1
ਮੱਤੀ 13:23
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜਰੂਰ ਫਲ ਦਿੰਦਾ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲਦਾ ਹੈ।।
مقایسه
ਮੱਤੀ 13:23 را جستجو کنید
2
ਮੱਤੀ 13:22
ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਦਾ ਹੈ
ਮੱਤੀ 13:22 را جستجو کنید
3
ਮੱਤੀ 13:19
ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ
ਮੱਤੀ 13:19 را جستجو کنید
4
ਮੱਤੀ 13:20-21
ਅਤੇ ਜਿਹੜਾ ਪਥਰੇਲੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖ਼ੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਹੈ। ਤਾਂ ਵੀ ਥੋੜਾ ਚਿਰ ਰਹਿੰਦਾ ਹੈ ਪਰ ਜਾਂ ਬਚਨ ਦੇ ਕਾਰਨ ਦੁਖ ਯਾ ਜ਼ੁਲਮ ਹੁੰਦਾ ਤਾਂ ਉਹ ਝੱਟ ਠੋਕਰ ਖਾਂਦਾ ਹੈ
ਮੱਤੀ 13:20-21 را جستجو کنید
5
ਮੱਤੀ 13:44
ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।।
ਮੱਤੀ 13:44 را جستجو کنید
6
ਮੱਤੀ 13:8
ਅਤੇ ਕੁਝ ਚੰਗੀ ਜ਼ਮੀਨ ਵਿੱਚ ਕਿਰਿਆ ਅਤੇ ਫਲਿਆ ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ
ਮੱਤੀ 13:8 را جستجو کنید
7
ਮੱਤੀ 13:30
ਵਾਢੀ ਤੋੜੀ ਦੋਹਾਂ ਨੂੰ ਰਲੇ ਮਿਲੇ ਵਧਣ ਦਿਓ ਅਰ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਜੋ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ੍ਹੋ ਪਰ ਕਣਕ ਨੂੰ ਮੇਰੇ ਕੋਠੇ ਵਿੱਚ ਜਮਾ ਕਰੋ।।
ਮੱਤੀ 13:30 را جستجو کنید