ਉਤਪਤ 47
47
ਇਸਰਾਏਲ ਗੋਸ਼ਨ ਵਿੱਚ ਟਿਕ ਜਾਂਦਾ ਹੈ
1ਯੂਸੂਫ਼ ਫ਼ਿਰਊਨ ਕੋਲ ਗਿਆ ਅਤੇ ਆਖਿਆ, “ਮੇਰਾ ਪਿਤਾ ਅਤੇ ਮੇਰੇ ਭਰਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਇੱਥੇ ਆ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰਾ ਮਾਲ ਧਨ ਵੀ ਹੈ ਜਿਹੜਾ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀ ਮਲਕੀਅਤ ਸੀ। ਉਹ ਹੁਣ ਗੋਸ਼ਨ ਦੀ ਧਰਤੀ ਉੱਤੇ ਹਨ।” 2ਯੂਸੁਫ਼ ਨੇ ਫ਼ਿਰਊਨ ਦੇ ਸਾਹਮਣੇ ਆਪਣੇ ਭਰਾਵਾਂ ਵਿੱਚੋਂ ਪੰਜਾਂ ਦੀ ਚੋਣ ਕੀਤੀ ਕਿ ਉਹ ਉਸ ਦੇ ਨਾਲ ਰਹਿਣ।
3ਫ਼ਿਰਊਨ ਨੇ ਭਰਾਵਾਂ ਨੂੰ ਆਖਿਆ, “ਤੁਸੀਂ ਕੀ ਕੰਮ ਕਰਦੇ ਹੋ?”
ਭਰਾਵਾਂ ਨੇ ਆਖਿਆ, “ਹਜ਼ੂਰ, ਅਸੀਂ ਆਜੜੀ ਹਾਂ। ਅਤੇ ਸਾਡੇ ਪੁਰਖੇ ਵੀ ਸਾਡੇ ਤੋਂ ਪਹਿਲਾਂ ਆਜੜੀ ਹੀ ਸਨ।” 4ਉਨ੍ਹਾਂ ਨੇ ਫ਼ਿਰਊਨ ਨੂੰ ਆਖਿਆ, “ਅਕਾਲ ਦੀ ਹਾਲਤ ਕਨਾਣ ਵਿੱਚ ਬਹੁਤ ਭੈੜੀ ਹੈ। ਸਾਡੇ ਪਸ਼ੂਆਂ ਲਈ ਘਾਹ ਵਾਲੇ ਕੋਈ ਵੀ ਖੇਤ ਨਹੀਂ ਬਚੇ। ਇਸ ਲਈ ਅਸੀਂ ਇਸ ਧਰਤੀ ਉੱਤੇ ਰਹਿਣ ਲਈ ਆ ਗਏ ਹਾਂ। ਅਸੀਂ ਤੁਹਾਨੂੰ ਬੇਨਤੀ ਕਰਦੇ ਹਾਂ ਕਿ ਸਾਨੂੰ ਗੋਸ਼ਨ ਵਿੱਚ ਰਹਿਣ ਦਿਉ।”
5ਤਾਂ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਤੇਰਾ ਪਿਤਾ ਅਤੇ ਤੇਰੇ ਭਰਾ ਤੇਰੇ ਕੋਲ ਆਏ ਹਨ। 6ਤੂੰ ਉਨ੍ਹਾਂ ਲਈ ਮਿਸਰ ਵਿੱਚ ਰਹਿਣ ਵਾਲੀ ਕੋਈ ਵੀ ਥਾਂ ਚੁਣ ਸੱਕਦਾ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਦੇ ਦੇ, ਉਨ੍ਹਾਂ ਨੂੰ ਗੋਸ਼ਨ ਦੀ ਧਰਤੀ ਉੱਤੇ ਰਹਿਣ ਦੇ, ਅਤੇ ਜੇ ਉਹ ਮਾਹਰ ਆਜੜੀ ਹਨ ਤਾਂ ਉਹ ਮੇਰੇ ਪਸ਼ੂਆਂ ਦੀ ਦੇਖ-ਭਾਲ ਵੀ ਕਰ ਸੱਕਦੇ ਹਨ।”
7ਤਾਂ ਯੂਸਫ਼ ਨੇ ਆਪਣੇ ਪਿਤਾ ਯਾਕੂਬ ਨੂੰ ਫ਼ਿਰਊਨ ਨਾਲ ਆਕੇ ਮਿਲਣ ਲਈ ਸੱਦਿਆ। ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ।
8ਅਤੇ ਫ਼ਿਰਊਨ ਨੇ ਉਸ ਨੂੰ ਆਖਿਆ, “ਤੁਹਾਡੀ ਕਿੰਨੀ ਉਮਰ ਹੈ?”
9ਯਾਕੂਬ ਨੇ ਫ਼ਿਰਊਨ ਨੂੰ ਆਖਿਆ, “ਮੇਰੀ ਜ਼ਿੰਦਗੀ ਬਹੁਤ ਛੋਟੀ ਹੈ, ਪਰ ਮੇਰੀਆਂ ਮੁਸੀਬਤਾਂ ਬਹੁਤ ਜ਼ਿਆਦਾ ਸਨ। ਮੈਂ ਸਿਰਫ਼ 130 ਵਰ੍ਹੇ ਜੀਵਿਆ ਹਾਂ। ਮੇਰਾ ਪਿਤਾ ਅਤੇ ਉਸ ਦੇ ਪੁਰਖੇ ਮੇਰੇ ਨਾਲੋਂ ਵਡੇਰੀ ਉਮਰ ਜੀਵੇ ਸਨ।”
10ਯਾਕੂਬ ਨੇ ਫ਼ਿਰਊਨ ਨੂੰ ਅਸੀਸ ਦਿੱਤੀ। ਫ਼ੇਰ ਯਾਕੂਬ ਫ਼ਿਰਊਨ ਨਾਲ ਹੋਈ ਇਸ ਮੁਲਾਕਾਤ ਤੋਂ ਮਗਰੋਂ ਚੱਲਾ ਗਿਆ।
11ਯੂਸੁਫ਼ ਨੇ ਉਹੀ ਕੀਤਾ ਜੋ ਫ਼ਿਰਊਨ ਨੇ ਆਖਿਆ ਸੀ ਅਤੇ ਉਸ ਨੇ ਆਪਣੇ ਪਿਤਾ ਅਤੇ ਭਰਾਵਾਂ ਨੂੰ ਮਿਸਰ ਵਿੱਚ ਜ਼ਮੀਨ ਦੇ ਦਿੱਤੀ। ਇਹ ਮਿਸਰ ਦੀ ਸਭ ਤੋਂ ਚੰਗੀ ਜ਼ਮੀਨ ਸੀ, ਦੇਸ਼ ਦੇ ਪੂਰਬੀ ਹਿੱਸੇ ਵੱਲ ਰਾਮਸੇਸ ਦੀ ਧਰਤੀ ਵਿੱਚ। 12ਯੂਸੁਫ਼ ਨੇ ਆਪਣੇ ਪਿਤਾ, ਆਪਣੇ ਭਰਾਵਾਂ ਅਤੇ ਉਨ੍ਹਾਂ ਦੇ ਸਾਰੇ ਲੋਕਾਂ ਨੂੰ ਲੋੜੀਦਾ ਅਨਾਜ ਵੀ ਦੇ ਦਿੱਤਾ।
ਯੂਸੁਫ਼ ਫ਼ਿਰਊਨ ਲਈ ਜ਼ਮੀਨ ਖਰੀਦਦਾ ਹੈ
13ਅਕਾਲ ਦਾ ਸਮਾਂ ਹੋਰ ਵੀ ਮਾੜਾ ਹੋ ਗਿਆ। ਦੇਸ਼ ਵਿੱਚ ਕਿਧਰੇ ਵੀ ਅਨਾਜ ਨਹੀਂ ਸੀ। ਮਿਸਰ ਅਤੇ ਕਨਾਨ ਇਸ ਮੰਦੇ ਸਮੇਂ ਕਾਰਣ ਬਹੁਤ ਗਰੀਬ ਹੋ ਗਏ। 14ਦੇਸ਼ ਦੇ ਲੋਕਾਂ ਨੇ ਹੋਰ ਅਨਾਜ ਖਰੀਦਿਆ। ਯੂਸੁਫ਼ ਨੇ ਪੈਸਾ ਬਚਾਇਆ ਅਤੇ ਇਸ ਨੂੰ ਫ਼ਿਰਊਨ ਦੇ ਘਰ ਲੈ ਆਇਆ। 