ਮਲਾਕੀ 1
1
ਪਲੀਤ ਚੜ੍ਹਾਵੇ
1ਮਲਾਕੀ ਦੇ ਰਾਹੀਂ ਇਸਰਾਏਲ ਲਈ ਯਹੋਵਾਹ ਦੀ ਬਾਣੀ ਦਾ ਅਗੰਮ ਵਾਕ 2ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਆਖਦੇ ਹੋ, ਤੈਂ ਕਿਵੇਂ ਸਾਡੇ ਨਾਲ ਪਿਆਰ ਕੀਤਾ। ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨੂੰ ਪਿਆਰ ਕੀਤਾ 3ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਹਾੜ ਨੂੰ ਵੀਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ 4ਭਾਵੇਂ ਅਦੋਮ ਆਖੇ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਅਸਥਾਨਾਂ ਨੂੰ ਮੁੜ ਕੇ ਉਸਾਰਾਂਗੇ, ਸੈਨਾਂ ਦਾ ਯਹੋਵਾਹ ਆਖਦਾ ਹੈ, ਓਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ "ਦੁਸ਼ਟੀ ਦੇਸ" ਪੁਕਾਰਨਗੇ ਅਤੇ "ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਗਜ਼ਬ ਸਦਾ ਲਈ ਰਿਹਾ ਹੈ" 5ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੀਕ ਹੋਵੇ!।।
6ਪੁੱਤ੍ਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈ ਕਿੱਥੇ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦੀ ਨਿਰਾਦਰੀ ਕਰਨ ਵਾਲਿਓ ਜਾਜਕੋ! ਪਰ ਤੁਸੀਂ ਆਖਦੇ ਹੋ ਅਸਾਂ ਕਿਹੜੀ ਗੱਲ ਵਿੱਚ ਤੇਰੇ ਨਾਮ ਦੀ ਨਿਰਾਦਰੀ ਕੀਤੀ? 7ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਸ ਗੱਲੋਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਏਸੇ ਆਖਣ ਵਿੱਚ ਭਈ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ 8ਜਦ ਤੁਸੀਂ ਅੰਨ੍ਹੇ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ "ਕੁਝ ਬੁਰਿਆਈ ਨਹੀਂ", ਜਦ ਲੰਙੇ ਯਾ ਬਿਮਾਰ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ "ਕੁਝ ਬੁਰਿਆਈ ਨਹੀਂ!" ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੈਥੋਂ ਖੁਸ਼ ਹੋਵੇਗਾ ਯਾ ਕੀ ਤੇਰੇ ਚਿਹਰੇ ਨੂੰ ਉਹ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਦਾ ਫਰਮਾਨ ਹੈ 9ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ । ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਡੇ ਚਿਹਰਿਆਂ ਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ 10ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੁਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਥੋਂ ਪਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ 11ਕਿਉਂ ਜੋ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੀਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ ਅਤੇ ਹਰ ਥਾਂ ਉੱਤੇ ਮੇਰੇ ਨਾਮ ਲਈ ਧੂਪ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜਾਉਣਗੇ ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ 12ਪਰ ਤੁਸੀਂ ਉਸ ਨੂੰ ਪਲੀਤ ਕਰਦੇ ਹੋ ਜਦ ਆਖਦੇ ਹੋ ਕਿ ਪ੍ਰਭੁ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ 13ਅਤੇ ਤੁਸਾਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ, ਲੰਙੇ ਨੂੰ ਯਾ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ 14ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਪਰ ਪ੍ਰਭੁ ਦੇ ਲਈ ਬਿੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈ ਦਾਇਕ ਹੈ!।।
اکنون انتخاب شده:
ਮਲਾਕੀ 1: PUNOVBSI
هایلایت
کپی
مقایسه
به اشتراک گذاشتن
می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.