ਮੱਤੀ 11

11
ਯੂਹੰਨਾ ਲਈ ਉਸਤਤ
1ਐਉਂ ਹੋਇਆ ਕਿ ਜਾਂ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇ ਹਟਿਆ ਤਾਂ ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪਰਚਾਰ ਕਰਨ ਚੱਲਿਆ ਗਿਆ।। 2ਯੂਹੰਨਾ ਨੇ ਕੈਦਖਾਨੇ ਵਿੱਚ ਮਸੀਹ ਦੇ ਕੰਮਾਂ ਨੂੰ ਸੁਣ ਕੇ ਆਪਣੇ ਚੇਲਿਆਂ ਦੀ ਰਾਹੀਂ ਉਸ ਨੂੰ ਆਖ ਘੱਲਿਆ 3ਭਈ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਯਾ ਅਸੀਂ ਕਿਸੇ ਹੋਰ ਨੂੰ ਉਡੀਕੀਏ? 4ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁੱਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਸੋ ਯੂਹੰਨਾ ਨੂੰ ਜਾ ਦੱਸਿਓ 5ਕਿ ਅੰਨੇ ਸੁਜਾਖੇ ਹੁੰਦੇ ਹਨ ਅਤੇ ਲੰਙੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ ਅਤੇ ਬੋਲੇ ਸੁਣਦੇ ਹਨ ਅਤੇ ਮੁਰਦੇ ਜਿਵਾਏ ਜਾਂਦੇ ਹਨ ਅਤੇ ਗ਼ਰੀਬਾਂ ਨੂੰ ਖ਼ੁਸ਼ ਖ਼ਬਰੀ ਸੁਣਾਈ ਜਾਂਦੀ ਹੈ 6ਅਤੇ ਧੰਨ ਉਹ ਹੈ ਜੋ ਮੇਰੇ ਕਾਰਨ ਠੋਕਰ ਨਾ ਖਾਵੇ।।
7ਜਾਂ ਓਹ ਤੁਰ ਪਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ ਜੋ ਤੁਸੀਂ ਉਜਾੜ ਵਿੱਚ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਦੇ ਨਾਲ ਹਿੱਲਦਾ ਹੈ? 8ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਮਹੀਨ ਬਸਤ੍ਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਓਹ ਜਿਹੜੇ ਮਹੀਨ ਬਸਤ੍ਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ 9ਫੇਰ ਤੁਸੀਂ ਕਾਹਨੂੰ ਨਿੱਕਲੇ ਸਾਓ? ਕੀ ਇੱਕ ਨਬੀ ਦੇ ਵੇਖਣ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ 10ਇਹ ਉਹੋ ਹੈ ਜਿਹ ਦੇ ਹੱਕ ਵਿੱਚ ਲਿਖਿਆ ਹੋਇਆ ਹੈ#ਮਲ. 3:1 ਕਿ
ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਘੱਲਦਾ ਹਾਂ,
ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।।
11ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜਿਹੜੇ ਤੀਵੀਆਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵਾ ਨਾ ਉੱਠਿਆ ਪਰ ਜੋ ਸੁਰਗ ਦੇ ਰਾਜ ਵਿੱਚ ਛੋਟਾ ਹੈ ਸੋ ਉਸ ਤੋਂ ਵੱਡਾ ਹੈ 12ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੋੜੀ ਸੁਰਗ ਦੇ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਖੋਹ ਲੈਂਦੇ ਹਨ 13ਕਿਉਂ ਜੋ ਸਾਰੇ ਨਬੀ ਅਤੇ ਤੁਰੇਤ ਯੂਹੰਨਾ ਤੀਕਰ ਅੰਗਮ ਵਾਕ ਕਰਦੇ ਸਨ 14ਅਤੇ ਆਉਣ ਵਾਲਾ ਏਲੀਯਾਹ ਇਹੋ ਹੈ। ਚਾਹੋ ਤਾਂ ਮੰਨੋ 15ਜਿਹ ਦੇ ਸੁਣਨ ਦੇ ਕੰਨ ਹੋਣ ਸੋ ਸੁਣੇ 16ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਨੂੰ ਕਿਹ ਦੇ ਵਰਗਾ ਦੱਸਾ? ਏਹ ਉਨ੍ਹਾਂ ਨੀਂਗਰਾਂ ਵਰਗੇ ਹਨ ਜਿਹੜੇ ਬਜਾਰਾਂ ਵਿੱਚ ਬੈਠੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
