ਮੱਤੀ 3
3
ਯੂਹੰਨਾ ਬਪਤਿਸਮਾ ਦੇਣ ਵਾਲਾ ਅਤੇ ਪ੍ਰਭੁ ਦਾ ਬਪਤਿਸਮਾ
1ਉਨ੍ਹੀਂ ਦਿਨੀਂ ਯੂਹੰਨਾ ਬਪਤਿਮਸਾ ਦੇਣ ਵਾਲਾ ਆਣ ਕੇ ਯਹੂਦਿਯਾ ਦੇ ਉਜਾੜ ਵਿੱਚ ਪਰਚਾਰ ਕਰਦੇ ਹੋਏ ਕਹਿਣ ਲੱਗਾ 2ਤੋਬਾ ਕਰੋ ਕਿਉਂ ਜੋ ਸੁਰਗ ਦਾ ਰਾਜ ਨੇੜੇ ਆਇਆ ਹੈ 3ਕਿ ਇਹ ਉਹੋ ਹੈ ਜਿਹ ਦੇ ਵਿਖੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ#ਯਰ. 31:5 ਭਈ
ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼,
ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ,
ਉਹ ਦੇ ਰਾਹਾਂ ਨੂੰ ਸਿੱਧੇ ਕਰੋ।।
4ਇਸ ਯੂਹੰਨਾ ਦੇ ਬਸਤਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਦੇ ਦੁਆਲੇ ਸੀ ਅਤੇ ਉਹ ਦਾ ਭੋਜਨ ਟਿੱਡੀਆਂ ਅਤੇ ਬਣ ਦਾ ਸ਼ਹਿਤ ਸੀ 5ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਸਭ ਲਾਂਭ ਛਾਂਭ ਦੇ ਰਹਿਣ ਵਾਲੇ ਉਹ ਦੇ ਕੋਲ ਚੱਲੇ ਆਉਂਦੇ ਸਨ 6ਅਤੇ ਆਪੋ ਆਪਣੇ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਦੇ ਹੱਥੋਂ ਬਪਤਿਸਮਾ ਲੈਂਦੇ ਸਨ 7ਪਰ ਜਾਂ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਥੇਰੇ ਮੈਥੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ ਤਾਂ ਉਨ੍ਹਾਂ ਨੂੰ ਕਿਹਾ ਕਿ ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ? 8ਸੋ ਤੁਸੀਂ ਤੋਬਾ ਜੋਗਾ ਫਲ ਦਿਓ 9ਅਤੇ ਆਪਣੇ ਮਨ ਵਿੱਚ ਇਸ ਗੱਲ ਦੇ ਕਹਿਣ ਦੀ ਸੋਚ ਨਾ ਕਰੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇੰਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ 10ਅਤੇ ਬਿਰਛਾਂ ਦੀ ਜੜ੍ਹ ਉੱਤੇ ਹੁਣ ਕੁਹਾੜਾ ਰੱਖਿਆ ਹੋਇਆ ਹੈ ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ 11ਮੈਂ ਤਾਂ ਤੁਹਾਨੂੰ ਤੋਬਾ ਦੇ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੇ ਆਉਣ ਵਾਲਾ ਹੈ ਉਹ ਮੈਥੋਂ ਬਲਵੰਤ ਹੈ ਅਤੇ ਮੈਂ ਉਹ ਦੀ ਜੁੱਤੀ ਚੁੱਕਣ ਦੇ ਜੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤ੍ਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਊ 12ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੂ ਅਤੇ ਆਪਣੀ ਕਣਕ ਨੂੰ ਕੋਠੇ ਵਿੱਚ ਜਮਾ ਕਰੂ ਪਰ ਤੂੜੀ ਨੂੰ ਉਸ ਅਗਨ ਵਿੱਚ ਸਾੜੇਗਾ ਜਿਹੜੀ ਬੁੱਝਣ ਵਾਲੀ ਨਹੀਂ।।
13ਤਦ ਯਿਸੂ ਗਲੀਲ ਤੋਂ ਯਰਦਨ ਦੇ ਕੰਢੇ ਯੂਹੰਨਾ ਕੋਲ ਉਸ ਦੇ ਹੱਥੋਂ ਬਪਤਿਸਮਾ ਲੈਣ ਨੂੰ ਆਇਆ 14ਪਰ ਯੂਹੰਨਾ ਨੇ ਇਹ ਕਹਿ ਕੇ ਉਸ ਨੂੰ ਰੋਕਿਆ ਭਈ ਮੈਨੂੰ ਤਾਂ ਤੈਥੋਂ ਬਪਤਿਸਮਾ ਲੈਣ ਦੀ ਲੋੜ ਹੈ ਅਤੇ ਤੂੰ ਮੇਰੇ ਕੋਲ ਆਇਆ ਹੈਂ? 15ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ , ਹੁਣ ਹੋਣ ਦਿਹ ਕਿਉਂਕਿ ਸਾਨੂੰ ਜੋਗ ਹੈ ਜੋ ਸਾਰੇ ਧਰਮ ਨੂੰ ਇਸੇ ਤਰ੍ਹਾਂ ਪੂਰਾ ਕਰੀਏ। ਤਾਂ ਉਸ ਨੇ ਹੋਣ ਦਿੱਤਾ 16ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ 17ਅਰ ਵੇਖੋ ਇੱਕ ਸੁਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤ੍ਰ ਹੈ ਜਿਸ ਤੋਂ ਮੈਂ ਪਰਸਿੰਨ ਹਾਂ।।
اکنون انتخاب شده:
ਮੱਤੀ 3: PUNOVBSI
هایلایت
کپی
مقایسه
به اشتراک گذاشتن
می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.