ਉਤਪਤ 33
33
ਯਾਕੂਬ ਬਹਾਦਰੀ ਦਿਖਾਉਂਦਾ
1ਯਾਕੂਬ ਨੇ ਤੱਕਿਆ ਅਤੇ ਏਸਾਓ ਨੂੰ ਆਉਂਦਿਆ ਵੇਖਿਆ। ਏਸਾਓ 400 ਆਦਮੀਆਂ ਨਾਲ ਆ ਰਿਹਾ ਸੀ। ਯਾਕੂਬ ਨੇ ਆਪਣੇ ਪਰਿਵਾਰ ਨੂੰ ਚਾਰ ਟੋਲੀਆਂ ਵਿੱਚ ਵੰਡ ਦਿੱਤਾ। 2ਯਾਕੂਬ ਨੇ ਸਭ ਤੋਂ ਪਹਿਲਾਂ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਰੱਖਿਆ। ਫ਼ੇਰ ਯਾਕੂਬ ਨੇ ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਰੱਖਿਆ। ਅਤੇ ਯਾਕੂਬ ਨੇ ਰਾਖੇਲ ਅਤੇ ਯੂਸੁਫ ਨੂੰ ਸਭ ਤੋਂ ਅਖੀਰ ਵਿੱਚ ਰੱਖਿਆ।
3ਯਾਕੂਬ ਖੁਦ ਏਸਾਓ ਵੱਲ ਨੂੰ ਬਾਹਰ ਗਿਆ। ਇਸ ਲਈ ਉਹ ਏਸਾਓ ਦੇ ਸਾਹਮਣੇ ਆਉਣ ਵਾਲਾ ਪਹਿਲਾ ਬੰਦਾ ਸੀ। ਯਾਕੂਬ ਨੇ ਆਪਣੇ ਭਰਾ ਵੱਲ ਆਉਂਦਿਆਂ ਹੋਇਆ ਸੱਤ ਵਾਰੀ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ।
4ਜਦੋਂ ਏਸਾਓ ਨੇ ਯਾਕੂਬ ਨੂੰ ਵੇਖਿਆ ਤਾਂ ਉਹ ਉਸ ਨੂੰ ਮਿਲਣ ਲਈ ਦੌੜ ਪਿਆ। ਏਸਾਓ ਨੇ ਯਾਕੂਬ ਦੁਆਲੇ ਬਾਹਾਂ ਵਲ ਲਈਆਂ ਅਤੇ ਉਸ ਨੂੰ ਜੱਫ਼ੀ ਪਾ ਲਈ ਅਤੇ ਉਸ ਨੂੰ ਚੁੰਮਿਆ। ਫ਼ੇਰ ਉਹ ਦੋਵੇਂ ਰੋ ਪਏ। 5ਏਸਾਓ ਨੇ ਉੱਪਰ ਵੱਲ ਤੱਕਿਆ ਅਤੇ ਔਰਤਾਂ ਅਤੇ ਬੱਚਿਆਂ ਨੂੰ ਦੇਖਿਆ। ਉਸ ਨੇ ਆਖਿਆ, “ਤੇਰੇ ਨਾਲ ਇਹ ਸਾਰੇ ਲੋਕ ਕੌਣ ਹਨ?”
ਯਾਕੂਬ ਨੇ ਜਵਾਬ ਦਿੱਤਾ, “ਇਹ ਉਹ ਬੱਚੇ ਹਨ ਜਿਹੜੇ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ। ਪਰਮੇਸ਼ੁਰ ਮੇਰੇ ਉੱਤੇ ਮਿਹਰਬਾਨ ਰਿਹਾ ਹੈ।”
6ਫ਼ੇਰ ਦੋ ਦਾਸੀਆਂ ਬੱਚਿਆਂ ਸਮੇਤ ਏਸਾਓ ਕੋਲ ਗਈਆਂ। ਉਨ੍ਹਾਂ ਨੇ ਉਸ ਦੇ ਸਾਹਮਣੇ ਝੁਕ ਕੇ ਸਿਜਦਾ ਕੀਤਾ। 7ਲੇਆਹ ਅਤੇ ਉਸ ਦੇ ਬੱਚੇ ਏਸਾਓ ਕੋਲ ਗਏ ਅਤੇ ਉਸ ਦੇ ਸਾਹਮਣੇ ਝੁਕ ਗਏ ਅਤੇ ਫ਼ੇਰ ਰਾਖੇਲ ਅਤੇ ਯੂਸੁਫ਼ ਏਸਾਓ ਕੋਲ ਗਏ ਅਤੇ ਉਸ ਅੱਗੇ ਝੁਕ ਗਏ।
8ਏਸਾਓ ਨੇ ਆਖਿਆ, “ਇਹ ਸਾਰੇ ਲੋਕ ਕੌਣ ਹਨ ਜਿਨ੍ਹਾਂ ਨੂੰ ਇੱਥੇ ਆਉਣ ਸਮੇਂ ਦੇਖਿਆ ਸੀ? ਅਤੇ ਇਹ ਸਾਰੇ ਜਾਨਵਰ ਕਾਹਦੇ ਲਈ ਹਨ?”
ਯਾਕੂਬ ਨੇ ਜਵਾਬ ਦਿੱਤਾ, “ਇਹ ਸਾਰੇ ਮੇਰੇ ਵੱਲੋਂ ਤੁਹਾਡੇ ਲਈ ਸੁਗਾਤ ਹਨ ਤਾਂ ਜੋ ਤੁਸੀਂ ਮੈਨੂੰ ਪ੍ਰਵਾਨ ਕਰ ਸੱਕੋਂ।”
9ਪਰ ਏਸਾਓ ਨੇ ਆਖਿਆ, “ਭਰਾਵਾ, ਮੇਰੇ ਕੋਲ ਅਪਾਰ ਹੈ। ਜੋ ਤੇਰੇ ਕੋਲ ਹੈ ਉਸ ਨੂੰ ਰੱਖ।”
10ਯਾਕੂਬ ਨੇ ਆਖਿਆ, “ਨਹੀਂ! ਮੈਂ ਤੁਹਾਨੂੰ ਬੇਨਤੀ ਕਰਦਾ ਹਾਂ। ਜੇ ਤੁਸੀਂ ਸੱਚਮੁੱਚ ਮੈਨੂੰ ਪ੍ਰਵਾਨ ਕਰਦੇ ਹੋ ਤਾਂ ਇਹ ਸਾਰੀਆਂ ਸੁਗਾਤਾਂ ਮੇਰੇ ਵੱਲੋਂ ਕਬੂਲ ਕਰੋ। ਮੈਨੂੰ ਇੱਕ ਵਾਰੀ ਫ਼ੇਰ ਤੁਹਾਡਾ ਚਿਹਰਾ ਵੇਖਕੇ ਬਹੁਤ ਖੁਸ਼ੀ ਹੋਈ ਹੈ। ਇਹ ਪਰਮੇਸ਼ੁਰ ਦਾ ਚਿਹਰਾ ਦੇਖਣ ਵਰਗੀ ਗੱਲ ਹੈ। ਮੈਨੂੰ ਇਹ ਦੇਖਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਤੁਸੀਂ ਮੈਨੂੰ ਪ੍ਰਵਾਨ ਕਰਦੇ ਹੋ। 11ਇਸ ਲਈ ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੀਆਂ ਇਹ ਸੁਗਾਤਾਂ ਵੀ ਪ੍ਰਵਾਨ ਕਰੋ। ਪਰਮੇਸ਼ੁਰ ਦੀ ਮੇਰੇ ਉੱਤੇ ਅਪਾਰ ਕਿਰਪਾ ਹੈ। ਮੇਰੇ ਕੋਲ ਮੇਰੀਆਂ ਲੋੜਾਂ ਨਾਲੋਂ ਵੱਧੇਰੇ ਹੈ।” ਇਸ ਤਰ੍ਹਾਂ ਯਾਕੂਬ ਨੇ ਏਸਾਓ ਨੂੰ ਸੁਗਾਤਾਂ ਲੈਣ ਲਈ ਬੇਨਤੀ ਕੀਤੀ। ਇਸ ਲਈ ਏਸਾਓ ਨੇ ਸੁਗਾਤਾਂ ਪ੍ਰਵਾਨ ਕਰ ਲਈਆਂ।
12ਫ਼ੇਰ ਏਸਾਓ ਨੇ ਆਖਿਆ, “ਹੁਣ ਤੁਸੀਂ ਆਪਣਾ ਸਫ਼ਰ ਜਾਰੀ ਰੱਖ ਸੱਕਦੇ ਹੋਂ। ਮੈਂ ਤੁਹਾਡੇ ਨਾਲ ਜਾਵਾਂਗਾ।”
13ਪਰ ਯਾਕੂਬ ਨੇ ਉਸ ਨੂੰ ਆਖਿਆ, “ਤੁਸੀਂ ਜਾਣਦੇ ਹੋ ਕਿ ਮੇਰੇ ਬੱਚੇ ਕਮਜ਼ੋਰ ਹਨ। ਅਤੇ ਮੈਨੂੰ ਆਪਣੇ ਇੱਜੜਾਂ ਅਤੇ ਉਨ੍ਹਾਂ ਦੇ ਜਵਾਨ ਪਸ਼ੂਆਂ ਦਾ ਬਹੁਤ ਧਿਆਨ ਰੱਖਣਾ ਪਵੇਗਾ। ਜੇ ਮੈਂ ਉਨ੍ਹਾਂ ਨੂੰ ਇੱਕ ਦਿਨ ਵਿੱਚ ਬਹੁਤ ਦੂਰ ਤੁਰਨ ਲਈ ਮਜ਼ਬੂਰ ਕਰਦਾ ਹਾਂ ਤਾਂ ਸਾਰੇ ਪਸ਼ੂ ਮਰ ਜਾਣਗੇ। 14ਇਸ ਲਈ ਤੁਸੀਂ ਅੱਗੇ ਚੱਲੋ। ਮੈਂ ਹੌਲੀ-ਹੌਲੀ ਤੁਹਾਡੇ ਪਿੱਛੇ ਆਵਾਂਗਾ। ਮੈਂ ਆਪਣੇ ਪਸ਼ੂਆਂ ਅਤੇ ਹੋਰ ਜਾਨਵਰਾਂ ਕਾਰਣ ਕਾਫ਼ੀ ਹੌਲੀ ਚੱਲਾਂਗਾ ਤਾਂ ਜੋ ਉਹ ਸੁਰੱਖਿਅਤ ਰਹਿਣ ਅਤੇ ਮੇਰੇ ਬੱਚੇ ਬਹੁਤ ਜ਼ਿਆਦਾ ਨਾ ਥੱਕ ਜਾਣ। ਮੈਂ ਤੁਹਾਨੂੰ ਸ਼ੇਈਰ ਵਿੱਚ ਮਿਲਾਂਗਾ।”
15ਇਸ ਲਈ ਏਸਾਓ ਨੇ ਆਖਿਆ, “ਤਾਂ ਫ਼ੇਰ ਮੈਂ ਆਪਣੇ ਕੁਝ ਬੰਦੇ ਤੁਹਾਡੀ ਸਹਾਇਤਾ ਲਈ ਛੱਡ ਦਿਆਂਗਾ।”
ਪਰ ਯਾਕੂਬ ਨੇ ਆਖਿਆ, “ਇਹ ਤਾਂ ਤੁਹਾਡੀ ਬਹੁਤ ਮਿਹਰਬਾਨੀ ਹੈ। ਪਰ ਇਸਦੀ ਕੋਈ ਲੋੜ ਨਹੀਂ।” 16ਇਸ ਲਈ ਉਸ ਦਿਨ, ਏਸਾਓ ਨੇ ਆਪਣੇ ਨਗਰ ਵੱਲ ਵਾਪਸ ਆਪਣਾ ਸਫ਼ਰ ਸ਼ੁਰੂ ਕਰ ਦਿੱਤਾ। 17ਪਰ ਯਾਕੂਬ ਸੁੱਕੋਥ ਨੂੰ ਚੱਲਾ ਗਿਆ। ਉਸ ਥਾਂ ਉਸ ਨੇ ਆਪਣੇ ਰਹਿਣ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੋਟੇ ਬਾੜੇ। ਇਸੇ ਲਈ ਉਸ ਥਾਂ ਦਾ ਨਾਮ ਸੁੱਕੋਥ ਰੱਖਿਆ ਗਿਆ।
18ਯਾਕੂਬ ਨੇ ਪਦਮ ਅਰਾਮ ਤੋਂ ਆਪਣਾ ਸਫ਼ਰ ਸਫ਼ਲਤਾ ਨਾਲ ਪੂਰਾ ਕੀਤਾ ਜਦੋਂ ਉਹ ਕਨਾਨ ਦੇ ਸ਼ਹਿਰ ਸ਼ਕਮ ਪਹੁੰਚ ਗਿਆ ਯਾਕੂਬ ਨੇ ਸ਼ਹਿਰ ਦੇ ਨੇੜੇ ਇੱਕ ਮੈਦਾਨ ਵਿੱਚ ਆਪਣਾ ਡੇਰਾ ਲਾ ਲਿਆ। 19ਜਿਸ ਮੈਦਾਨ ਵਿੱਚ ਯਾਕੂਬ ਨੇ ਡੇਰਾ ਲਾਇਆ ਸੀ ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪਰਿਵਾਰ ਤੋਂ ਖਰੀਦਿਆ ਹੋਇਆ ਸੀ। ਯਾਕੂਬ ਨੇ ਇਸ ਲਈ 100 ਚਾਂਦੀ ਦੇ ਸਿੱਕੇ ਦਿੱਤੇ ਸਨ। 20ਯਾਕੂਬ ਨੇ ਉੱਥੇ ਪਰਮੇਸ਼ੁਰ ਦੀ ਉਪਾਸਨਾ ਲਈ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ, ਇਸਰਾਏਲ ਦਾ ਪਰਮੇਸ਼ੁਰ,” ਧਰਿਆ।
Actualmente seleccionado:
ਉਤਪਤ 33: PERV
Destacar
Compartir
Copiar

¿Quieres tener guardados todos tus destacados en todos tus dispositivos? Regístrate o inicia sesión
Punjabi Holy Bible: Easy-to-Read Version
All rights reserved.
© 2002 Bible League International

: