ਕੂਚ 18:20-21
ਕੂਚ 18:20-21 PERV
ਤੈਨੂੰ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਚਿਤਾਵਨੀ ਦੇ ਕਿ ਉਹ ਬਿਧੀ ਨਾ ਤੋੜਨ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਦੱਸ। ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਪਰ ਤੈਨੂੰ ਕੁਝ ਚੰਗੇ ਲੋਕਾਂ ਨੂੰ ਨਿਆਂਕਾਰ ਤੇ ਆਗੂ ਵੀ ਚੁਣਨਾ ਚਾਹੀਦਾ ਹੈ। “ਉਨ੍ਹਾਂ ਨੇਕ ਆਦਮੀਆਂ ਨੂੰ ਚੁਣ ਜਿਨ੍ਹਾਂ ਉੱਤੇ ਤੂੰ ਭਰੋਸਾ ਕਰ ਸੱਕਦਾ ਹੈਂ-ਉਹ ਆਦਮੀ ਜਿਹੜੇ ਪਰਮੇਸ਼ੁਰ ਦੀ ਇੱਜ਼ਤ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਚੁਣ ਜਿਹੜੇ ਪੈਸੇ ਖਾਤਰ ਆਪਣੇ ਫ਼ੈਸਲੇ ਨਾ ਬਦਲਣ। ਅਤੇ ਇਨ੍ਹਾਂ ਆਦਮੀਆਂ ਨੂੰ ਲੋਕਾਂ ਦੇ ਹਾਕਮ ਬਣਾ। ਇੱਕ ਹਜ਼ਾਰ ਆਦਮੀਆਂ, ਸੌ ਆਦਮੀਆਂ, ਪੰਜਾਹ ਆਦਮੀਆਂ ਅਤੇ ਦਸ ਆਦਮੀਆਂ ਉੱਪਰ ਵੀ ਹਾਕਮ ਹੋਣੇ ਚਾਹੀਦੇ ਹਨ।





