Logo de YouVersion
Icono de búsqueda

ਉਤਪਤ 36

36
ਏਸਾਓ ਦਾ ਪਰਿਵਾਰ
1ਏਸਾਓ (ਅਦੋਮ) ਦੇ ਪਰਿਵਾਰ ਦਾ ਇਤਿਹਾਸ। 2ਏਸਾਓ ਨੇ ਕਨਾਨ ਦੀ ਧਰਤੀ ਦੀਆਂ ਔਰਤਾਂ ਨਾਲ ਸ਼ਾਦੀ ਕੀਤੀ। ਏਸਾਓ ਦੀਆਂ ਪਤਨੀਆਂ ਸਨ: ਆਦਾਹ, ਜੋ ਹਿੱਤੀ ਏਲੋਨ ਦੀ ਧੀ ਸੀ, ਅਤੇ ਆਹਾਲੀਬਾਮਾਹ, ਜੋ ਹਿੱਤੀ ਸਿਬਓਨ ਦੇ ਪੁੱਤਰ ਅਨਾਹ ਦੀ ਧੀ ਸੀ। 3ਬਾਸਮਾਥ, ਨਬਾਯੋਥ ਦੀ ਭੈਣ, ਇਸਮਾਏਲ ਦੀ ਧੀ। 4ਏਸਾਓ ਅਤੇ ਆਦਾਹ ਦਾ ਇੱਕ ਪੁੱਤਰ ਸੀ ਅਲੀਫ਼ਾਜ਼। ਬਾਸਮਥ ਦਾ ਪੁੱਤਰ ਸੀ ਰਊਏਲ। 5ਅਤੇ ਆਹਾਲੀਬਮਾਹ ਦੇ ਤਿੰਨ ਪੁੱਤਰ ਸਨ: ਯਊਸ਼, ਯਾਲਾਮ ਅਤੇ ਕੋਰਹ। ਇਹ ਏਸਾਓ ਦੇ ਪੁੱਤਰ ਸਨ ਜਿਨ੍ਹਾਂ ਦਾ ਜਨਮ ਕਨਾਨ ਦੀ ਧਰਤੀ ਉੱਤੇ ਹੋਇਆ ਸੀ।
6-8ਯਾਕੂਬ ਅਤੇ ਏਸਾਓ ਦੇ ਪਰਿਵਾਰ ਇੰਨੇ ਵੱਧ ਗਏ ਕਿ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦਾ ਗੁਜ਼ਾਰਾ ਨਹੀਂ ਸੀ ਹੋ ਸੱਕਦਾ। ਇਸ ਲਈ ਏਸਾਓ ਨੇ ਕਨਾਨ ਛੱਡ ਦਿੱਤਾ ਅਤੇ ਆਪਣੇ ਭਰਾ ਯਾਕੂਬ ਤੋਂ ਦੂਰ ਚੱਲਾ ਗਿਆ। ਏਸਾਓ ਨੇ ਆਪਣੀਆਂ ਪਤਨੀਆਂ ਆਪਣੇ ਪੁੱਤਰਾਂ-ਧੀਆਂ ਅਤੇ ਆਪਣੇ ਸਾਰੇ ਗੁਲਾਮਾਂ, ਗਊਆਂ ਅਤੇ ਹੋਰ ਪਸ਼ੂਆਂ ਅਤੇ ਆਪਣੀ ਕਨਾਨ ਵਿੱਚ ਜਮ੍ਹਾਂ ਕੀਤੀ ਹਰ ਸ਼ੈਅ ਨਾਲ ਲਈ ਅਤੇ ਸੇਈਰ ਦੇ ਪਹਾੜੀ ਪ੍ਰਦੇਸ਼ ਵੱਲ ਚੱਲਾ ਗਿਆ। (ਏਸਾਓ ਦਾ ਨਾਮ ਅਦੋਮ ਵੀ ਹੈ-ਅਤੇ ਇਹੀ ਸੇਈਰ ਦੇਸ਼ ਦਾ ਦੂਸਰਾ ਨਾਮ ਵੀ ਹੈ।)
9ਏਸਾਓ, ਅਦੋਮ ਦੇ ਲੋਕਾਂ ਦਾ ਪਿਤਾਮਾ ਹੈ। ਸੇਈਰ (ਅਦੋਮ) ਦੇ ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਏਸਾਓ ਦੇ ਪਰਿਵਾਰ ਦੇ ਨਾਮ ਇਹ ਹਨ:
10ਇਹ ਨਾਮ ਏਸਾਓ ਦੇ ਉੱਤਰਾਧਿਕਾਰੀਆਂ ਦੇ ਸਨ: ਏਸਾਓ ਅਤੇ ਆਦਾਹ ਦਾ ਪੁੱਤਰ ਸੀ ਅਲੀਫ਼ਾਜ਼। ਏਸਾਓ ਅਤੇ ਬਾਸਮਥ ਦਾ ਪੁੱਤਰ ਸੀ ਰਊਏਲ।
11ਅਲੀਫ਼ਾਜ਼ ਦੇ ਪੁੱਤਰ ਸਨ: ਤੇਮਾਨ, ਓਮਾਰ, ਸਫ਼ੋ, ਗਾਤਾਮ ਅਤੇ ਕਨਜ਼।
12ਏਸਾਓ ਦੇ ਪੁੱਤਰ ਅਲੀਫ਼ਾਜ਼ ਦੀ ਇੱਕ ਤਿਮਨਾ ਨਾਮ ਦੀ ਦਾਸੀ ਸੀ। ਤਿਮਨਾ ਅਤੇ ਅਲੀਫ਼ਾਜ਼ ਦਾ ਪੁੱਤਰ ਅਮਾਲੇਕ ਸੀ। ਇਹ ਏਸਾਓ ਦੀ ਪਤਨੀ ਆਦਾਹ ਦੇ ਉੱਤਰਾਧਿਕਾਰੀ ਸਨ।
13ਰਊਏਲ ਦੇ ਪੁੱਤਰ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ।
ਇਹ ਏਸਾਓ ਅਤੇ ਉਸ ਦੀ ਪਤਨੀ ਬਾਸਮਥ ਦੇ ਪੋਤੇ ਸਨ।
14ਏਸਾਓ ਦੀ ਹੋਰ ਪਤਨੀ ਅਨਾਹ ਦੀ ਧੀ, ਆਹਾਲੀਬਾਮਾਹ ਸੀ। ਅਨਾਹ ਸਿਬਾਓਨ ਦਾ ਪੁੱਤਰ ਸੀ। ਏਸਾਓ ਅਤੇ ਆਹਾਲੀਬਾਮਾਹ ਦੇ ਬੱਚੇ ਸਨ: ਯਊਸ, ਯਾਲਾਮ ਅਤੇ ਕੋਰਹ।
15ਇਹ ਉਹ ਪਰਿਵਾਰ-ਸਮੂਹ ਹਨ ਜੋ ਏਸਾਓ (ਅਦੋਮ) ਤੋਂ ਜਨਮੇ ਸਨ:
ਏਸਾਓ ਦਾ ਪਹਿਲੋਠਾ ਪੁੱਤਰ ਸੀ ਅਲੀਫ਼ਾਜ਼। ਅਲੀਫ਼ਾਜ਼ ਤੋਂ ਜਨਮੇ ਸਨ: ਤੇਮਾਨ, ਓਮਾਰ, ਸਫ਼ੋ ਕਨਜ਼, 16ਕੋਰਹ, ਗਾਤਾਮ ਅਤੇ ਅਮਾਲੇਕ। ਅਦੋਮ ਦੀ ਧਰਤੀ ਵਿੱਚ ਇਹ ਅਲੀਫ਼ਾਜ਼ ਦੇ ਉੱਤਰਾਧਿਕਾਰੀ ਸਨ।
ਅਦੋਮ ਦੀ ਧਰਤੀ ਵਿੱਚ ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਆਦਾਹ ਤੋਂ ਆਏ।
17ਏਸਾਓ ਦੇ ਪੁੱਤਰ ਰਊਏਲ ਇਨ੍ਹਾਂ ਪਰਿਵਾਰਾਂ ਦਾ ਪੁਰੱਖਾ ਸੀ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ।
ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਬਾਸਮਥ ਤੋਂ ਜਨਮੇ ਸਨ।
18ਏਸਾਓ ਦੀ ਪਤਨੀ ਆਹਾਲੀਬਾਮਾਹ, ਅਨਾਹ ਦੀ ਧੀ, ਨੇ ਯਊਸ, ਯਲਾਮ ਅਤੇ ਕੋਰਹ ਨੂੰ ਜਨਮ ਦਿੱਤਾ। ਇਹ ਤਿੰਨੇ ਆਦਮੀ ਆਪਣੇ ਪਰਿਵਾਰਾਂ ਦੇ ਪਿਤਾਮਾ ਸਨ।
19ਇਹ ਸਾਰੇ ਆਦਮੀ ਏਸਾਓ (ਅਦੋਮ) ਤੋਂ ਪੈਦਾ ਹੋਏ ਪਰਿਵਾਰਕ ਆਗੂ ਸਨ।
20ਏਸਾਓ ਤੋਂ ਪਹਿਲਾਂ ਅਦੋਮ ਵਿੱਚ ਇੱਕ ਹੋਰੀ ਆਦਮੀ ਸੇਈਰ ਵਿੱਚ ਰਹਿੰਦਾ ਸੀ। ਸੇਈਰ ਦੇ ਪੁੱਤਰ ਇਹ ਸਨ:
ਲੋਟਾਨ, ਸ਼ੋਬਾਲ, ਸਿਬਉਨ, ਅਨਾਹ, 21ਦਿਸ਼ੋਨ, ਏਸਰ, ਦੀਸ਼ਾਨ। ਇਹ ਸਾਰੇ ਪੁੱਤਰ ਅਦੋਮ ਦੀ ਧਰਤੀ ਵਿੱਚ ਸੇਈਰ ਤੋਂ ਹੋਰੀ ਪਰਿਵਾਰਾਂ ਦੇ ਆਗੂ ਸਨ।
22ਲੋਟਾਨ ਹੋਰੀ ਅਤੇ ਹੇਮਾਮ ਦਾ ਪਿਤਾ ਸੀ। (ਤਿਮਨਾ ਲੋਟਾਨ ਦੀ ਭੈਣ ਸੀ।)
23ਸੋਬਾਨ ਅਲਵਾਨ, ਮਾਨਹਥ, ਏਬਾਲ ਸ਼ਫ਼ੋ ਅਤੇ ਓਨਾਮ ਦਾ ਪਿਤਾ ਸੀ।
24ਸਿਬਓਨ ਦੇ ਦੋ ਪੁੱਤਰ ਸਨ ਅੱਯਾਹ ਅਤੇ ਅਨਾਹ। (ਅਨਾਹ ਉਹ ਆਦਮੀ ਹੈ ਜਿਸਨੇ ਪਹਾੜਾਂ ਵਿੱਚ ਗਰਮ ਪਾਣੀ ਦੇ ਚਸ਼ਮਿਆਂ ਦੀ ਖੋਜ਼ ਕੀਤੀ ਸੀ, ਜਦੋਂ ਉਹ ਆਪਣੇ ਪਿਤਾ ਦੇ ਗਧਿਆਂ ਦੀ ਦੇਖ-ਭਾਲ ਕਰ ਰਿਰਾ ਸੀ।)
25ਦਿਸ਼ੋਨ ਅਨਾਹ ਦਾ ਪੁੱਤਰ ਸੀ, ਅਤੇ ਆਹਾਲੀਬਾਮਾਹ ਅਨਾਹ ਦੀ ਧੀ ਸੀ।
26ਦੀਸ਼ਾਨ ਦੇ ਪੁੱਤਰ ਸਨ: ਹਮਦਾਨ, ਅਸੁਬਾਨ, ਯਿਤਰਾਨ ਅਤੇ ਕਰਾਨ।
27ਏਸਰੇ ਦੇ ਪੁੱਤਰ ਸਨ: ਬਿਲਹਾਨ, ਜ਼ਾਵਾਨ ਅਤੇ ਅਕਾਨ।
28ਦੀਸ਼ਾਨ ਦੇ ਪੁੱਤਰ ਸਨ: ਊਸ ਅਤੇ ਅਰਾਨ।
29ਹੋਰੀ ਪਰਿਵਾਰਾਂ ਦੇ ਆਗੂਆਂ ਦੇ ਨਾਮ ਇਹ ਹਨ: ਲੋਟਾਨ, ਸੋਬਾਲ, ਸਿਬਓਨ, ਅਨਾਹ, 30ਦਿਸ਼ੋਨ, ਏਸਰ ਅਤੇ ਦੀਸ਼ਾਨ। ਇਹ ਆਦਮੀ ਆਪਣੇ ਪਰਿਵਾਰਾਂ ਦੇ ਹੋਰੀ ਆਗੂ ਸਨ ਜਿਹੜੇ ਸੇਈਰ (ਅਦੋਮ) ਦੇਸ਼ ਵਿੱਚ ਰਹਿੰਦੇ ਸਨ।
31ਉਸ ਸਮੇਂ, ਅਦੋਮ ਵਿੱਚ ਕਈ ਰਾਜੇ ਸਨ। ਅਦੋਮ ਵਿੱਚ ਇਸਰਾਏਲ ਤੋਂ ਬਹੁਤ ਪਹਿਲਾਂ ਰਾਜੇ ਸਨ।
32ਬਓਰ ਦਾ ਪੁੱਤਰ ਬਲਾ ਉਹ ਰਾਜਾ ਸੀ ਜਿਹੜਾ ਅਦੋਮ ਵਿੱਚ ਰਾਜ ਕਰਦਾ ਸੀ। ਉਹ ਦਿਨਹਾਬਾਹ ਸ਼ਹਿਰ ਉੱਤੇ ਰਾਜ ਕਰਦਾ ਸੀ।
33ਜਦੋਂ ਬਲਾ ਮਰਿਆ, ਯੋਬਾਬ ਰਾਜਾ ਬਣ ਗਿਆ। ਯੋਬਾਬ ਜ਼ਰਹ ਦਾ ਪੁੱਤਰ ਸੀ। ਉਸ ਨੇ ਬਸਰੇ ਦੇ ਸ਼ਹਿਰ ਵਿੱਚ ਸ਼ਾਸਨ ਕੀਤਾ।
34ਜਦੋਂ ਯੋਬਾਬ ਮਰਿਆ, ਹੁਸਾਮ ਰਾਜਾ ਬਣ ਗਿਆ। ਹੁਸਾਮ ਤੇਮਾਨ ਲੋਕਾਂ ਦੀ ਧਰਤੀ ਵਿੱਚੋਂ ਸੀ।
35ਹੁਸਾਮ ਦੀ ਮੌਤ ਤੋਂ ਬਾਦ, ਹਦਦ ਰਾਜਾ ਬਣ ਗਿਆ। ਹਦਦ ਬਦਦ ਦਾ ਪੁੱਤਰ ਸੀ। (ਹਦਦ ਉਹ ਆਦਮੀ ਸੀ ਜਿਸਨੇ ਮੋਆਬ ਦੇ ਦੇਸ਼ ਮਿਦਯਾਨ ਨੂੰ ਹਰਾਇਆ ਸੀ।) ਹਦਦ ਅਵੀਤ ਨਗਰ ਤੋਂ ਸੀ।
36ਜਦੋਂ ਹਦਦ ਮਰਿਆ ਤਾਂ ਸਮਲਾਹ ਨੇ ਉਸ ਦੇਸ਼ ਉੱਤੇ ਰਾਜ ਕੀਤਾ। ਸਮਲਾਹ ਮਸਰੇਕਾਹ ਦਾ ਰਹਿਣ ਵਾਲਾ ਸੀ।
37ਜਦੋਂ ਸਮਲਾਹ ਮਰਿਆ ਤਾਂ ਸਾਊਲ ਨੇ ਉਸ ਇਲਾਕੇ ਉੱਤੇ ਰਾਜ ਕੀਤਾ। ਸਾਊਲ ਫ਼ਰਾਤ ਨਦੀ ਉੱਤੇ ਵਸੇ ਰਹੋਬੋਥ ਦਾ ਰਹਿਣ ਵਾਲਾ ਸੀ।
38ਜਦੋਂ ਸਾਊਲ ਮਰਿਆ, ਤਾਂ ਉਸ ਦੇਸ਼ ਉੱਤੇ ਬਆਲ ਹਾਨਾਨ ਨੇ ਰਾਜ ਕੀਤਾ। ਬਆਲ ਹਾਨਾਨ ਅਕਬੋਰ ਦਾ ਪੁੱਤਰ ਸੀ।
39ਜਦੋਂ ਬਆਲ ਹਨਾਨ, ਅਕਬੋਰ ਦਾ ਪੁੱਤਰ ਮਰਿਆ, ਹਦਰ#36:39 ਹਦਰ ਜਾਂ, “ਹਦਦ।” ਰਾਜਾ ਬਣ ਗਿਆ। ਹਦਦ ਪਾਊ ਨਗਰ ਤੋਂ ਸੀ। ਹਦਦ ਦੀ ਪਤਨੀ ਦਾ ਨਾਮ ਮਹੇਟਬਏਲ ਸੀ ਜੋ ਮਟਰੇਦ ਦੀ ਧੀ ਸੀ। (ਮੇਜ਼ਾਹਾਬ ਮਟਰੇਦ ਦਾ ਪਿਤਾ ਸੀ।)
40-43ਏਸਾਓ ਇਨ੍ਹਾਂ ਅਦੋਮੀ ਪਰਿਵਾਰਾਂ ਦਾ ਪਿਤਾਮਾ ਸੀ:
ਤਿਮਨਾ, ਅਲਵਾਹ, ਯਥੇਥ, ਆਹਾਲੀਬਾਮਾਹ, ਏਲਾਹ, ਫ਼ੀਨੋਨ, ਕਨਜ਼, ਤੇਮਾਨ, ਮਿਬਸਾਰ, ਮਗਦੀਏਲ ਅਤੇ ਈਰਾਮ। ਇਨ੍ਹਾਂ ਵਿੱਚੋਂ ਹਰ ਪਰਿਵਾਰ ਜਿਸ ਇਲਾਕੇ ਵਿੱਚ ਰਹਿੰਦਾ ਸੀ ਉਹੋ ਹੀ ਉਨ੍ਹਾਂ ਦੇ ਪਰਿਵਾਰ ਦਾ ਨਾਮ ਸੀ।

Actualmente seleccionado:

ਉਤਪਤ 36: PERV

Destacar

Compartir

Copiar

None

¿Quieres tener guardados todos tus destacados en todos tus dispositivos? Regístrate o inicia sesión