1
ਮਲਾਕੀ 3:10
ਪਵਿੱਤਰ ਬਾਈਬਲ O.V. Bible (BSI)
PUNOVBSI
ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਤਾਓ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲ੍ਹਦਾ ਹਾਂ ਕਿ ਨਹੀਂ ਭਈ ਤੁਹਾਡੇ ਲਈ ਬਰਕਤ ਵਰ੍ਹਾਵਾਂ ਏਥੋਂ ਤੀਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
مقایسه
ਮਲਾਕੀ 3:10 را جستجو کنید
2
ਮਲਾਕੀ 3:11-12
ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਓਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰ ਪੈਲੀ ਵਿੱਚ ਅਫਲ ਨਾ ਰਹਿ ਜਾਣ, ਸੈਨਾਂ ਦਾ ਯਹੋਵਾਹ ਆਖਦਾ ਹੈ ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ
ਮਲਾਕੀ 3:11-12 را جستجو کنید
3
ਮਲਾਕੀ 3:17-18
ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖਾਸ ਮਲਕੀਅਤ ਜਿਸ ਦਿਨ ਮੈਂ ਇਹ ਕਰਾਂ। ਮੈਂ ਓਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤ੍ਰ ਨੂੰ ਬਖ਼ਸ਼ ਦਿੰਦਾ ਹੈ ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।।
ਮਲਾਕੀ 3:17-18 را جستجو کنید
4
ਮਲਾਕੀ 3:1
ਵੇਖੋ, ਮੈਂ ਆਪਣੇ ਦੂਤ ਨੂੰ ਘੱਲਦਾ ਹਾਂ ਅਤੇ ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੁ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਣਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ
ਮਲਾਕੀ 3:1 را جستجو کنید