15ਕੁਝ ਸਮੇਂ ਬਾਦ, ਮਿਸਰ ਅਤੇ ਕਨਾਨ ਦੇ ਲੋਕਾਂ ਕੋਲ ਕੋਈ ਪੈਸਾ ਨਹੀਂ ਬਚਿਆ। ਉਨ੍ਹਾਂ ਨੇ ਸਾਰਾ ਪੈਸਾ ਅਨਾਜ ਖਰੀਦਣ ਉੱਤੇ ਖਰਚ ਕਰ ਦਿੱਤਾ ਸੀ। ਇਸ ਲਈ ਮਿਸਰ ਦੇ ਲੋਕ ਯੂਸੁਫ਼ ਕੋਲ ਗਏ ਅਤੇ ਆਖਣ ਲੱਗੇ, “ਕਿਰਪਾ ਕਰਕੇ ਸਾਨੂੰ ਅਨਾਜ ਦਿਉ। ਸਾਡਾ ਪੈਸਾ ਮੁੱਕ ਗਿਆ ਹੈ। ਜੇ ਅਸੀਂ ਖਾਵਾਂਗੇ ਨਹੀਂ ਤਾਂ ਤੁਹਾਡੇ ਦੇਖਦਿਆਂ-ਦੇਖਦਿਆਂ ਅਸੀਂ ਮਰ ਜਾਵਾਂਗੇ।”
16ਪਰ ਯੂਸੁਫ਼ ਨੇ ਆਖਿਆ, “ਮੈਨੂੰ ਆਪਣੇ ਪਸ਼ੂ ਦੇ ਦਿਉ ਅਤੇ ਮੈਂ ਤੁਹਾਨੂੰ ਅਨਾਜ ਦੇ ਦਿਆਂਗਾ।” 17ਇਸ ਲਈ ਲੋਕਾਂ ਨੇ ਆਪਣੇ ਪਸ਼ੂਆਂ ਅਤੇ ਘੋੜਿਆਂ ਅਤੇ ਹੋਰ ਸਾਰੇ ਜਾਨਵਰਾਂ ਬਦਲੇ ਅਨਾਜ ਖਰੀਦ ਲਿਆ। ਅਤੇ ਉਸ ਸਾਲ, ਯੂਸੁਫ਼ ਨੇ ਉਨ੍ਹਾਂ ਦੇ ਪਸ਼ੂ ਲੈ ਲਏ ਅਤੇ ਉਨ੍ਹਾਂ ਨੂੰ ਅਨਾਜ ਦੇ ਦਿੱਤਾ।
18ਪਰ ਅਗਲੇ ਵਰ੍ਹੇ, ਲੋਕਾਂ ਕੋਲ ਅਨਾਜ ਖਰੀਦਣ ਲਈ ਨਾ ਤਾਂ ਕੋਈ ਪਸ਼ੂ ਬੱਚਿਆਂ ਅਤੇ ਨਾ ਹੀ ਕੁਝ ਹੋਰ। ਇਸ ਲਈ ਲੋਕ ਯੂਸੁਫ਼ ਕੋਲ ਗਏ ਅਤੇ ਆਖਿਆ, “ਤੁਹਾਨੂੰ ਪਤਾ ਹੈ ਕਿ ਸਾਡੇ ਕੋਲ ਕੋਈ ਪੈਸਾ ਨਹੀਂ ਬਚਿਆ। ਅਤੇ ਸਾਡੇ ਸਾਰੇ ਪਸ਼ੂ ਵੀ ਹੁਣ ਤੁਹਾਡੇ ਹਨ। ਇਸ ਲਈ ਸਾਡੇ ਕੋਲ ਹੁਣ ਕੁਝ ਨਹੀਂ ਬੱਚਿਆਂ-ਸਿਰਫ਼ ਉਹੀ ਹੈ ਜੋ ਤੁਸੀਂ ਦੇਖਦੇ ਹੋ-ਸਾਡੇ ਸ਼ਰੀਰ ਅਤੇ ਸਾਡੀ ਜ਼ਮੀਨ। 19ਅਵਸ਼ ਹੀ ਅਸੀਂ ਤੁਹਾਡੇ ਦੇਖਦਿਆਂ-ਦੇਖਦਿਆਂ ਮਰ ਜਾਵਾਂਗੇ। ਪਰ ਜੇ ਤੁਸੀਂ ਸਾਨੂੰ ਅਨਾਜ ਦੇ ਦੇਵੋਂਗੇ, ਤਾਂ ਅਸੀਂ ਫ਼ਿਰਊਨ ਨੂੰ ਜ਼ਮੀਨ ਦੇ ਦਿਆਂਗੇ ਅਤੇ ਅਸੀਂ ਉਸ ਦੇ ਗੁਲਾਮ ਬਣ ਜਾਵਾਂਗੇ। ਸਾਨੂੰ ਬੀਜ ਦੇਵੋ ਤਾਂ ਜੋ ਅਸੀਂ ਪੌਦੇ ਲਾ ਸੱਕੀਏ। ਫ਼ੇਰ ਅਸੀਂ ਜਿਉਂਦੇ ਰਹਾਂਗੇ, ਮਰਾਂਗੇ ਨਹੀਂ। ਅਤੇ ਅਸੀਂ ਆਪਣੇ ਲਈ ਫ਼ੇਰ ਅਨਾਜ ਉਗਾਵਾਂਗੇ।”
20ਇਸ ਲਈ ਯੂਸੁਫ਼ ਨੇ ਫ਼ਿਰਊਨ ਲਈ ਮਿਸਰ ਦੀ ਸਾਰੀ ਜ਼ਮੀਨ ਖਰੀਦ ਲਈ। ਮਿਸਰ ਦੇ ਸਾਰੇ ਲੋਕਾਂ ਨੇ ਯੂਸੁਫ਼ ਨੂੰ ਆਪਣੇ ਸਾਰੇ ਖੇਤ ਵੇਚ ਦਿੱਤੇ। ਉਨ੍ਹਾਂ ਨੇ ਅਜਿਹਾ ਇਸ ਲਈ ਕੀਤਾ ਕਿਉਂ ਜੋ ਉਹ ਬਹੁਤ ਭੁੱਖੇ ਸਨ। 21ਅਤੇ ਸਾਰੇ ਲੋਕ ਫ਼ਿਰਊਨ ਦੇ ਗੁਲਾਮ ਹੋ ਗਏ। ਮਿਸਰ ਵਿੱਚ ਹਰ ਥਾਂ ਲੋਕ ਫ਼ਿਰਊਨ ਦੇ ਗੁਲਾਮ ਸਨ। 22ਸਿਰਫ਼ ਉਹੀ ਜ਼ਮੀਨ ਜਿਹੜੀ ਯੂਸੁਫ਼ ਨੇ ਨਹੀਂ ਖਰੀਦੀ ਸੀ ਉਹ ਜਾਜਕਾਂ ਦੀ ਜ਼ਮੀਨ ਸੀ। ਜਾਜਕਾਂ ਨੂੰ ਆਪਣੀ ਜ਼ਮੀਨ ਵੇਚਣ ਦੀ ਲੋੜ ਨਹੀਂ ਸੀ ਕਿਉਂਕਿ ਫ਼ਿਰਊਨ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੀ ਉਜਰਤ ਦਿੰਦਾ ਸੀ। ਇਸ ਲਈ ਉਹ ਇਸ ਪੈਸੇ ਨਾਲ ਖਾਣ ਲਈ ਅਨਾਜ ਖਰੀਦਦੇ ਸਨ।
23ਯੂਸੁਫ਼ ਨੇ ਲੋਕਾਂ ਨੂੰ ਆਖਿਆ, “ਹੁਣ ਮੈਂ ਤੁਹਾਨੂੰ ਅਤੇ ਤੁਹਾਡੀ ਜ਼ਮੀਨ ਨੂੰ ਫ਼ਿਰਊਨ ਲਈ ਖਰੀਦ ਲਿਆ ਹੈ। ਇਸ ਲਈ ਮੈਂ ਤੁਹਾਨੂੰ ਬੀਜ਼ ਦਿਆਂਗਾ, ਅਤੇ ਤੁਸੀਂ ਆਪਣੇ ਖੇਤਾਂ ਵਿੱਚ ਬਿਜਾਈ ਕਰ ਸੱਕਦੇ ਹੋ। 24ਵਾਢੀਆਂ ਵੇਲੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਪੰਜਵਾਂ ਹਿੱਸਾ ਫ਼ਿਰਊਨ ਨੂੰ ਦੇਣਾ ਪਵੇਗਾ। ਪੰਜਾਂ ਵਿੱਚੋਂ ਚਾਰ ਹਿੱਸੇ ਤੁਸੀਂ ਆਪਣੇ ਲਈ ਰੱਖ ਸੱਕਦੇ ਹੋ। ਤੁਸੀਂ ਬੀਜਾਂ ਨੂੰ ਅਨਾਜ ਲਈ ਅਤੇ ਅਗਲੇ ਵਰ੍ਹੇ ਦੀ ਬਿਜਾਈ ਲਈ ਰੱਖ ਸੱਕਦੇ ਹੋ। ਹੁਣ ਤੁਸੀਂ ਆਪਣੇ ਪਰਿਵਾਰਾਂ ਅਤੇ ਆਪਣੇ ਬੱਚਿਆਂ ਦੀ ਪਰਵਰਿਸ਼ ਕਰ ਸੱਕਦੇ ਹੋ।”
25ਲੋਕਾਂ ਨੇ ਆਖ਼ਿਆ, “ਤੁਸੀਂ ਸਾਡੀਆਂ ਜਾਨਾ ਬਚਾਈਆਂ ਹਨ। ਜੇਕਰ ਇਹ ਤੁਹਾਨੂੰ ਮੰਜ਼ੂਰ ਹੋਵੇ, ਅਸੀਂ ਫ਼ਿਰਊਨ ਦੇ ਗੁਲਾਮ ਰਹਾਂਗੇ।”
26ਇਸ ਲਈ ਯੂਸੁਫ਼ ਨੇ ਦੇਸ਼ ਵਿੱਚ ਇੱਕ ਕਾਨੂੰਨ ਬਣਾ ਦਿੱਤਾ। ਅਤੇ ਉਹ ਕਾਨੂੰਨ ਅੱਜ ਵੀ ਜਾਰੀ ਹੈ। ਕਾਨੂੰਨ ਆਖਦਾ ਹੈ ਕਿ ਧਰਤੀ ਦੀ ਉਪਜ ਦਾ ਪੰਜਵਾਂ ਹਿੱਸਾ ਫ਼ਿਰਊਨ ਦਾ ਹੈ। ਸਾਰੀ ਜ਼ਮੀਨ ਫ਼ਿਰਊਨ ਦੀ ਹੈ। ਉਹੀ ਜ਼ਮੀਨ ਜਿਹੜੀ ਉਸ ਦੀ ਨਹੀਂ ਹੈ ਉਹ ਜਾਜਕਾਂ ਦੀ ਜ਼ਮੀਨ ਹੈ।
“ਮੈਨੂੰ ਮਿਸਰ ਵਿੱਚ ਨਾ ਦਫ਼ਨਾਉਣਾ”
27ਇਸਰਾਏਲ ਮਿਸਰ ਵਿੱਚ ਠਹਿਰ ਗਿਆ। ਉਹ ਗੋਸ਼ਨ ਦੀ ਧਰਤੀ ਉੱਤੇ ਰਹਿ ਗਿਆ। ਉਸ ਦਾ ਪਰਿਵਾਰ ਵੱਧ ਫ਼ੁੱਲ ਕੇ ਬਹੁਤ ਵੱਡਾ ਹੋ ਗਿਆ। ਉਨ੍ਹਾਂ ਨੂੰ ਮਿਸਰ ਵਿੱਚ ਉਹ ਧਰਤੀ ਮਿਲੀ।
28ਯਾਕੂਬ ਮਿਸਰ ਵਿੱਚ 17 ਵਰ੍ਹੇ ਜੀਵਿਆ। ਇਸ ਲਈ ਯਾਕੂਬ 147 ਵਰ੍ਹਿਆ ਦਾ ਸੀ। 29ਹੁਣ ਸਮਾਂ ਆ ਗਿਆ ਜਦੋਂ ਇਸਰਾਏਲ ਜਾਣਦਾ ਸੀ ਕਿ ਛੇਤੀ ਹੀ ਉਸ ਦਾ ਦੇਹਾਂਤ ਹੋ ਜਾਵੇਗਾ, ਇਸ ਲਈ ਉਸ ਨੇ ਆਪਣੇ ਪੁੱਤਰ ਯੂਸੁਫ਼ ਨੂੰ ਆਪਣੇ ਕੋਲ ਸੱਦਿਆ। ਉਸ ਨੇ ਆਖਿਆ, “ਜੇ ਤੂੰ ਮੈਨੂੰ ਪਿਆਰ ਕਰਦਾ ਹੈ, ਤਾਂ ਆਪਣਾ ਹੱਥ ਮੇਰੀ ਲੱਤ ਹੇਠਾਂ ਰੱਖ ਅਤੇ ਇਕਰਾਰ ਕਰ। ਇਕਰਾਰ ਕਰ ਕਿ ਤੂੰ ਉਹੀ ਕਰੇਂਗਾ ਜੋ ਮੈਂ ਆਖਾਂਗਾ ਅਤੇ ਤੂੰ ਮੇਰੇ ਪ੍ਰਤੀ ਵਫ਼ਾਦਾਰ ਰਹੇਂਗਾ। ਜਦੋਂ ਮੈਂ ਮਰਾ, ਤਾਂ ਮੈਨੂੰ ਮਿਸਰ ਵਿੱਚ ਨਹੀਂ ਦਫ਼ਨਾਉਣਾ। 30ਮੈਨੂੰ ਉਸੇ ਥਾਂ ਦਫ਼ਨਾਉਣਾ ਜਿੱਥੇ ਮੇਰੇ ਪੁਰਖੇ ਦਫ਼ਨ ਹਨ। ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਮੈਨੂੰ ਪਰਿਵਾਰ ਦੇ ਕਬਰਸਤਾਨ ਵਿੱਚ ਦਫ਼ਨਾ ਦੇਵੀਂ।”
ਯੂਸੁਫ਼ ਨੇ ਜਵਾਬ ਦਿੱਤਾ, “ਮੈਂ ਇਕਰਾਰ ਕਰਦਾ ਹਾਂ ਕਿ ਜਿਵੇਂ ਤੁਸੀਂ ਆਖਦੇ ਹੋ ਉਵੇਂ ਹੀ ਕਰਾਂਗਾ।”
31ਫ਼ੇਰ ਯਾਕੂਬ ਨੇ ਆਖਿਆ, “ਮੇਰੇ ਨਾਲ ਇਕਰਾਰ ਕਰ।” ਯੂਸੁਫ਼ ਨੇ ਉਹੀ ਕਰਨ ਦੀ ਕਸਮ ਖਾਧੀ। ਫ਼ੇਰ ਇਸਰਾਏਲ ਆਪਣੇ ਬਿਸਤਰੇ ਦੇ ਸਰਾਹਣੇ ਤੇ ਝੁਕ ਗਿਆ।#47:31 ਫ਼ੇਰ ਇਸਰਾਏਲ … ਗਿਆ ਜਾਂ, “ਫ਼ੇਰ ਇਸਰਾਏਲ ਨੇ ਆਪਣੇ ਡੰਡੇ ਦਾ ਸਹਾਰਾ ਲੈ ਕੇ ਉਪਾਸਨਾ ’ਚ ਆਪਣਾ ਸਿਰ ਝੁਕਾਇਆ।” ਡੰਡੇ ਲਈ ਹਿਬਰੂ ਦਾ ਸ਼ਬਦ “ਬਿਸਤਰੇ” ਸ਼ਬਦ ਦੇ ਵਾਂਗ ਹੈ ਅਤੇ ਉਪਾਸਨਾ ਲਈ ਸ਼ਬਦ ਦਾ ਅਰਥ “ਝੁਕਣਾ” ਜਾਂ “ਲੇਟ ਜਾਣਾ” ਹੈ।
Actualmente seleccionado:
ਉਤਪਤ 47: PERV
Destacar
Compartir
Copiar
¿Quieres tener guardados todos tus destacados en todos tus dispositivos? Regístrate o inicia sesión
Punjabi Holy Bible: Easy-to-Read Version
All rights reserved.
© 2002 Bible League International

: