ਮਲਾਕੀ 4

4
ਆਖਰੀ ਚੇਤਾਵਨੀ
1ਤਾਂ ਵੇਖੋ, ਉਹ ਦਿਨ ਆਉਂਦਾ ਹੈ, ਤੰਦੂਰ ਵਾਂਙੁ ਸਾੜਨ ਵਾਲਾ। ਸਾਰੇ ਆਕੜ ਬਾਜ਼ ਅਤੇ ਸਾਰੇ ਦੁਸ਼ਟ ਭੁਠਾ ਹੋਣਗੇ। ਉਹ ਦਿਨ ਓਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਓਹਨਾਂ ਲਈ ਟੁੰਡ ਮੁੰਡ ਨਾ ਛੱਡੇਗਾ 2ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਸ਼ਿਫਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਙੁ ਬਾਹਰ ਨਿੱਕਲੋਗੇ ਅਤੇ ਕੁੱਦੋਗੇ 3ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਓਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ 4ਤੁਸੀਂ ਮੇਰੇ ਦਾਸ ਮੂਸਾ ਦੀ ਬਿਵਸਥਾ ਨੂੰ ਚੇਤੇ ਰੱਖੋ ਅਤੇ ਬਿਧੀਆਂ ਅਤੇ ਨਿਆਵਾਂ ਨੂੰ ਜਿਨ੍ਹਾਂ ਦਾ ਮੈਂ ਸਾਰੇ ਇਸਰਾਏਲ ਲਈ ਹੋਰੇਬ ਵਿੱਚ ਹੁਕਮ ਦਿੱਤਾ 5ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਘੱਲਾਂਗਾ ਏਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ 6ਉਹ ਪੇਵਾਂ ਦੇ ਦਿਲ ਬਾਲਕਾਂ ਵੱਲ ਅਤੇ ਬਾਲਕਾਂ ਦੇ ਦਿਲ ਪੇਵਾਂ ਵੱਲ ਮੋੜੇਗਾ, ਮਤੇ ਮੈਂ ਆਵਾਂ ਅਤੇ ਧਰਤੀ ਦਾ ਸੱਤਿਆ ਨਾਸ ਕਰਾਂ!।।

اکنون انتخاب شده:

ਮਲਾਕੀ 4: PUNOVBSI

های‌لایت

کپی

مقایسه

به اشتراک گذاشتن

None

می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید