ਮੱਤੀ 2
2
ਜੋਤਸ਼ੀ ਅਤੇ ਰਾਜਾ ਹੇਰੋਦੇਸ
1ਜਾਂ ਯਿਸੂ ਰਾਜਾ ਹੇਰੋਦੇਸ ਦੇ ਦਿਨੀਂ ਯਹੂਦਿਯਾ ਦੇ ਬੈਤਲਹਮ ਵਿੱਚ ਜੰਮਿਆ ਤਾਂ ਵੇਖੋ, ਜੋਤਸ਼ੀਆਂ ਨੇ ਚੜ੍ਹਦੇ ਪਾਸਿਓਂ ਯਰੂਸ਼ਲਮ ਵਿੱਚ ਆਣ ਕੇ ਕਿਹਾ, 2ਜਿਹੜਾ ਯਹੂਦੀਆਂ ਦਾ ਪਾਤਸ਼ਾਹ ਜੰਮਿਆ ਹੈ ਉਹ ਕਿੱਥੇ ਹੈ? ਕਿਉਂ ਜੋ ਅਸਾਂ ਚੜ੍ਹਦੇ ਪਾਸੇ ਉਹ ਦਾ ਤਾਰਾ ਡਿੱਠਾ ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ 3ਇਹ ਗੱਲ ਸੁਣ ਕੇ ਰਾਜਾ ਹੇਰੋਦੇਸ ਸਾਰੇ ਯਰੂਸ਼ਲਮ ਸਣੇ ਘਬਰਾਇਆ 4ਅਤੇ ਉਸ ਨੇ ਸਾਰੇ ਪਰਧਾਨ ਜਾਜਕਾਂ ਅਤੇ ਕੌਮ ਦੇ ਗ੍ਰੰਥੀਆਂ ਨੂੰ ਇੱਕਠਿਆਂ ਕਰ ਕੇ ਉਨ੍ਹਾਂ ਨੂੰ ਪੁੱਛਿਆ ਜੋ ਮਸੀਹ ਕਿੱਥੇ ਜੰਮੇਗਾ । 5ਉਨ੍ਹਾਂ ਨੇ ਉਸ ਨੂੰ ਕਿਹਾ, ਯਹੂਦਿਯਾ ਦੇ ਬੈਤਲਹਮ ਵਿੱਚ ਕਿਉਂ ਜੋ ਨਬੀ ਦੇ ਰਾਹੀਂ ਐਉਂ ਲਿਖਿਆ ਹੋਇਆ ਹੈ#ਮੀਕਾਹ 5:2 ਕਿ
6ਹੇ ਬੈਤਲਹਮ ਯਹੂਦਾਹ ਦੇਸ ਦੇ,
ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਕਿਸੇ ਤਰਾਂ ਛੋਟਾ
ਨਹੀਂ ਹੈਂ,
ਕਿਉਂ ਜੋ ਤੇਰੇ ਵਿੱਚੋਂ ਇੱਕ ਹਾਕਮ ਨਿੱਕਲੇਗਾ
ਜਿਹੜਾ ਮੇਰੀ ਪਰਜਾ ਇਸਰਾਏਲ ਦੀ ਪਾਲਨਾ
ਕਰੇਗਾ।।
7ਤਦ ਹੇਰੋਦੇਸ ਨੇ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾ ਕੇ ਉਨ੍ਹਾਂ ਕੋਲੋਂ ਠੀਕ ਠੀਕ ਪਤਾ ਲਿਆ ਕਿ ਤਾਰਾ ਕਦੋਂ ਵਿਖਾਈ ਦਿੱਤਾ 8ਅਤੇ ਉਸ ਨੇ ਉਨ੍ਹਾਂ ਨੂੰ ਬੈਤਲਹਮ ਵੱਲ ਇਹ ਕਹਿ ਕੇ ਘੱਲਿਆ ਭਈ ਜਾਓ ਜਤਨ ਨਾਲ ਉਸ ਬਾਲਕ ਦੀ ਭਾਲ ਕਰੋ ਅਰ ਜਦ ਉਹ ਲੱਭ ਪਵੇ ਤਦ ਮੁੜ ਮੈਨੂੰ ਖ਼ਬਰ ਦਿਓ ਤਾਂ ਮੈਂ ਭੀ ਜਾ ਕੇ ਉਹ ਨੂੰ ਮੱਥਾਂ ਟੇਕਾਂ 9ਉਹ ਰਾਜੇ ਦੀ ਸੁਣ ਕੇ ਤੁਰ ਪਏ ਅਤੇ ਵੇਖੋ ਉਹ ਤਾਰਾ ਜਿਹੜਾ ਉਨ੍ਹਾਂ ਨੇ ਚੜ੍ਹਦੇ ਪਾਸੇ ਡਿੱਠਾ ਸੀ ਉਨ੍ਹਾਂ ਦੇ ਅੱਗੇ ਅੱਗੇ ਚੱਲਿਆ ਇੱਥੋਂ ਤੀਕ ਜੋ ਉਸ ਥਾਂ ਦੇ ਉੱਤੇ ਜਾ ਟਿਕਿਆ ਜਿੱਥੇ ਉਹ ਬਾਲਕ ਸੀ 10ਅਤੇ ਤਾਰੇ ਨੂੰ ਵੇਖ ਕੇ ਓਹ ਵੱਡੇ ਹੀ ਅਨੰਦ ਹੋਏ 11ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ 12ਅਰ ਸੁਫਨੇ ਵਿੱਚ ਖ਼ਬਰ ਪਾ ਕੇ ਜੋ ਹੇਰੋਦੇਸ ਦੇ ਕੋਲ ਫੇਰ ਨਾ ਜਾਣ ਓਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।।
13ਜਾਂ ਓਹ ਤੁਰ ਗਏ ਸਨ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, ਉੱਠ! ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਦੇਸ ਨੂੰ ਭੱਜ ਜਾਹ ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹੁ ਕਿਉਂ ਜੋ ਹੇਰੇਦੇਸ ਉਹ ਦੇ ਨਾਸ ਕਰਨ ਲਈ ਇਸ ਬਾਲਕ ਨੂੰ ਭਾਲੇਗਾ 14ਤਦ ਉਹ ਉੱਠ ਕੇ ਰਾਤੋਂ ਰਾਤ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਮਿਸਰ ਵੱਲ ਤੁਰ ਪਿਆ 15ਅਤੇ ਹੇਰੋਦੇਸ ਦੇ ਮਰਨ ਤੋੜੀ ਉੱਥੇ ਰਿਹਾ ਇਸ ਲਈ ਕਿ ਜਿਹੜਾ ਬਚਨ ਪ੍ਰਭੁ ਨੇ ਨਬੀ ਦੀ ਜ਼ਬਾਨੀ ਆਖਿਆ ਸੀ#ਰੋਮ. 11:1 ਪੂਰਾ ਹੋਵੇ ਭਈ ਮੈਂ ਆਪਣੇ ਪੁੱਤ੍ਰ ਨੂੰ ਮਿਸਰ ਵਿੱਚੋਂ ਸੱਦਿਆ।।
16ਜਾਂ ਹੇਰੋਦੇਸ ਨੇ ਵੇਖਿਆ ਕਿ ਜੋਤਸ਼ੀਆ ਨੇ ਮੇਰੇ ਨਾਲ ਮਖ਼ੌਲ ਕੀਤਾ ਤਾਂ ਉਹ ਨੂੰ ਵੱਡਾ ਕ੍ਰੋਧ ਆਇਆ ਅਤੇ ਮਨੁੱਖਾਂ ਨੂੰ ਘੱਲ ਕੇ ਬੈਤਲਹਮ ਅਤੇ ਉਹ ਦੇ ਆਲੇ ਦੁਆਲੇ ਦੇ ਸਭਨਾਂ ਨੀਂਗਰਾਂ ਨੂੰ ਮਰਵਾ ਸੁੱਟਿਆ ਜਿਹੜੇ ਦੋ ਵਰਿਹਾਂ ਦੇ ਅਤੇ ਏਦੋਂ ਸਿਆਣੇ ਸਨ ਉਸ ਸਮੇ ਦੇ ਅਨੁਸਾਰ ਜਿਹੜਾ ਜੋਤਸ਼ੀਆਂ ਤੋਂ ਠੀਕ ਪਤਾ ਲਿਆ ਸੀ 17ਤਦ ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇ ਆਖਿਆ ਸੀ ਪੂਰਾ#ਯਰ. 31:15 ਹੋਇਆ ਭਈ
18ਰਾਮਾਹ ਵਿੱਚ ਇਕ ਅਵਾਜ਼ ਸੁਣਾਈ ਦਿੱਤੀ,
ਰੋਣਾ ਅਤੇ ਵੱਡਾ ਵਿਰਲਾਪ।
ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ,
ਅਤੇ ਤਸੱਲੀ ਨਹੀਂ ਚਾਹੁੰਦੀ,
ਇਸ ਲਈ ਜੋ ਓਹ ਨਹੀਂ ਹਨ।।
19ਜਾਂ ਹੇਰੋਦੇਸ ਮਰ ਗਿਆ ਤਾਂ ਵੇਖੋ ਪ੍ਰਭੁ ਦੇ ਇੱਕ ਦੂਤ ਨੇ ਮਿਸਰ ਵਿੱਚ ਯੂਸੁਫ਼ ਨੂੰ ਸੁਫਨੇ ਵਿੱਚ ਦਰਸ਼ਣ ਦੇ ਕੇ ਆਖਿਆ, 20ਉੱਠ, ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਨੂੰ ਜਾਹ ਕਿਉਂਕਿ ਜਿਹੜੇ ਬਾਲਕ ਦੇ ਪ੍ਰਾਣਾਂ ਦੇ ਵੈਰੀ ਸਨ ਉਹ ਮਰ ਗਏ 21ਤਦ ਓਹ ਉੱਠਿਆ ਅਤੇ ਬਾਲਕ ਅਤੇ ਉਹ ਦੀ ਮਾਤਾ ਨੂੰ ਨਾਲ ਲੈ ਕੇ ਇਸਰਾਏਲ ਦੇ ਦੇਸ ਵਿੱਚ ਆਇਆ 22ਪਰ ਜਾਂ ਸੁਣਿਆ ਜੋ ਅਰਕਿਲਾਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੇ ਥਾਂ ਰਾਜ ਕਰਦਾ ਹੈ ਤਾਂ ਉੱਥੇ ਜਾਣ ਤੋਂ ਡਰਿਆ ਪਰ ਸੁਫਨੇ ਵਿੱਚ ਖ਼ਬਰ ਪਾ ਕੇ ਗਲੀਲ ਦੇ ਇਲਾਕੇ ਵਿੱਚ ਚੱਲਿਆ ਗਿਆ 23ਅਤੇ ਨਾਸਰਤ ਨਾਮੇ ਇੱਕ ਨਗਰ ਵਿੱਚ ਜਾ ਵੱਸਿਆ ਇਸ ਲਈ ਕਿ ਜਿਹੜਾ ਬਚਨ ਨਬੀਆਂ ਦੀ ਜ਼ਬਾਨੀ ਆਖਿਆ ਗਿਆ ਸੀ ਪੂਰਾ ਹੋਵੇ ਜੋ ਉਹ ਨਾਸਰੀ ਕਹਾਵੇਗਾ।।
اکنون انتخاب شده:
ਮੱਤੀ 2: PUNOVBSI
هایلایت
کپی
مقایسه
به اشتراک گذاشتن
می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.