ਮੱਤੀ 19
19
ਤਿਆਗ ਪ੍ਰੱਤੀ । ਧਨੀ ਜੁਆਨ ਤੇ ਸੁਰਗ ਦਾ ਰਾਜ
1ਐਉਂ ਹੋਇਆ ਕਿ ਜਾਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਰ ਯਰਦਨ ਦੇ ਪਾਰ ਯਹੂਦਿਯਾ ਦੀਆਂ ਹੱਦਾ ਵਿੱਚ ਆਇਆ 2ਅਤੇ ਬਹੁਤ ਸਾਰੇ ਲੋਕ ਉਹ ਦੇ ਪਿੱਛੇ ਹੋ ਤੁਰੇ ਅਰ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।। 3ਫ਼ਰੀਸੀ ਉਹ ਦੇ ਪਰਤਾਉਣ ਲਈ ਉਹ ਦੇ ਕੋਲ ਆਣ ਕੇ ਬੋਲੇ, ਕੀ ਮਨੁੱਖ ਨੂੰ ਇਹ ਜੋਗ ਹੈ ਜੋ ਕਿਸੇ ਗੱਲੇ ਆਪਣੀ ਤੀਵੀਂ ਨੂੰ ਤਿਆਗ ਦੇਵੇ? 4ਉਸ ਨੇ ਉੱਤਰ ਦਿੱਤਾ, ਕੀ ਤੁਸਾਂ ਇਹ ਨਹੀਂ ਪੜ੍ਹਿਆ ਭਈ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? 5ਏਹ ਕਿਹਾ ਜੇ ਏਸ ਲਈ ਮਰਦ ਆਪਣੇ ਮਾਪੇ ਛੱਡ ਕੇ ਆਪਣੀ ਤੀਵੀਂ ਨਾਲ ਮਿਲਿਆ ਰਹੇਗਾ ਅਤੇ ਓਹ ਦੋਵੋਂ ਇੱਕ ਸਰੀਰ ਹੋਣਗੇ 6ਸੋ ਹੁਣ ਓਹ ਦੋ ਨਹੀਂ ਬਲਕਣ ਇੱਕੋ ਸਰੀਰ ਹਨ। ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਹ ਨੂੰ ਮਨੁੱਖ ਅੱਡ ਨਾ ਕਰੇ 7ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਕਿਉਂ ਤਿਆਗ ਪੱਤ੍ਰੀ ਦੇਣ ਅਤੇ ਉਹ ਨੂੰ ਤਿਆਗਣ ਦੀ ਆਗਿਆ ਦਿੱਤੀ? 8ਉਸ ਨੇ ਉਨ੍ਹਾਂ ਨੂੰ ਕਿਹਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਤੀਵੀਆਂ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ 9ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ 10ਚੇਲਿਆਂ ਨੇ ਉਹ ਨੂੰ ਕਿਹਾ, ਜੇ ਤੀਵੀਂ ਨਾਲ ਮਨੁੱਖ ਦਾ ਇਹ ਹਾਲ ਹੈ ਤਾਂ ਵਿਆਹ ਕਰਨਾ ਹੀ ਅੱਛਾ ਨਹੀਂ 11ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਗੱਲ ਨੂੰ ਸਭ ਲੋਕ ਕਬੂਲ ਨਹੀਂ ਕਰਦੇ ਪਰ ਓਹ ਜਿੰਨ੍ਹਾਂ ਨੂੰ ਬਖ਼ਸ਼ਿਆ ਗਿਆ 12ਕਿਉਂਕਿ ਅਜੇਹੇ ਖੁਸਰੇ ਹਨ ਜਿਹੜੇ ਮਾਂ ਦੀ ਕੁੱਖੋ ਇਸੇ ਤਰ੍ਹਾਂ ਜੰਮੇ ਅਤੇ ਅਜੇਹੇ ਖੁਸਰੇ ਹਨ ਜਿਹੜੇ ਮਨੁੱਖਾਂ ਦੇ ਖੁਸਰੇ ਕੀਤੇ ਹੋਏ ਹਨ ਅਤੇ ਅਜੇਹੇ ਖੁਸਰੇ ਹਨ ਕਿ ਜਿਨ੍ਹਾਂ ਨੇ ਸੁਰਗ ਦੇ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ। ਜਿਹੜਾ ਕਬੂਲ ਕਰ ਸੱਕਦਾ ਹੈ ਉਹ ਕਬੂਲ ਕਰੇ।।
13ਤਦ ਛੋਟੇ ਬਾਲਕਾਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ 14ਤਦ ਯਿਸੂ ਨੇ ਆਖਿਆ, ਬਾਲਕਾਂ ਨੂੰ ਕੁਝ ਨਾ ਆਖੋ ਅਰ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਵਰਜੋ ਕਿਉਂ ਜੋ ਸੁਰਗ ਦਾ ਰਾਜ ਇਹੋ ਜਿਹਿਆਂ ਦਾ ਹੈ 15ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।।
16ਤਾਂ ਵੇਖੋ ਇੱਕ ਜਣੇ ਨੇ ਉਹ ਦੇ ਕੋਲ ਆਣ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਉਣ ਮਿਲੇ? 17ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਵਿਖੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਜੀਉਣ ਵਿੱਚ ਵੜਨਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ 18ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਏਹ ਜੋ ਖੂਨ ਨਾ ਕਰ, ਜ਼ਨਾਹ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦਿਹ 19ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ 20ਉਸ ਜੁਆਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਭਨਾਂ ਨੂੰ ਮੰਨਿਆ ਹੈ। ਹੁਣ ਮੇਰੇ ਵਿੱਚ ਕੀ ਘਾਟਾ ਹੈ? 21ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਪੂਰਾ ਬਣਨਾ ਚਾਹੁੰਦਾ ਹੈਂ ਤਾਂ ਜਾਕੇ ਆਪਣਾ ਮਾਲ ਵੇਚ ਅਤੇ ਕੰਗਾਲਾਂ ਨੂੰ ਦੇ ਦਿਹ ਤਾਂ ਤੈਨੂੰ ਸੁਰਗ ਵਿੱਚ ਖ਼ਜਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ 22ਪਰ ਉਸ ਜੁਆਨ ਨੇ ਜਾਂ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।
23ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਧਨੀ ਦਾ ਸੁਰਗ ਦੇ ਰਾਜ ਦੇ ਵਿੱਚ ਵੜਨਾ ਔਖਾ ਹੈ 24ਫੇਰ ਮੈਂ ਤੁਹਾਨੂੰ ਆਖਦਾ ਹਾਂ ਜੋ ਸੂਈ ਦੇ ਨੱਕੇ ਦੇ ਵਿੱਚ ਦੀ ਉਠ ਦਾ ਲੰਘਣਾ ਏਸ ਨਾਲੋਂ ਸੁਖਾਲਾ ਹੈ ਜੋ ਧਨੀ ਮਨੁੱਖ ਪਰਮੇਸ਼ੁਰ ਦੇ ਰਾਜ ਵਿੱਚ ਵੜੇ 25ਅਤੇ ਚੇਲੇ ਇਹ ਸੁਣ ਕੇ ਵੱਡੇ ਹੈਰਾਨ ਹੋਏ ਅਤੇ ਬੋਲੇ, ਫੇਰ ਕਿਹ ਦੀ ਮੁਕਤੀ ਹੋ ਸੱਕਦੀ? 26ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ ਪਰ ਪਰਮੇਸ਼ੁਰ ਤੋਂ ਸੱਭੋ ਕੁਝ ਹੋ ਸੱਕਦਾ ਹੈ 27ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸੱਭੋ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ, ਫੇਰ ਸਾਨੂੰ ਕੀ ਲੱਭੂ? 28ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਤ ਆਖਦਾ ਹਾਂ ਭਈ ਜਦ ਮਨੁੱਖ ਦਾ ਪੁੱਤ੍ਰ ਨਵੀਂ ਸਰਿਸ਼ਟ ਵਿੱਚ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਜੋ ਮੇਰੇ ਮਗਰ ਹੋ ਤੁਰੇ ਹੋ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੀਆਂ ਬਾਰਾਂ ਗੋਤਾਂ ਦਾ ਨਿਆਉਂ ਕਰੋਗੇ 29ਅਤੇ ਹਰ ਕੋਈ ਜਿਹ ਨੇ ਘਰਾਂ ਯਾ ਭਾਈਆਂ ਯਾ ਭੈਣਾਂ ਯਾ ਪਿਉ ਯਾ ਮਾਂ ਯਾ ਬਾਲ ਬੱਚਿਆਂ ਯਾ ਜਮੀਨ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਪਾਵੇਗਾ ਅਤੇ ਸਦੀਪਕ ਜੀਉਣ ਦਾ ਵਾਰਸ ਹੋਵੇਗਾ 30ਪਰ ਬਥੇਰੇ ਪਹਿਲੇ ਪਿਛਲੇ ਹੋਣਗੇ ਅਤੇ ਪਿਛਲੇ, ਪਹਿਲੇ।।
اکنون انتخاب شده:
ਮੱਤੀ 19: PUNOVBSI
هایلایت
کپی
مقایسه
به اشتراک گذاشتن
می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.