17ਅਸਾਂ ਤੁਹਾਡੇ ਲਈ ਬੌਂਸਰੀ ਵਜਾਈ,
ਪਰ ਤੁਸੀਂ ਨਾ ਨੱਚੇ।
ਅਸਾਂ ਸਿਆਪਾ ਕੀਤਾ,
ਪਰ ਤੁਸੀਂ ਨਾ ਪਿੱਟੇ।।
18ਕਿਉਂ ਜੋ ਯੂਹੰਨਾ ਨਾ ਖਾਂਦਾ ਨਾ ਪੀਂਦਾ ਆਇਆ ਅਤੇ ਉਹ ਆਖਦੇ ਹਨ ਜੋ ਉਹ ਦੇ ਨਾਲ ਇੱਕ ਭੂਤ ਹੈ 19ਮਨੁੱਖ ਦਾ ਪੁੱਤ੍ਰ ਖਾਂਦਾ ਪੀਂਦਾ ਆਇਆ ਅਤੇ ਓਹ ਆਖਦੇ ਹਨ, ਵੇਖੋ, ਇੱਕ ਖਾਊ ਅਤੇ ਸ਼ਰਾਬੀ ਮਨੁੱਖ ਮਸੂਲੀਆਂ ਅਰ ਪਾਪੀਆਂ ਦਾ ਯਾਰ ਸੋ ਗਿਆਨ ਆਪਣੇ ਕਰਮਾਂ ਤੋਂ ਸੱਚਾ ਠਹਿਰਿਆ ! ।। 20ਤਦ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਹ ਦੀਆਂ ਬਹੁਤੀਆਂ ਕਰਾਮਾਤਾਂ ਵਿਖਾਈਆਂ ਗਈਆਂ ਸਨ ਉਲਾਂਭਾ ਦੇਣ ਲੱਗਾ ਜੋ ਉਨ੍ਹਾਂ ਨੇ ਤੋਬਾ ਨਹੀਂ ਸੀ ਕੀਤੀ 21ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਵਿਖਾਇਆ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਵਿਖਾਇਆ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ! 22ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਨਿਆਉਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਜੋਗ ਹੋਵੇਗਾ 23ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੀਕਰ ਉੱਚਾ ਕੀਤਾ ਜਾਏਂਗਾ? ਤੂੰ ਸਗੋਂ ਪਤਾਲ ਤੋੜੀ ਉੱਤੇਰਗਾ ਕਿਉਂਕਿ ਜਿਹੜੀਆਂ ਕਰਾਮਾਤਾਂ ਤੇਰੇ ਵਿੱਚ ਵਿਖਾਇਆ ਗਈਆਂ ਜੇ ਓਹ ਸਦੂਮ ਵਿੱਚ ਵਿਖਾਈਆਂ ਜਾਂਦੀਆਂ ਤਾਂ ਉਹ ਅੱਜ ਤਾਈਂ ਬਣਿਆ ਰਹਿੰਦਾ 24ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਨਿਆਉਂ ਦੇ ਦਿਨ ਤੇਰੇ ਨਾਲੋਂ ਸਦੂਮ ਦਾ ਹਾਲ ਝੱਲਣ ਜੋਗ ਹੋਵੇਗਾ।।
25ਉਸ ਵੇਲੇ ਯਿਸੂ ਨੇ ਅੱਗੋ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ ਅਤੇ ਉਨ੍ਹਾਂ ਨੂੰ ਨਿਆਣਿਆਂ ਉੱਤੇ ਪਰਗਟ ਕੀਤਾ 26ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਾ 27ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ ਅਤੇ ਪੁੱਤ੍ਰ ਨੂੰ ਕੋਈ ਨਹੀਂ ਜਾਣਦਾ ਪਰ ਪਿਤਾ ਅਤੇ ਨਾ ਕੋਈ ਪਿਤਾ ਨੂੰ ਜਾਣਦਾ ਹੈ ਪਰ ਪੁੱਤ੍ਰ ਅਤੇ ਉਹ ਜਿਸ ਉੱਤੇ ਪੁੱਤ੍ਰ ਉਹ ਨੂੰ ਪਰਗਟ ਕਰਨਾ ਚਾਹੇ 28ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ 29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੈਥੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗ਼ਰੀਬ ਹਾਂ ਅਤੇ ਤੁਸੀਂ ਆਪਣਿਆਂ ਜੀਆਂ ਵਿੱਚ ਅਰਾਮ ਪਾਓਗੇ 30ਕਿਉਂ ਜੋ ਮੇਰਾ ਜੂਲਾ ਹੌਲਾ ਅਤੇ ਮੇਰਾ ਭਾਰ ਹਲਕਾ ਹੈ।।

اکنون انتخاب شده:

ਮੱਤੀ 11: PUNOVBSI

های‌لایت

کپی

مقایسه

به اشتراک گذاشتن

None

می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید