1
ਮੱਤੀ 6:33
ਪਵਿੱਤਰ ਬਾਈਬਲ O.V. Bible (BSI)
PUNOVBSI
ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ
مقایسه
ਮੱਤੀ 6:33 را جستجو کنید
2
ਮੱਤੀ 6:34
ਸੋ ਤੁਸੀਂ ਭਲਕ ਦੇ ਲਈ ਚਿੰਤਾ ਨਾ ਕਰੋ ਕਿਉਂ ਜੋ ਭਲਕ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਹੀ ਦਾ ਦੁੱਖ ਬਥੇਰਾ ਹੈ।।
ਮੱਤੀ 6:34 را جستجو کنید
3
ਮੱਤੀ 6:25
ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀ?
ਮੱਤੀ 6:25 را جستجو کنید
4
ਮੱਤੀ 6:6
ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ
ਮੱਤੀ 6:6 را جستجو کنید
5
ਮੱਤੀ 6:9-10
ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, - ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ, ਤੇਰਾ ਨਾਮ ਪਾਕ ਮੰਨਿਆ ਜਾਵੇ, ਤੇਰਾ ਰਾਜ ਆਵੇ, ਤੇਰੀ ਮਰਜ਼ੀ ਜਿਹੀ ਸੁਰਗ ਵਿੱਚ ਪੂਰੀ ਹੁੰਦੀ ਹੈ ਜਮੀਨ ਉੱਤੇ ਵੀ ਹੋਵੇ।
ਮੱਤੀ 6:9-10 را جستجو کنید
6
ਮੱਤੀ 6:11
ਸਾਡੀ ਰੋਜ ਦੀ ਰੋਟੀ ਅੱਜ ਸਾਨੂੰ ਦਿਹ
ਮੱਤੀ 6:11 را جستجو کنید
7
ਮੱਤੀ 6:12
ਅਤੇ ਸਾਡੇ ਕਰਜ਼ ਸਾਨੂੰ ਮਾਫ਼ ਕਰ, ਜਿਵੇਂ ਅਸਾਂ ਵੀ ਆਪਣੇ ਕਰਜਾਈਆਂ ਨੂੰ ਮਾਫ਼ ਕੀਤਾ ਹੈ
ਮੱਤੀ 6:12 را جستجو کنید
8
ਮੱਤੀ 6:13
ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ।।
ਮੱਤੀ 6:13 را جستجو کنید
9
ਮੱਤੀ 6:14
ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ
ਮੱਤੀ 6:14 را جستجو کنید
10
ਮੱਤੀ 6:26
ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠੇ ਕਰਦੇ ਹਨ ਅਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪਿਰਤਪਾਲ ਕਰਦਾ ਹੈ। ਭਲਾ, ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
ਮੱਤੀ 6:26 را جستجو کنید
11
ਮੱਤੀ 6:19-21
ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾ
ਮੱਤੀ 6:19-21 را جستجو کنید
12
ਮੱਤੀ 6:24
ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ
ਮੱਤੀ 6:24 را جستجو کنید
13
ਮੱਤੀ 6:30
ਸੋ ਜਾਂ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਹੈ ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੀ ਪਰਤੀਤ ਵਾਲਿਓ ਭਲਾ, ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ?
ਮੱਤੀ 6:30 را جستجو کنید
14
ਮੱਤੀ 6:3-4
ਪਰ ਜਾਂ ਤੂੰ ਦਾਨ ਕਰੇਂ ਤਾਂ ਜੋ ਕੁਛ ਤੇਰਾ ਸੱਜਾ ਹੱਥ ਕਰਦਾ ਹੈ ਤੇਰਾ ਖੱਬਾ ਹੱਥ ਨਾ ਜਾਣੇ ਭਈ ਤੇਰਾ ਦਾਨ ਗੁਪਤ ਵਿੱਚ ਹੋਵੇ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇ।।
ਮੱਤੀ 6:3-4 را جستجو کنید
15
ਮੱਤੀ 6:1
ਖ਼ਬਰਦਾਰ, ਤੁਸੀਂ ਆਪਣੇ ਧਰਮ ਦੇ ਕੰਮ ਮਨੁੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਵਿਖਾਉਣ ਲਈ ਨਾ ਕਰੋ ਨਹੀਂ ਤਾ ਤੁਹਾਡੇ ਪਿਤਾ ਕੋਲ ਜਿਹੜਾ ਸੁਰਗ ਵਿੱਚ ਹੈ ਤੁਹਾਡਾ ਕੁਝ ਫਲ ਨਹੀਂ।।
ਮੱਤੀ 6:1 را جستجو کنید
16
ਮੱਤੀ 6:16-18
ਅਤੇ ਜਾਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਙੁ ਮੂੰਹ ਉਦਾਸ ਨਾ ਬਣਾਓ ਕਿਉਂ ਜੋ ਓਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਭਈ ਓਹ ਮਨੁੱਖਾਂ ਨੂੰ ਵਰਤੀ ਮਲੂਮ ਹੋਣ। ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਓਹ ਆਪਣਾ ਫਲ ਪਾ ਚੁੱਕੇ ਹਨ ਪਰ ਜਾਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।।
ਮੱਤੀ 6:16-18 را جستجو کنید