰ ਉਨ੍ਹਾਂ ਦੀ ਅਗਵਾਈ ਆਪਣੀ ਪਵਿੱਤਰ ਅਤੇ ਪ੍ਰਸੰਨ ਧਰਤੀ ਵੱਲ ਕੀਤੀ।
14“ਦੂਸਰੀਆਂ ਕੌਮਾਂ ਇਸ ਕਹਾਣੀ ਨੂੰ ਸੁਣਨਗੀਆਂ
ਅਤੇ ਉਹ ਡਰ ਜਾਣਗੀਆਂ।
ਫ਼ਲਿਸਤੀ ਲੋਕ ਡਰ ਨਾਲ ਕੰਬਣਗੇ।
15ਅਦੋਮ ਦੇ ਆਗੂ ਕੰਬਣਗੇ।
ਮੋਆਬ ਦੇ ਆਗੂ ਡਰ ਨਾਲ ਕੰਬਣਗੇ।
ਕਨਾਨ ਦੇ ਲੋਕਾਂ ਦਾ ਹੌਂਸਲਾ ਟੁੱਟ ਜਾਵੇਗਾ।
16ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ
ਉਹ ਤੇਰੀ ਤਾਕਤ ਦੇਖਣਗੇ।
ਉਹ ਯਹੋਵਾਹ ਦੇ ਲੋਕਾਂ,
ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।
17ਯਹੋਵਾਹ, ਤੂੰ ਆਪਣੇ ਲੋਕਾਂ ਦੀ
ਆਪਣੇ ਪਰਬਤ ਉੱਪਰ ਅਗਵਾਈ ਕਰੇਂਗਾ।
ਤੂੰ ਉਨ੍ਹਾਂ ਨੂੰ ਉਸ ਥਾਂ ਤੇ ਰਹਿਣ ਦੇਵੇਂਗਾ।
ਜਿਹੜੀ ਤੂੰ ਆਪਣੇ ਤਖਤ ਲਈ ਬਣਾਈ ਹੈ।
ਸੁਆਮੀ, ਤੂੰ ਆਪਣਾ ਮੰਦਰ ਬਣਾਵੇਂਗਾ।
18“ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ।”
19ਹਾਂ, ਇਹ ਸੱਚਮੁੱਚ ਵਾਪਰਿਆ ਸੀ। ਫ਼ਿਰਊਨ ਦੇ ਘੋੜੇ ਅਤੇ ਸਵਾਰ ਅਤੇ ਰੱਥ ਸਮੁੰਦਰ ਵਿੱਚ ਚੱਲੇ ਗਏ। ਅਤੇ ਯਹੋਵਾਹ ਨੇ ਸਮੁੰਦਰ ਦਾ ਸਾਰਾ ਪਾਣੀ ਉਨ੍ਹਾਂ ਦੇ ਉੱਪਰ ਲੈ ਆਂਦਾ। ਪਰ ਇਸਰਾਏਲ ਦੇ ਲੋਕ ਸਮੁੰਦਰ ਵਿੱਚੋਂ ਸੁੱਕੀ ਧਰਤੀ ਤੋਂ ਲੰਘ ਗਏ।
20ਤਾਂ ਹਾਰੂਨ ਦੀ ਭੈਣ, ਔਰਤ ਨਬੀਆ ਮਿਰਯਮ, ਨੇ ਤੰਬੂਰੀ ਚੁੱਕ ਲਈ। ਮਿਰਯਮ ਅਤੇ ਹੋਰ ਔਰਤਾਂ ਗਾਉਣ ਤੇ ਨੱਚਣ ਲੱਗੀਆਂ। 21ਮਿਰਯਮ ਨੇ ਇਹ ਸ਼ਬਦ ਦੁਹਰਾਏ,
“ਯਹੋਵਾਹ ਲਈ ਗਾਓ।
ਉਸ ਨੇ ਮਹਾਨ ਕਾਰਨਾਮੇ ਕੀਤੇ ਹਨ।
ਉਸ ਨੇ ਘੋੜੇ ਅਤੇ ਸਵਾਰਾਂ ਨੂੰ
ਸਮੁੰਦਰ ਵਿੱਚ ਸੁੱਟ ਦਿੱਤਾ।”
ਇਸਰਾਏਲ ਦਾ ਮਾਰੂਥਲ ਵਿੱਚ ਜਾਣਾ
22ਮੂਸਾ ਇਸਰਾਏਲ ਦੇ ਲੋਕਾਂ ਨੂੰ ਲਾਲ ਸਾਗਰਾਂ ਤੋਂ ਪਰ੍ਹਾਂ ਸੂਰ ਦੇ ਮਾਰੂਥਲ ਅੰਦਰ ਲੈ ਗਿਆ। ਉਨ੍ਹਾਂ ਨੇ ਮਾਰੂਥਲ ਵਿੱਚ ਤਿੰਨ ਦਿਨ ਤੱਕ ਸਫ਼ਰ ਕੀਤਾ। ਲੋਕਾਂ ਨੂੰ ਕੋਈ ਪਾਣੀ ਨਹੀਂ ਮਿਲਿਆ। 23ਤਿੰਨ ਦਿਨਾਂ ਮਗਰੋਆਂ ਲੋਕ ਮਾਰਾਹ ਆ ਗਏ। ਮਾਰਾਹ ਵਿੱਚ ਪਾਣੀ ਸੀ ਪਰ ਇਹ ਪੀਣ ਵਿੱਚ ਕੌੜਾ ਸੀ। (ਇਸੇ ਲਈ ਉਸ ਥਾਂ ਦਾ ਨਾਮ ਮਾਰਾਹ ਸੀ।)
24ਲੋਕਾਂ ਨੇ ਮੂਸਾ ਅੱਗੇ ਸ਼ਿਕਾਇਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਆਖਿਆ, “ਹੁਣ ਅਸੀਂ ਕੀ ਪੀਵਾਂਗੇ?”
25ਮੂਸਾ ਨੇ ਯਹੋਵਾਹ ਨੂੰ ਆਵਾਜ਼ ਦਿੱਤੀ। ਇਸ ਲਈ ਯਹੋਵਾਹ ਨੇ ਉਸ ਨੂੰ ਇੱਕ ਦਰੱਖਤ ਦਿਖਾਇਆ। ਮੂਸਾ ਨੇ ਦਰੱਖਤ ਨੂੰ ਪਾਣੀ ਵਿੱਚ ਸੁੱਟ ਦਿੱਤਾ। ਜਦੋਂ ਉਸ ਨੇ ਅਜਿਹਾ ਕੀਤਾ, ਪਾਣੀ ਪੀਣ ਦੇ ਯੋਗ ਹੋ ਗਿਆ। ਉਸ ਥਾਂ ਤੇ, ਯਹੋਵਾਹ ਨੇ ਲੋਕਾਂ ਦਾ ਨਿਆਂ ਕੀਤਾ ਅਤੇ ਉਨ੍ਹਾਂ ਨੂੰ ਇੱਕ ਕਾਨੂਨ ਦਿੱਤਾ।
ਯਹੋਵਾਹ ਨੇ ਲੋਕਾਂ ਦਾ ਵਿਸ਼ਵਾਸ ਵੀ ਪਰੱਖਿਆ। 26ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”
27ਫ਼ੇਰ ਲੋਕ ਸਫ਼ਰ ਕਰਦੇ ਹੋਏ ਏਲਿਮ ਪਹੁੰਚੇ। ਏਲਿਮ ਵਿਖੇ ਪਾਣੀ ਦੇ 12 ਚਸ਼ਮੇ ਅਤੇ ਖਜੂਰਾਂ ਦੇ 70 ਰੁੱਖ ਸਨ। ਇਸ ਲਈ ਲੋਕਾਂ ਨੇ ਪਾਣੀ ਦੇ ਨੇੜੇ ਡੇਰਾ ਲਾ ਲਿਆ।
Actualmente seleccionado:
ਕੂਚ 15: PERV
Destacar
Compartir
Copiar
¿Quieres tener guardados todos tus destacados en todos tus dispositivos? Regístrate o inicia sesión
Punjabi Holy Bible: Easy-to-Read Version
All rights reserved.
© 2002 Bible League International

: