ਉਤਪਤ 29
29
ਯਾਕੂਬ ਰਾਖੇਲ ਨੂੰ ਮਿਲਦਾ ਹੈ
1ਫ਼ੇਰ ਯਾਕੂਬ ਨੇ ਆਪਣਾ ਸਫ਼ਰ ਜਾਰੀ ਰੱਖਿਆ। ਉਹ ਪੂਰਬ ਦੇ ਦੇਸ਼ ਵਿੱਚ ਗਿਆ। 2ਯਾਕੂਬ ਨੇ ਝਾਤੀ ਮਾਰੀ ਅਤੇ ਉਸ ਨੂੰ ਖੇਤਾਂ ਅੰਦਰ ਇੱਕ ਖੂਹ ਨਜ਼ਰ ਆਇਆ। ਖੂਹ ਦੇ ਨੇੜੇ ਭੇਡਾਂ ਦੇ ਤਿੰਨ ਇੱਜੜ ਲੇਟੇ ਸਨ। ਇਹੀ ਉਹ ਖੂਹ ਸੀ ਜਿੱਥੇ ਇਹ ਭੇਡਾਂ ਪਾਣੀ ਪੀਂਦੀਆਂ ਸਨ। ਉੱਥੇ ਇੱਕ ਵੱਡਾ ਪੱਥਰ ਸੀ, ਜਿਸ ਨਾਲ ਖੂਹ ਦਾ ਮੂੰਹ ਕੱਜਿਆ ਹੋਇਆ ਸੀ। 3ਜਦੋਂ ਸਾਰੇ ਇੱਜੜ ਉੱਥੇ ਇਕੱਠੇ ਹੋ ਜਾਂਦੇ ਸਨ ਅਯਾਲੀ ਪੱਥਰ ਨੂੰ ਖੂਹ ਤੋਂ ਹਟਾ ਦਿੰਦੇ ਸਨ। ਫ਼ੇਰ ਸਾਰੀਆਂ ਭੇਡਾਂ ਪਾਣੀ ਪੀ ਸੱਕਦੀਆਂ ਸਨ। ਜਦੋਂ ਭੇਡਾਂ ਦੀ ਪਿਆਸ ਬੁਝ ਜਾਂਦੀ ਤਾਂ ਅਯਾਲੀ ਪੱਥਰ ਨੂੰ ਮੁੜਕੇ ਪਹਿਲੀ ਥਾਂ ਖਿਸੱਕਾ ਦਿੰਦੇ ਸਨ।
4ਯਾਕੂਬ ਨੇ ਉੱਥੋਂ ਦੇ ਅਯਾਲੀਆਂ ਨੂੰ ਆਖਿਆ, “ਭਰਾਵੋ, ਤੁਸੀਂ ਕਿੱਥੋਂ ਦੇ ਹੋ?”
ਉਨ੍ਹਾਂ ਨੇ ਜਵਾਬ ਦਿੱਤਾ, “ਅਸੀਂ ਹਾਰਾਨ ਤੋਂ ਹਾਂ।”
5ਫ਼ੇਰ ਯਾਕੂਬ ਨੇ ਆਖਿਆ, “ਕੀ ਤੁਸੀਂ ਨਾਹੋਰ ਦੇ ਪੋਤਰੇ ਲਾਬਾਨ ਨੂੰ ਜਾਣਦੇ ਹੋ?”
ਅਯਾਲੀਆਂ ਨੇ ਜਵਾਬ ਦਿੱਤਾ, “ਅਸੀਂ ਉਸ ਨੂੰ ਜਾਣਦੇ ਹਾਂ।”
6ਫ਼ੇਰ ਯਾਕੂਬ ਨੇ ਆਖਿਆ, “ਉਸ ਦਾ ਕੀ ਹਾਲ ਹੈ?”
ਉਨ੍ਹਾਂ ਨੇ ਜਵਾਬ ਦਿੱਤਾ, “ਉਹ ਰਾਜੀ-ਖੁਸ਼ੀ ਹੈ। ਹਰ ਚੀਜ਼ ਠੀਕ ਹੈ। ਦੇਖੋ ਉਹ ਉਸ ਦੀ ਧੀ ਰਾਖੇਲ ਉਸ ਦੀਆਂ ਭੇਡਾਂ ਦੇ ਨਾਲ ਤੁਰੀ ਆਉਂਦੀ ਹੈ।”
7ਯਾਕੂਬ ਨੇ ਆਖਿਆ, “ਦੇਖੋ, ਹਾਲੇ ਤਾਂ ਦਿਨ ਖੜ੍ਹਾ ਹੈ ਸੂਰਜ ਛਿਪਣ ਵਿੱਚ ਹਾਲੇ ਦੇਰ ਹੈ। ਹਾਲੇ ਜਾਨਵਰਾਂ ਦੇ ਰਾਤ ਲਈ ਇਕੱਠੇ ਕਰਨ ਦਾ ਵੇਲਾ ਨਹੀਂ ਹੋਇਆ। ਇਸ ਲਈ ਇਨ੍ਹਾਂ ਨੂੰ ਪਾਣੀ ਪਿਲਾਉ ਅਤੇ ਖੇਤਾਂ ਵਿੱਚ ਵਾਪਸ ਜਾਣ ਦਿਉ।”
8ਪਰ ਉਸ ਅਯਾਲੀ ਨੇ ਆਖਿਆ, “ਅਸੀਂ ਉਦੋਂ ਤੱਕ ਅਜਿਹਾ ਨਹੀਂ ਕਰ ਸੱਕਦੇ ਜਿੰਨਾ ਚਿਰ ਸਾਰੇ ਇੱਜੜ ਇਕੱਠੇ ਨਹੀਂ ਹੋ ਜਾਂਦੇ। ਫ਼ੇਰ ਅਸੀਂ ਖੂਹ ਤੋਂ ਪੱਥਰ ਖਿਸੱਕਾ ਦੇਵਾਂਗੇ ਅਤੇ ਸਾਰੀਆਂ ਭੇਡਾਂ ਪਾਣੀ ਪੀਣਗੀਆਂ।”
9ਜਦੋਂ ਯਾਕੂਬ ਅਯਾਲੀਆਂ ਨਾਲ ਗੱਲ ਕਰ ਰਿਹਾ ਸੀ ਤਾਂ ਰਾਖੇਲ ਆਪਣੇ ਪਿਤਾ ਦੀਆਂ ਭੇਡਾਂ ਦੇ ਨਾਲ ਆ ਗਈ। (ਰਾਖੇਲ ਦਾ ਕੰਮ ਭੇਡਾਂ ਦੀ ਦੇਖ-ਭਾਲ ਕਰਨਾ ਸੀ।) 10ਰਾਖੇਲ ਲਾਬਾਨ ਦੀ ਧੀ ਸੀ। ਲਾਬਾਨ ਯਕੂਬ ਦੀ ਮਾਂ ਰਿਬਕਾਹ ਦਾ ਭਰਾ ਸੀ। ਜਦੋਂ ਯਾਕੂਬ ਨੇ ਰਾਖੇਲ ਨੂੰ ਦੇਖਿਆ, ਉਸ ਨੇ ਜਾਕੇ ਪੱਥਰ ਖਿਸੱਕਾਇਆ ਅਤੇ ਫ਼ੇਰ ਭੇਡਾਂ ਨੂੰ ਪਾਣੀ ਦਿੱਤਾ। 11ਫ਼ੇਰ ਯਾਕੂਬ ਨੇ ਰਾਖੇਲ ਨੂੰ ਚੁੰਮਿਆ ਅਤੇ ਰੋ ਪਿਆ। 12ਯਾਕੂਬ ਨੇ ਰਾਖੇਲ ਨੂੰ ਦੱਸਿਆ ਕਿ ਉਹ ਉਸ ਦੇ ਪਿਤਾ ਦੇ ਪਰਿਵਾਰ ਵਿੱਚੋਂ ਹੈ। ਉਸ ਨੇ ਰਾਖੇਲ ਨੂੰ ਦੱਸਿਆ ਕਿ ਉਹ ਰਿਬਕਾਹ ਦਾ ਪੁੱਤਰ ਹੈ। ਇਸ ਲਈ ਰਾਖੇਲ ਘਰ ਦੌੜ ਗਈ ਅਤੇ ਆਪਣੇ ਪਿਤਾ ਨੂੰ ਇਸ ਬਾਰੇ ਦੱਸਿਆ।
13ਲਾਬਾਨ ਨੇ ਆਪਣੀ ਭੈਣ ਦੇ ਪੁੱਤਰ ਯਾਕੂਬ ਬਾਰੇ ਸੁਣਿਆ। ਇਸ ਲਈ ਲਾਬਾਨ ਉਸ ਨੂੰ ਮਿਲਣ ਲਈ ਦੌੜਿਆ। ਲਾਬਾਨ ਨੇ ਉਸ ਨੂੰ ਜਫ਼ੀ ਪਾ ਲਈ ਅਤੇ ਚੁੰਮਿਆ ਅਤੇ ਆਪਣੇ ਘਰ ਲੈ ਆਇਆ। ਯਾਕੂਬ ਨੇ ਜੋ ਕੁਝ ਵਾਪਰਿਆ ਸੀ ਸਭ ਦੱਸ ਦਿੱਤਾ।
14ਫ਼ੇਰ ਲਾਬਾਨ ਨੇ ਆਖਿਆ, “ਇਹ ਤਾਂ ਬਹੁਤ ਸ਼ਾਨਦਾਰ ਗੱਲ ਹੈ। ਤੂੰ ਮੇਰੇ ਆਪਣੇ ਪਰਿਵਾਰ ਵਿੱਚੋਂ ਹੈ।” ਇਸ ਲਈ ਯਾਕੂਬ ਲਾਬਾਨ ਕੋਲ ਇੱਕ ਮਹੀਨੇ ਲਈ ਠਹਿਰ ਗਿਆ।
ਲਾਬਾਨ ਦਾ ਯਾਕੂਬ ਨਾਲ ਧੋਖਾ ਕਰਨਾ
15ਇੱਕ ਦਿਨ ਲਾਬਾਨ ਨੇ ਯਾਕੂਬ ਨੂੰ ਆਖਿਆ, “ਤੇਰੇ ਲਈ ਮੇਰੇ ਵਾਸਤੇ ਬਿਨਾ ਤਨਖਾਹ ਤੋਂ ਕੰਮ ਕਰਨਾ ਸਹੀ ਨਹੀਂ। ਤੂੰ ਇੱਕ ਰਿਸ਼ਤੇਦਾਰ ਹੈਂ, ਕੋਈ ਗੁਲਾਮ ਨਹੀਂ ਮੈਂ ਤੈਨੂੰ ਕੀ ਦੇਵਾਂ?”
16ਲਾਬਾਨ ਦੀਆਂ ਦੋ ਧੀਆਂ ਸਨ। ਵੱਡੀ ਲੇਆਹ ਸੀ ਅਤੇ ਛੋਟੀ ਰਾਖੇਲ ਸੀ।
17ਲੇਆਹ ਬਹੁਤ ਖੂਬਸੂਰਤ ਨਹੀਂ ਸੀ, ਪਰ ਰਾਖੇਲ ਇੱਕ ਬਹੁਤ ਹੀ ਖੂਬਸੂਰਤ ਮੁਟਿਆਰ ਸੀ। 18ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਕੰਮ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।”
19ਲਾਬਾਨ ਨੇ ਆਖਿਆ, “ਉਸਦੇ ਲਈ ਵੀ ਤੇਰੇ ਨਾਲ ਸ਼ਾਦੀ ਕਰਨਾ ਹੋਰ ਕਿਸੇ ਨਾਲ ਸ਼ਾਦੀ ਕਰਨ ਨਾਲੋਂ ਬਿਹਤਰ ਹੋਵੇਗਾ। ਇਸ ਲਈ ਮੇਰੇ ਕੋਲ ਠਹਿਰ ਜਾ।”
20ਇਸ ਲਈ ਯਾਕੂਬ ਠਹਿਰ ਗਿਆ ਅਤੇ ਸੱਤ ਵਰ੍ਹੇ ਲਾਬਾਨ ਲਈ ਕੰਮ ਕਰਦਾ ਰਿਹਾ। ਪਰ ਇਹ ਕੁਝ ਦਿਨਾਂ ਵਾਂਗ ਹੀ ਲੱਗਿਆ ਕਿਉਂਕਿ ਉਹ ਰਾਖੇਲ ਨੂੰ ਪਿਆਰ ਕਰਦਾ ਸੀ।
21ਸੱਤ ਵਰ੍ਹਿਆਂ ਬਾਦ ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਨੂੰ ਰਾਖੇਲ ਦਾ ਹੱਥ ਫ਼ੜਾ ਦੇ ਤਾਂ ਜੋ ਮੈਂ ਉਸ ਨਾਲ ਸ਼ਾਦੀ ਕਰ ਸੱਕਾਂ। ਮੇਰਾ ਤੇਰੇ ਲਈ ਕੰਮ ਕਰਨ ਦਾ ਸਮਾਂ ਮੁੱਕ ਗਿਆ ਹੈ।”
22ਇਸ ਲਈ ਲਾਬਾਨ ਨੇ ਉਸ ਥਾਂ ਦੇ ਸਾਰੇ ਲੋਕਾਂ ਨੂੰ ਦਾਵਤ ਦਿੱਤੀ। 23ਉਸ ਰਾਤ ਲਾਬਾਨ ਆਪਣੀ ਧੀ ਲੇਆਹ ਨੂੰ ਯਾਕੂਬ ਕੋਲ ਲੈ ਆਇਆ। ਯਾਕੂਬ ਅਤੇ ਲੇਆਹ ਨੇ ਸੰਭੋਗ ਕੀਤਾ। 24(ਲਾਬਾਨ ਨੇ ਆਪਣੀ ਨੌਕਰਾਣੀ ਜ਼ਿਲਫ਼ਾਹ ਨੂੰ ਆਪਣੀ ਧੀ ਦੀ ਸੇਵਕਾ ਬਣਾ ਦਿੱਤਾ।) 25ਸਵੇਰ ਨੂੰ ਯਾਕੂਬ ਨੇ ਦੇਖਿਆ ਕਿ ਉਹ ਤਾਂ ਲੇਆਹ ਨਾਲ ਸੁੱਤਾ ਸੀ। ਯਾਕੂਬ ਨੇ ਲਾਬਾਨ ਨੂੰ ਆਖਿਆ, “ਤੂੰ ਮੇਰੇ ਨਾਲ ਧੋਖਾ ਕੀਤਾ ਹੈ। ਮੈਂ ਤੇਰੇ ਲਈ ਸਖ਼ਤ ਮਿਹਨਤ ਕੀਤੀ ਤਾਂ ਜੋ ਰਾਖੇਲ ਨਾਲ ਸ਼ਾਦੀ ਕਰ ਸੱਕਾਂ। ਤੂੰ ਮੈਨੂੰ ਧੋਖਾ ਕਿਉਂ ਦਿੱਤਾ?”
26ਲਾਬਾਨ ਨੇ ਆਖਿਆ, “ਸਾਡੇ ਦੇਸ਼ ਵਿੱਚ ਅਸੀਂ ਵੱਡੀ ਧੀ ਤੋਂ ਪਹਿਲਾਂ ਛੋਟੀ ਦਾ ਵਿਆਹ ਨਹੀਂ ਕਰਦੇ। 27ਪਰ ਤੂੰ ਪੂਰਾ ਹਫ਼ਤਾ ਸ਼ਾਦੀ ਦੀਆਂ ਰਸਮਾਂ ਵਿੱਚ ਸ਼ਾਮਿਲ ਰਹਿ, ਅਤੇ ਮੈਂ ਰਾਖੇਲ ਦਾ ਵੀ ਤੇਰੇ ਨਾਲ ਵਿਆਹ ਕਰ ਦਿਆਂਗਾ। ਪਰ ਤੈਨੂੰ ਮੇਰੇ ਲਈ ਸੱਤ ਵਰ੍ਹੇ ਹੋਰ ਕੰਮ ਕਰਨਾ ਪਵੇਗਾ।”
28ਇਸ ਲਈ ਯਾਕੂਬ ਨੇ ਇਵੇਂ ਹੀ ਕੀਤਾ ਅਤੇ ਹਫ਼ਤਾ ਖਤਮ ਹੋ ਗਿਆ। ਫ਼ੇਰ ਲਾਬਾਨ ਨੇ ਆਪਣੀ ਧੀ ਰਾਖੇਲ ਦਾ ਵਿਆਹ ਵੀ ਉਸ ਨਾਲ ਕਰ ਦਿੱਤਾ। 29(ਲਾਬਾਨ ਨੇ ਆਪਣੀ ਸੇਵਕਾ ਬਿਲਹਾਹ ਨੂੰ ਆਪਣੀ ਧੀ ਰਾਖੇਲ ਦੀ ਸੇਵਕਾ ਬਣਾ ਦਿੱਤਾ।) 30ਇਸ ਲਈ ਯਾਕੂਬ ਨੇ ਰਾਖੇਲ ਨਾਲ ਵੀ ਸੰਭੋਗ ਕੀਤਾ ਅਤੇ ਯਾਕੂਬ ਰਾਖੇਲ ਨੂੰ ਲੇਆਹ ਨਾਲੋਂ ਵੱਧ ਪਿਆਰ ਕਰਦਾ ਸੀ। ਯਾਕੂਬ ਸੱਤ ਵਰ੍ਹੇ ਹੋਰ ਲਾਬਾਨ ਲਈ ਕੰਮ ਕਰਦਾ ਰਿਹਾ।
ਯਾਕੂਬ ਦਾ ਪਰਿਵਾਰ ਵੱਧਦਾ ਹੈ
31ਯਹੋਵਾਹ ਨੇ ਦੇਖਿਆ ਕਿ ਲੇਆਹ ਦੀ ਅਣਗਹਿਲੀ ਹੁੰਦੀ ਸੀ। ਇਸ ਲਈ ਯਹੋਵਾਹ ਨੇ ਲੇਆਹ ਨੂੰ ਬੱਚੇ ਪੈਦਾ ਕਰਨ ਦਿੱਤੇ। ਪਰ ਰਾਖੇਲ ਦੇ ਬੱਚੇ ਪੈਦਾ ਨਾ ਹੋਏ।
32ਲੇਆਹ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸਦਾ ਨਾਮ ਰਊਬੇਨ ਰੱਖਿਆ। ਲੇਆਹ ਨੇ ਇਸਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਯਹੋਵਾਹ ਨੇ ਮੇਰੀਆਂ ਮੁਸ਼ਕਿਲਾਂ ਦੇਖ ਲਈਆਂ ਹਨ। ਮੇਰਾ ਪਤੀ ਮੈਨੂੰ ਪਿਆਰ ਨਹੀਂ ਕਰਦਾ। ਇਸ ਲਈ ਸ਼ਾਇਦ ਹੁਣ ਮੇਰਾ ਪਤੀ ਮੈਨੂੰ ਪਿਆਰ ਕਰੇ।”
33ਲੇਆਹ ਫ਼ੇਰ ਤੋਂ ਗਰਭਵਤੀ ਹੋ ਗਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਉਸ ਦਾ ਨਾਮ ਸ਼ਿਮਓਨ#29:33 ਸ਼ਿਮਓਨ ਇਹ “ਉਹ ਸੁਣਦਾ” ਸ਼ਬਦ ਦੇ ਅਰਥ ਵਾਂਗ ਹੈ। ਰੱਖਿਆ। ਲੇਆਹ ਨੇ ਆਖਿਆ, “ਯਹੋਵਾਹ ਜਾਣਦਾ ਕਿ ਮੇਰਾ ਪਤੀ ਮੇਰੀ ਅਣਗਹਿਲੀ ਕਰਦਾ ਹੈ, ਇਸ ਲਈ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਹੈ।”
34ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋ ਗਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ। ਉਸ ਨੇ ਇਸ ਪੁੱਤਰ ਦਾ ਨਾਮ ਲੇਵੀ ਰੱਖਿਆ। ਲੇਆਹ ਨੇ ਆਖਿਆ, “ਹੁਣ ਅਵੱਸ਼ ਹੀ ਮੇਰਾ ਪਤੀ ਮੇਰੇ ਨਾਲ ਜੁੜ ਜਾਵੇਗਾ। ਮੈਂ ਉਸ ਨੂੰ ਤਿੰਨ ਪੁੱਤਰ ਦਿੱਤੇ ਹਨ।”
35ਫ਼ੇਰ ਲੇਆਹ ਨੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਉਸ ਨੇ ਉਸ ਦਾ ਨਾਮ ਯਹੂਦਾਹ ਰੱਖਿਆ। ਲੇਆਹ ਨੇ ਉਸ ਦਾ ਇਹ ਨਾਮ ਇਸ ਲਈ ਰੱਖਿਆ ਕਿਉਂਕਿ ਉਸ ਨੇ ਆਖਿਆ, “ਹੁਣ ਮੈਂ ਯਹੋਵਾਹ ਦੀ ਉਸਤਤਿ ਕਰਾਂਗੀ।” ਫ਼ੇਰ ਲੇਆਹ ਨੇ ਸੰਤਾਨ ਪੈਦਾ ਕਰਨੀ ਬੰਦ ਕਰ ਦਿੱਤੀ।
Actualmente seleccionado:
ਉਤਪਤ 29: PERV
Destacar
Compartir
Copiar

¿Quieres tener guardados todos tus destacados en todos tus dispositivos? Regístrate o inicia sesión
Punjabi Holy Bible: Easy-to-Read Version
All rights reserved.
© 2002 Bible League International

: