ਉਤਪਤ 41
41
ਫ਼ਿਰਊਨ ਦੇ ਸੁਪਨੇ
1ਦੋ ਸਾਲਾਂ ਬਾਦ, ਫ਼ਿਰਊਨ ਨੂੰ ਇੱਕ ਸੁਪਨਾ ਆਇਆ। ਉਸ ਨੇ ਸੁਪਨਾ ਦੇਖਿਆ ਕਿ ਉਹ ਨੀਲ ਨਦੀ ਦੇ ਕੰਢੇ ਖੜ੍ਹਾ ਹੋਇਆ ਸੀ। 2ਸੁਪਨੇ ਵਿੱਚ, ਨਦੀ ਵਿੱਚੋਂ ਸੱਤ ਗਊਆਂ ਨਿਕਲੀਆਂ ਅਤੇ ਉੱਥੇ ਖੜ ਕੇ ਘਾਹ ਖਾਣ ਲੱਗੀਆਂ। ਉਹ ਬੜੀਆਂ ਸਿਹਤਮੰਦ ਅਤੇ ਸੁੰਦਰ ਗਊਆਂ ਸਨ। 3ਫ਼ੇਰ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਨਦੀ ਕੰਢੇ ਸਿਹਤਮੰਦ ਗਊਆਂ ਕੋਲ ਖੜੀਆਂ ਹੋ ਗਈਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ। 4ਸੱਤ ਬਿਮਾਰ ਗਊਆਂ ਸੱਤ ਸਿਹਤਮੰਦ ਗਊਆਂ ਨੂੰ ਖਾ ਗਈਆਂ। ਫ਼ੇਰ ਫ਼ਿਰਊਨ ਜਾਗ ਪਿਆ।
5ਫ਼ਿਰਊਨ ਫ਼ੇਰ ਸੌਣ ਲਈ ਗਿਆ ਅਤੇ ਫ਼ੇਰ ਸੁਪਨਾ ਦੇਖਣ ਲੱਗਾ। ਇਸ ਵਾਰ ਉਸ ਨੇ ਸੁਪਨੇ ਵਿੱਚ, ਇੱਕੋ ਗੰਦਲ ਵਿੱਚੋਂ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਵੇਖੀਆਂ। ਉਹ ਨਰੋਈਆਂ ਅਤੇ ਭਰਪੂਰ ਬੱਲੀਆਂ ਸਨ। 6ਅਤੇ ਫ਼ੇਰ ਉਸ ਨੇ ਅਨਾਜ ਦੀਆਂ ਹੋਰ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਪਰ ਉਹ ਪਤਲੀਆਂ ਅਤੇ ਗਰਮ ਹਵਾ ਨਾਲ ਝੁਲਸੀਆਂ ਹੋਈਆਂ ਸਨ। 7ਅਨਾਜ ਦੀਆਂ ਸੱਤ ਬੱਲੀਆਂ ਨੇ ਚੰਗੇ ਅਨਾਜ ਵਾਲੀਆਂ ਬੱਲੀਆਂ ਨੂੰ ਖਾ ਲਿਆ। ਫ਼ੇਰ ਫ਼ਿਰਊਨ ਦੁਬਾਰਾ ਜਾਗ ਪਿਆ ਅਤੇ ਉਸ ਨੂੰ ਪਤਾ ਲੱਗਿਆ ਕਿ ਇਹ ਤਾਂ ਸੁਪਨਾ ਹੀ ਸੀ। 8ਅਗਲੀ ਸਵੇਰ ਫ਼ਿਰਊਨ ਇਨ੍ਹਾਂ ਸੁਪਨਿਆਂ ਬਾਰੇ ਫ਼ਿਕਰਮੰਦ ਸੀ। ਇਸ ਲਈ ਉਸ ਨੇ ਮਿਸਰ ਦੇ ਸਾਰੇ ਸਿਆਣੇ ਅਤੇ ਜਾਦੂਗਰ ਬੁਲਾ ਲਏ ਫ਼ਿਰਊਨ ਨੇ ਇਨ੍ਹਾਂ ਬੰਦਿਆਂ ਨੂੰ ਇਹ ਸੁਪਨੇ ਸੁਣਾਏ ਪਰ ਉਨ੍ਹਾਂ ਵਿੱਚੋਂ ਕੋਈ ਵੀ ਇਨ੍ਹਾਂ ਦੀ ਵਿਆਖਿਆ ਨਹੀਂ ਕਰ ਸੱਕਿਆ।
ਨੌਕਰ ਫ਼ਿਰਊਨ ਨੂੰ ਯੂਸੁਫ਼ ਬਾਰੇ ਦੱਸਦਾ ਹੈ
9ਤਾਂ ਸਾਕੀ ਨੂੰ ਯੂਸੁਫ਼ ਦਾ ਚੇਤਾ ਆਇਆ। ਨੌਕਰ ਨੇ ਫ਼ਿਰਊਨ ਨੂੰ ਆਖਿਆ, “ਮੈਨੂੰ ਹੁਣੇ ਬੁਰਾ ਚੇਤੇ ਆਇਆ ਹੈ ਜੋ ਮੈਂ ਕੀਤਾ ਸੀ। 10ਤੁਸੀਂ ਮੇਰੇ ਨਾਲ ਅਤੇ ਰਸੋਈਏ ਨਾਲ ਨਾਰਾਜ਼ ਹੋ ਗਏ ਸੀ, ਅਤੇ ਤੁਸੀਂ ਸਾਨੂੰ ਕੈਦਖਾਨੇ ਵਿੱਚ ਡੱਕ ਦਿੱਤਾ ਸੀ। 11ਫ਼ੇਰ ਇੱਕ ਰਾਤ ਉਸ ਨੂੰ ਅਤੇ ਮੈਨੂੰ ਸੁਪਨਾ ਆਇਆ। ਹਰ ਸੁਪਨੇ ਦਾ ਅਰਥ ਵਖੋ-ਵੱਖਰਾ ਸੀ। 12ਉੱਥੇ ਕੈਦਖਾਨੇ ਵਿੱਚ ਸਾਡੇ ਨਾਲ ਇੱਕ ਨੌਜਵਾਨ ਇਬਰਾਨੀ ਸੀ। ਉਹ ਪਹਿਰੇਦਾਰਾਂ ਦੇ ਕਮਾਂਡਰ ਦਾ ਨੌਕਰ ਸੀ। ਅਸੀਂ ਉਸ ਨੂੰ ਆਪਣੇ ਸੁਪਨੇ ਸੁਣਾਏ ਅਤੇ ਉਸ ਨੇ ਸਾਨੂੰ ਉਨ੍ਹਾਂ ਦਾ ਅਰਥ ਸਮਝਾਇਆ। ਉਸ ਨੇ ਸਾਨੂੰ ਹਰ ਸੁਪਨੇ ਦੇ ਅਰਥ ਦੀ ਵਿਆਖਿਆ ਕੀਤੀ। 13ਅਤੇ ਜੋ ਕੁਝ ਉਸ ਨੇ ਦੱਸਿਆ ਸੀ ਉਹ ਸੱਚ ਨਿਕਲਿਆ। ਉਸ ਨੇ ਆਖਿਆ ਸੀ ਕਿ ਮੈਂ ਛੁੱਟ ਜਾਵਾਂਗਾ ਅਤੇ ਵਾਪਸ ਆਪਣੇ ਪੁਰਾਣੇ ਕੰਮ ਉੱਤੇ ਪਰਤ ਜਾਵਾਂਗਾ। ਉਸ ਨੇ ਇਹ ਵੀ ਆਖਿਆ ਕਿ ਰਸੋਈਆ ਮਰੇਗਾ, ਅਤੇ ਇਹ ਵੀ ਵਾਪਰ ਗਿਆ!”
ਯੂਸੁਫ਼ ਨੂੰ ਸੁਪਨਿਆਂ ਦੀ ਵਿਆਖਿਆ ਲਈ ਸੱਦਿਆ ਗਿਆ
14ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਕੈਦਖਾਨੇ ਵਿੱਚੋਂ ਸੱਦ ਲਿਆ। ਗਾਰਦਾਂ ਨੇ ਜਲਦ ਹੀ ਯੂਸੁਫ਼ ਨੂੰ ਕੈਦਖਾਨੇ ਤੋਂ ਬਾਹਰ ਲੈ ਆਂਦਾ। ਯੂਸੁਫ਼ ਨੇ ਮੂੰਹ ਸਿਰ ਮੁਨਾਇਆ ਅਤੇ ਕੁਝ ਸਾਫ਼ ਕੱਪੜੇ ਪਹਿਨ ਲਏ। ਫ਼ੇਰ ਉਹ ਫ਼ਿਰਊਨ ਨੂੰ ਮਿਲਣ ਲਈ ਚੱਲਾ ਗਿਆ। 15ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਨੂੰ ਇੱਕ ਸੁਪਨਾ ਆਇਆ ਹੈ। ਪਰ ਕੋਈ ਵੀ ਮੇਰੇ ਲਈ ਇਸ ਦੀ ਵਿਆਖਿਆ ਨਹੀਂ ਕਰ ਸੱਕਿਆ। ਮੈਂ ਸੁਣਿਆ ਹੈ ਕਿ ਜੇ ਕੋਈ ਤੈਨੂੰ ਆਪਣਾ ਸੁਪਨਾ ਸੁਣਾਵੇ ਤਾਂ ਤੂੰ ਉਸ ਦੀ ਵਿਆਖਿਆ ਕਰ ਸੱਕਦਾ ਹੈ।”
16ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਅਜਿਹਾ ਨਹੀਂ ਕਰ ਸੱਕਦਾ। ਪਰ ਸ਼ਾਇਦ ਪਰਮੇਸ਼ੁਰ ਤੁਹਾਨੂੰ ਉਨ੍ਹਾਂ ਬਾਰੇ ਸਮਝਾ ਸੱਕੇ, ਫ਼ਿਰਊਨ।”
17ਫ਼ੇਰ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਮੈਂ ਆਪਣੇ ਸੁਪਨੇ ਵਿੱਚ ਦੇਖਿਆ ਕਿ ਮੈਂ ਨੀਲ ਨਦੀ ਦੇ ਕੰਢੇ ਖਲੋਤਾ ਹਾਂ। 18ਫ਼ੇਰ ਸੱਤ ਗਊਆਂ ਨਦੀ ਵਿੱਚੋਂ ਨਿਕਲੀਆਂ ਅਤੇ ਉੱਥੇ ਖਲੋ ਕੇ ਘਾਹ ਖਾਣ ਲੱਗੀਆਂ। ਉਹ ਨਰੋਈਆਂ ਅਤੇ ਸੁਨਖੀਆਂ ਗਊਆਂ ਸਨ। 19ਫ਼ੇਰ ਮੈਂ ਦੇਖਿਆ ਕਿ ਉਨ੍ਹਾਂ ਤੋਂ ਪਿੱਛੋਂ ਸੱਤ ਹੋਰ ਗਊਆਂ ਨਦੀ ਵਿੱਚੋਂ ਨਿਕਲੀਆਂ। ਪਰ ਇਹ ਗਊਆਂ ਕਮਜ਼ੋਰ ਅਤੇ ਬਿਮਾਰ ਦਿਖਾਈ ਦਿੰਦੀਆਂ ਸਨ। ਇਹ ਉਨ੍ਹਾਂ ਸਾਰੀਆਂ ਗਊਆਂ ਨਾਲੋਂ ਸਭ ਤੋਂ ਨਖਿਧ ਸਨ ਜਿਨ੍ਹਾਂ ਨੂੰ ਮਿਸਰ ਵਿੱਚ ਕਿਤੇ ਵੀ ਨਹੀਂ ਦੇਖਿਆ ਹੈ! 20ਫ਼ੇਰ ਉਨ੍ਹਾਂ ਕਮਜ਼ੋਰ ਅਤੇ ਬਿਮਾਰ ਗਊਆਂ ਨੇ ਪਹਿਲੀਆਂ ਨਰੋਈਆਂ ਗਊਆਂ ਨੂੰ ਖਾ ਲਿਆ। 21ਪਰ ਉਹ ਫ਼ੇਰ ਵੀ ਕਮਜ਼ੋਰ ਅਤੇ ਬਿਮਾਰ ਦਿਸਦੀਆਂ ਸਨ। ਤੁਸੀਂ ਇਹ ਆਖ ਵੀ ਨਹੀਂ ਸੱਕਦੇ ਕਿ ਇਨ੍ਹਾਂ ਨੇ ਨਰੋਈਆਂ ਗਊਆਂ ਨੂੰ ਖਾ ਲਿਆ ਹੈ। ਉਹ ਓਨੀਆਂ ਹੀ ਕਮਜ਼ੋਰ ਅਤੇ ਬਿਮਾਰ ਨਜ਼ਰ ਆਉਂਦੀਆਂ ਸਨ ਜਿੰਨੀਆਂ ਉਹ ਸ਼ੁਰੂ ਵਿੱਚ ਸਨ। ਫ਼ੇਰ ਮੈਨੂੰ ਜਾਗ ਆ ਗਈ।
22“ਆਪਣੇ ਅਗਲੇ ਸੁਪਨੇ ਵਿੱਚ ਮੈਂ ਇੱਕ ਪੌਦੇ ਉੱਤੇ ਅਨਾਜ ਦੀਆਂ ਸੱਤ ਬੱਲੀਆਂ ਉੱਗਦੀਆਂ ਦੇਖੀਆਂ। ਉਹ ਨਰੋਈਆਂ ਅਤੇ ਅਨਾਜ ਨਾਲ ਭਰਪੂਰ ਸਨ। 23ਅਤੇ ਫ਼ੇਰ ਉਨ੍ਹਾਂ ਤੋਂ ਪਿੱਛੋਂ ਅਨਾਜ ਦੀਆਂ ਸੱਤ ਹੋਰ ਬੱਲੀਆਂ ਉੱਗ ਪਈਆਂ। ਪਰ ਉਹ ਕਮਜ਼ੋਰ ਅਤੇ ਲੂ ਨਾਲ ਝੁਲਸੀਆਂ ਹੋਈਆਂ ਸਨ। 24ਫ਼ੇਰ ਉਨ੍ਹਾਂ ਅਨਾਜ ਦੀਆਂ ਪਤਲੀਆਂ ਬੱਲੀਆਂ ਨੇ ਸੱਤਾਂ ਚੰਗੀਆਂ ਬੱਲੀਆਂ ਨੂੰ ਖਾ ਲਿਆ।
“ਮੈਂ ਆਪਣੇ ਇਹ ਸੁਪਨੇ ਆਪਣੇ ਜਾਦੂਗਰਾਂ ਨੂੰ ਸੁਣਾਏ ਹਨ। ਪਰ ਕੋਈ ਵੀ ਮੈਨੂੰ ਇਨ੍ਹਾਂ ਸੁਪਨਿਆਂ ਦੀ ਵਿਆਖਿਆ ਕਰਕੇ ਨਹੀਂ ਦੱਸ ਸੱਕਿਆ। ਇਨ੍ਹਾਂ ਦਾ ਕੀ ਅਰਥ ਹੈ?”
ਯੂਸੁਫ਼ ਸੁਪਨੇ ਦੀ ਵਿਆਖਿਆ ਕਰਦਾ ਹੈ
25ਫ਼ੇਰ ਯੂਸੁਫ਼ ਨੇ ਫ਼ਿਰਊਨ ਨੂੰ ਆਖਿਆ, “ਇਹ ਦੋਵੇਂ ਸੁਪਨੇ ਇੱਕੋ ਗੱਲ ਬਾਰੇ ਹਨ। ਪਰਮੇਸ਼ੁਰ ਤੈਨੂੰ ਛੇਤੀ ਹੀ ਵਾਪਰਨ ਵਾਲੀ ਗੱਲ ਬਾਰੇ ਦੱਸ ਰਿਹਾ ਹੈ। 26ਦੋਹਾਂ ਸੁਪਿਨਆਂ ਦਾ ਅਸਲ ਵਿੱਚ ਇੱਕੋ ਹੀ ਅਰਥ ਹੈ। ਸੱਤ ਚੰਗੀਆਂ ਗਊਆਂ ਅਤੇ ਅਨਾਜ ਦੀਆਂ ਸੱਤ ਚੰਗੀਆਂ ਬੱਲੀਆਂ ਸੱਤ ਚੰਗੇ ਵਰ੍ਹੇ ਹਨ। 27ਅਤੇ ਸੱਤ ਕਮਜ਼ੋਰ ਅਤੇ ਬਿਮਾਰ ਦਿਸਣ ਵਾਲੀਆਂ ਗਊਆਂ ਅਤੇ ਅਨਾਜ ਦੀਆਂ ਪਤਲੀਆਂ ਬੱਲੀਆਂ ਦਾ ਅਰਥ ਹੈ ਕਿ ਇਸ ਇਲਾਕੇ ਵਿੱਚ ਸੱਤ ਵਰ੍ਹੇ ਅਕਾਲ ਪਵੇਗਾ। ਇਹ ਸੱਤ ਬੁਰੇ ਵਰ੍ਹੇ ਸੱਤ ਚੰਗਿਆਂ ਵਰ੍ਹਿਆਂ ਬਾਦ ਆਉਣਗੇ। 28ਪਰਮੇਸ਼ੁਰ ਨੇ ਤੁਹਾਨੂੰ ਦਰਸਾ ਦਿੱਤਾ ਹੈ ਕਿ ਛੇਤੀ ਹੀ ਕੀ ਵਾਪਰੇਗਾ। ਅਤੇ ਪਰਮੇਸ਼ੁਰ ਦੀ ਰਜ਼ਾ ਨਾਲ ਇਹ ਇਵੇਂ ਹੀ ਵਾਪਰੇਗਾ ਜਿਵੇਂ ਮੈਂ ਤੁਹਾਨੂੰ ਦੱਸਿਆ ਹੈ। 29ਸੱਤ ਵਰ੍ਹਿਆਂ ਤੱਕ ਮਿਸਰ ਵਿੱਚ ਚੋਖਾ ਭੋਜਨ ਹੋਵੇਗਾ। 30ਪਰ ਫ਼ੇਰ ਸੱਤ ਵਰ੍ਹੇ ਅਕਾਲ ਦੇ ਹੋਣਗੇ। ਮਿਸਰ ਦੇ ਲੋਕ ਇਸ ਗੱਲ ਨੂੰ ਭੁੱਲ ਜਾਣਗੇ ਕਿ ਉਨ੍ਹਾਂ ਕੋਲ ਪਿੱਛਲੇ ਸਮੇਂ ਵਿੱਚ ਕਿੰਨਾ ਭੋਜਨ ਸੀ। ਇਹ ਅਕਾਲ ਦੇਸ਼ ਨੂੰ ਬਰਬਾਦ ਕਰ ਦੇਵੇਗਾ। 31ਕਿਉਂਕਿ ਅਕਾਲ ਇੰਨਾ ਭਿਆਨਕ ਹੋਵੇਗਾ, ਲੋਕ ਇਹ ਭੁੱਲ ਜਾਣਗੇ ਕਿ ਚੋਖਾ ਭੋਜਨ ਖਾਣਾ ਕਿਹੋ ਜਿਹਾ ਸੀ।
32“ਫ਼ਿਰਊਨ, ਤੁਹਾਨੂੰ ਇੱਕੋ ਗੱਲ ਬਾਰੇ ਦੋ ਸੁਪਨੇ ਆਏ ਹਨ। ਪਰਮੇਸ਼ੁਰ ਤੁਹਾਨੂੰ ਇਹ ਦਰਸਾਉਣਾ ਚਾਹੁੰਦਾ ਸੀ ਕਿ ਉਸ ਦੀ ਰਜ਼ਾ ਨਾਲ ਅਜਿਹਾ ਅਵੱਸ਼ ਵਾਪਰੇਗਾ। ਅਤੇ ਉਹ ਇਸ ਨੂੰ ਛੇਤੀ ਹੀ ਵਾਪਰਨ ਦੇਵੇਗਾ! 33ਇਸ ਲਈ ਫ਼ਿਰਊਨ, ਤੁਹਾਨੂੰ ਕਿਸੇ ਸਿਆਣੇ ਅਤੇ ਬੁਧੀਮਾਨ ਆਦਮੀ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਉਸ ਨੂੰ ਮਿਸਰ ਦਾ ਇੰਚਾਰਜ ਬਣਾ ਦੇਣਾ ਚਾਹੀਦਾ ਹੈ। 34ਫ਼ੇਰ ਤੁਹਾਨੂੰ ਹੋਰਨਾ ਬੰਦਿਆਂ ਦੀ ਚੋਣ ਕਰਨੀ ਚਾਹੀਦੀ ਹੈ ਜਿਹੜੇ ਲੋਕਾਂ ਪਾਸੋਂ ਭੋਜਨ ਇਕੱਠਾ ਕਰ ਸੱਕਣ। ਸੱਤ ਚੰਗੇ ਵਰ੍ਹਿਆਂ ਦੌਰਾਨ ਲੋਕਾਂ ਨੂੰ ਆਪਣੀ ਸਾਰੀ ਫ਼ਸਲ ਦਾ ਪੰਜਵਾਂ ਹਿੱਸਾਂ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ। 35ਇਸ ਤਰ੍ਹਾਂ, ਇਹ ਆਦਮੀ ਸੱਤ ਚੰਗੇ ਵਰ੍ਹਿਆਂ ਦੌਰਾਨ ਚੋਖਾ ਭੋਜਨ ਇਕੱਠਾ ਕਰ ਸੱਕਣਗੇ ਅਤੇ ਇਸ ਨੂੰ ਲੋੜ ਪੈਣ ਤੱਕ ਸ਼ਹਿਰਾਂ ਵਿੱਚ ਜਮ੍ਹਾਂ ਕਰਨਗੇ। ਇਸ ਤਰ੍ਹਾਂ, ਫ਼ਿਰਊਨ, ਇਹ ਭੋਜਨ ਤੁਹਾਡੇ ਅਧਿਕਾਰ ਹੇਠਾਂ ਰਹੇਗਾ। 36ਫ਼ੇਰ ਸੱਤ ਮੰਦੇ ਵਰ੍ਹਿਆਂ ਦੌਰਾਨ ਮਿਸਰ ਦੇਸ਼ ਕੋਲ ਖਾਣ ਲਈ ਅਨਾਜ ਹੋਵੇਗਾ। ਅਤੇ ਮਿਸਰ ਅਕਾਲ ਨਾਲ ਤਬਾਹ ਨਹੀਂ ਹੋਵੇਗਾ।”
37ਫ਼ਿਰਊਨ ਨੂੰ ਇਹ ਵਿੱਚਾਰ ਬਹੁਤ ਚੰਗਾ ਲੱਗਿਆ ਅਤੇ ਉਸ ਦੇ ਸਾਰੇ ਅਧਿਕਾਰੀ ਵੀ ਮੰਨ ਗਏ। 38ਫ਼ੇਰ ਫ਼ਿਰੂਨ ਨੇ ਉਨ੍ਹਾਂ ਨੂੰ ਆਖਿਆ, “ਮੇਰਾ ਖਿਆਲ ਹੈ ਕਿ ਅਸੀਂ ਇਸ ਕੰਮ ਲਈ ਯੂਸੁਫ਼ ਨਾਲੋਂ ਕੋਈ ਵੱਧੇਰੇ ਸਿਆਣਾ ਬੰਦਾ ਨਹੀਂ ਲੱਭ ਸੱਕਦੇ। ਪਰਮੇਸ਼ੁਰ ਦਾ ਆਤਮਾ ਉਸ ਦੇ ਅੰਦਰ ਹੈ ਜਿਹੜਾ ਉਸ ਨੂੰ ਬਹੁਤ ਸਿਆਣਾ ਬਣਾ ਰਿਹਾ ਹੈ।”
39ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਪਰਮੇਸ਼ੁਰ ਨੇ ਤੈਨੂੰ ਇਹ ਚੀਜ਼ਾਂ ਦਿਖਾਈਆਂ, ਇਸ ਲਈ ਤੂੰ ਹੀ ਸਭ ਤੋਂ ਸਿਆਣਾ ਬੰਦਾ ਹੋਵੇਂਗਾ। 40ਮੈਂ ਤੈਨੂੰ ਆਪਣੇ ਦੇਸ਼ ਦਾ ਮੁਖਤਾਰ ਬਣਾ ਦਿਆਂਗਾ ਅਤੇ ਲੋਕ ਤੇਰੇ ਸਾਰੇ ਆਦੇਸ਼ ਮੰਨਣਗੇ। ਸਿਰਫ਼ ਮੈਂ ਹੀ ਉਹ ਬੰਦਾ ਹੋਵਾਂਗਾ ਜਿਹੜਾ ਤੇਰੇ ਨਾਲੋਂ ਵੱਧ ਤਾਕਤਵਰ ਹੋਵਾਂਗਾ।”
41ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਹੁਣ ਮੈਂ ਤੈਨੂੰ ਸਾਰੇ ਮਿਸਰ ਦਾ ਰਾਜਪਾਲ ਥਾਪਦਾ ਹਾਂ।” 42ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ। 43ਫ਼ਿਰਊਨ ਨੇ ਯੂਸੁਫ਼ ਨੂੰ ਦੂਸਰੇ ਰੱਥ ਵਿੱਚ ਸਵਾਰ ਹੋਣ ਲਈ ਕਿਹਾ। ਯੂਸੁਫ਼ ਦੇ ਅੱਗੇ ਖਾਸ ਪਹਿਰੇਦਾਰ ਤੁਰੇ ਅਤੇ ਲੋਕਾਂ ਨੂੰ ਆਖਿਆ, “ਯੂਸੁਫ਼ ਦੇ ਅੱਗੇ ਝੁਕੋ।” ਇਸ ਲਈ ਉਹ ਸਾਰੇ ਮਿਸਰ ਦਾ ਰਾਜਪਾਲ ਬਣ ਗਿਆ।
44ਫ਼ਿਰਊਨ ਨੇ ਉਸ ਨੂੰ ਆਖਿਆ, “ਮੈਂ ਫ਼ਿਰਊਨ ਹਾਂ, ਪਰ ਮਿਸਰ ਦਾ ਕੋਈ ਵੀ ਬੰਦਾ ਤੇਰੀ ਆਗਿਆ ਤੋਂ ਬਿਨਾ ਕੁਝ ਨਹੀਂ ਕਰ ਸੱਕਦਾ।” 45ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਹੋਰ ਨਾਮ ਦਿੱਤਾ, ਸਾਫ਼ਨਥ ਪਾਨੇਆਹ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਪਤਨੀ ਵੀ ਦਿੱਤੀ ਜਿਸਦਾ ਨਾਮ ਸੀ ਆਸਨਥ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰ ਦੀ ਧੀ ਸੀ। ਇਸ ਤਰ੍ਹਾਂ ਯੂਸੁਫ਼ ਪੂਰੇ ਮਿਸਰ ਦੇਸ਼ ਦਾ ਰਾਜਪਾਲ ਬਣ ਗਿਆ।
46ਜਦੋਂ ਯੂਸੁਫ਼ ਨੇ ਮਿਸਰ ਦੇਸ਼ ਦੇ ਰਾਜੇ ਦੀ ਸੇਵਾ ਸ਼ੁਰੂ ਕੀਤੀ ਉਹ 30 ਸਾਲਾਂ ਦਾ ਸੀ। ਯੂਸੁਫ਼ ਸਾਰੇ ਮਿਸਰ ਦੇਸ਼ ਵਿੱਚ ਘੁੰਮਿਆ। 47ਸੱਤ ਚੰਗੇ ਵਰ੍ਹਿਆਂ ਦੌਰਾਨ ਮਿਸਰ ਵਿੱਚ ਫ਼ਸਲਾਂ ਬਹੁਤ ਚੰਗੀਆਂ ਹੋਈਆਂ। 48ਅਤੇ ਯੂਸੁਫ਼ ਨੇ ਮਿਸਰ ਵਿੱਚ ਉਨ੍ਹਾਂ ਸੱਤਾਂ ਸਾਲਾਂ ਦੌਰਾਨ ਅਨਾਜ ਬਚਾਇਆ। ਯੂਸੁਫ਼ ਨੇ ਸ਼ਹਿਰਾਂ ਵਿੱਚ ਅਨਾਜ ਜਮ੍ਹਾਂ ਕਰ ਲਿਆ। ਹਰ ਸ਼ਹਿਰ ਵਿੱਚ ਯੂਸੁਫ਼ ਨੇ ਉਹ ਅਨਾਜ ਜਮ੍ਹਾਂ ਕਰ ਲਿਆ ਜਿਹੜੇ ਸ਼ਹਿਰ ਦੇ ਆਲੇ-ਦੁਆਲੇ ਦੇ ਖੇਤਾਂ ਵਿੱਚ ਪੈਦਾ ਹੁੰਦਾ ਸੀ। 49ਯੂਸੁਫ਼ ਨੇ ਇੰਨਾ ਅਨਾਜ ਇਕੱਠਾ ਕੀਤਾ ਜਿੰਨੀ ਸਮੁੰਦਰ ਕਿਨਾਰੇ ਰੇਤ। ਉਸ ਨੇ ਇੰਨਾ ਜ਼ਿਆਦਾ ਅਨਾਜ ਜਮ੍ਹਾਂ ਕਰ ਲਿਆ ਕਿ ਉਸ ਨੂੰ ਮਾਪਣਾ ਔਖਾ ਸੀ।
50ਯੂਸੁਫ਼ ਦੀ ਪਤਨੀ ਆਸਨਥ ਸੀ। ਉਹ ਉਸ ਸ਼ਹਿਰ ਦੇ ਜਾਜਕ ਪੋਟੀਫ਼ਰਾ ਦੀ ਧੀ ਸੀ। ਅਕਾਲ ਦਾ ਪਹਿਲਾ ਵਰ੍ਹਾ ਆਉਣ ਤੋਂ ਪਹਿਲਾਂ ਯੂਸੁਫ਼ ਅਤੇ ਆਸਨਥ ਦੇ ਦੋ ਪੁੱਤਰ ਹੋਏ। 51ਪਹਿਲੇ ਪੁੱਤਰ ਦਾ ਨਾਮ ਮਨੱਸ਼ਹ ਰੱਖਿਆ ਗਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਵਾਸਤੇ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਆਪਣੀਆਂ ਸਾਰੀਆਂ ਮੁਸੀਬਤਾਂ ਅਤੇ ਮੇਰੇ ਪਿਤਾ ਦੇ ਘਰ ਦੀ ਹਰ ਗੱਲ ਭੁਲਾ ਦਿੱਤੀ ਹੈ।” 52ਯੂਸੁਫ਼ ਨੇ ਦੂਸਰੇ ਪੁੱਤਰ ਦਾ ਨਾਮ ਇਫ਼ਰਾਈਮ ਰੱਖਿਆ। ਯੂਸੁਫ਼ ਨੇ ਉਸ ਨੂੰ ਇਹ ਨਾਮ ਇਸ ਲਈ ਦਿੱਤਾ ਕਿਉਂਕਿ ਯੂਸੁਫ਼ ਨੇ ਆਖਿਆ, “ਪਰਮੇਸ਼ੁਰ ਨੇ ਮੈਨੂੰ ਉਸ ਧਰਤੀ ਉੱਤੇ ਸਫ਼ਲਤਾ ਦਿੱਤੀ ਜਿੱਥੇ ਮੈਂ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਸੀ।”
ਅਕਾਲ ਦਾ ਸਮਾਂ ਸ਼ੁਰੂ ਹੁੰਦਾ ਹੈ
53ਸੱਤ ਸਾਲਾਂ ਤੱਕ, ਲੋਕਾਂ ਕੋਲ ਉਨ੍ਹਾਂ ਲਈ ਲੋੜੀਂਦਾ ਸਾਰਾ ਅਨਾਜ ਸੀ। ਪਰ ਫ਼ੇਰ ਉਹ ਸਾਲ ਖਤਮ ਹੋ ਗਏ। 54ਅਤੇ ਅਕਾਲ ਦੇ ਸੱਤ ਵਰ੍ਹੇ ਸ਼ੁਰੂ ਹੋ ਗਏ, ਜਿਵੇਂ ਕਿ ਯੂਸੁਫ਼ ਨੇ ਪਹਿਲਾਂ ਹੀ ਆਖਿਆ ਸੀ। ਉਸ ਇਲਾਕੇ ਵਿੱਚਲੇ ਕਿਸੇ ਵੀ ਦੇਸ਼ ਵਿੱਚ ਕੋਈ ਅਨਾਜ ਨਹੀਂ ਪੈਦਾ ਹੋਇਆ। ਪਰ ਮਿਸਰ ਵਿੱਚ, ਲੋਕਾਂ ਕੋਲ ਖਾਣ ਲਈ ਕਾਫ਼ੀ ਸੀ! ਕਿਉਂਕਿ ਯੂਸੁਫ਼ ਨੇ ਅਨਾਜ ਜਮ੍ਹਾਂ ਕਰ ਲਿਆ ਸੀ। 55ਕਾਲ ਦਾ ਸਮਾਂ ਸ਼ੁਰੂ ਹੋ ਗਿਆ, ਅਤੇ ਲੋਕ ਫ਼ਿਰਊਨ ਅੱਗੇ ਭੋਜਨ ਲਈ ਪੁਕਾਰ ਕਰਨ ਲੱਗੇ। ਫ਼ਿਰਊਨ ਨੇ ਮਿਸਰ ਦੇ ਲੋਕਾਂ ਨੂੰ ਆਖਿਆ, “ਯੂਸੁਫ਼ ਨੂੰ ਜਾਕੇ ਪੁੱਛੋ ਕਿ ਕੀ ਕਰਨਾ ਹੈ।”
56ਹਰ ਥਾਂ ਅਕਾਲ ਪਿਆ ਹੋਇਆ ਸੀ, ਇਸ ਲਈ ਯੂਸੁਫ਼ ਨੇ ਉੱਥੋਂ ਜਿੱਥੇ ਅਨਾਜ ਰੱਖਿਆ ਹੋਇਆ ਸੀ, ਕੱਢਿਆ ਅਤੇ ਇਸ ਨੂੰ ਲੋਕਾਂ ਨੂੰ ਦੇ ਦਿੱਤਾ। ਯੂਸੁਫ਼ ਨੇ ਜਮ੍ਹਾਂ ਕੀਤਾ ਹੋਇਆ ਅਨਾਜ ਮਿਸਰ ਦੇ ਲੋਕਾਂ ਨੂੰ ਵੇਚਿਆ। ਮਿਸਰ ਵਿੱਚ ਅਕਾਲ ਸਖ਼ਤ ਸੀ। 57ਪਰ ਅਕਾਲ ਹਰ ਥਾਂ ਸਖ਼ਤ ਸੀ। ਇਸ ਲਈ ਮਿਸਰ ਦੇ ਆਲੇ-ਦੁਆਲੇ ਦੇ ਦੇਸ਼ਾਂ ਦੇ ਲੋਕਾਂ ਨੂੰ ਯੂਸੁਫ਼ ਤੋਂ ਅਨਾਜ ਖਰੀਦਣ ਲਈ ਮਿਸਰ ਆਉਣਾ ਪੈਂਦਾ ਸੀ।
Actualmente seleccionado:
ਉਤਪਤ 41: PERV
Destacar
Compartir
Copiar
¿Quieres tener guardados todos tus destacados en todos tus dispositivos? Regístrate o inicia sesión
Punjabi Holy Bible: Easy-to-Read Version
All rights reserved.
© 2002 Bible League International

: