1
ਮੱਤੀਯਾਹ 10:16
ਪੰਜਾਬੀ ਮੌਜੂਦਾ ਤਰਜਮਾ
PCB
“ਵੇਖੋ, ਮੈਂ ਤੁਹਾਨੂੰ ਭੇਡ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।
2
ਮੱਤੀਯਾਹ 10:39
ਜੇ ਕੋਈ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ, ਉਹ ਉਸਨੂੰ ਗੁਆ ਦੇਵੇਗਾ ਅਤੇ ਜੋ ਕੋਈ ਮੇਰੀ ਖਾਤਰ ਆਪਣੀ ਜਾਨ ਗੁਆ ਦਿੰਦਾ ਹੈ ਉਹ ਉਸਨੂੰ ਪਾ ਲਵੇਗਾ।
3
ਮੱਤੀਯਾਹ 10:28
ਅਤੇ ਉਹਨਾਂ ਤੋਂ ਨਾ ਡਰੋ ਜਿਹੜੇ ਸਰੀਰ ਨੂੰ ਨਾਸ਼ ਕਰਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ, ਜਿਹੜਾ ਸਰੀਰ ਅਤੇ ਆਤਮਾ ਦੋਨਾਂ ਨੂੰ ਨਰਕ ਵਿੱਚ ਨਾਸ਼ ਕਰ ਸਕਦਾ ਹੈ।
4
ਮੱਤੀਯਾਹ 10:38
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਨਾ ਚੱਲੇ, ਉਹ ਮੇਰੇ ਯੋਗ ਨਹੀਂ ਹੈ।
5
ਮੱਤੀਯਾਹ 10:32-33
ਜੇ ਕੋਈ ਮਨੁੱਖਾਂ ਦੇ ਸਾਮ੍ਹਣੇ ਮੈਨੂੰ ਸਵੀਕਾਰ ਕਰਦਾ ਹੈ, ਮੈਂ ਸਵਰਗ ਵਿੱਚ ਆਪਣੇ ਪਿਤਾ ਦੇ ਸਾਮ੍ਹਣੇ ਉਸ ਨੂੰ ਸਵੀਕਾਰ ਕਰਾਂਗਾ। ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਂਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ ਉਸਦਾ ਇਨਕਾਰ ਕਰਾਂਗਾ।
6
ਮੱਤੀਯਾਹ 10:8
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਹਾਨੂੰ ਮੁਫ਼ਤ ਮਿਲਿਆਂ, ਇਸ ਲਈ ਮੁਫ਼ਤ ਹੀ ਦਿਓ।
7
ਮੱਤੀਯਾਹ 10:31
ਇਸ ਲਈ ਨਾ ਡਰੋ; ਤੁਸੀਂ ਬਹੁਤ ਸਾਰੀਆਂ ਚਿੜੀਆਂ ਨਾਲੋਂ ਵੀ ਵਧੇਰੇ ਕੀਮਤੀ ਹੋ।”
8
ਮੱਤੀਯਾਹ 10:34
“ਇਹ ਨਾ ਸੋਚੋ ਕਿ ਮੈਂ ਧਰਤੀ ਉੱਤੇ ਸ਼ਾਂਤੀ ਲੈ ਕੇ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।