ਮੱਤੀ 6

6
ਪ੍ਰਭੁ ਵਾਲੀ ਪ੍ਰਾਰਥਨਾ
1ਖ਼ਬਰਦਾਰ, ਤੁਸੀਂ ਆਪਣੇ ਧਰਮ ਦੇ ਕੰਮ ਮਨੁੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਵਿਖਾਉਣ ਲਈ ਨਾ ਕਰੋ ਨਹੀਂ ਤਾ ਤੁਹਾਡੇ ਪਿਤਾ ਕੋਲ ਜਿਹੜਾ ਸੁਰਗ ਵਿੱਚ ਹੈ ਤੁਹਾਡਾ ਕੁਝ ਫਲ ਨਹੀਂ।।
2ਸੋ ਜਦ ਤੂੰ ਦਾਨ ਕਰੇਂ ਆਪਣੇ ਮੁਹਰੇ ਤੁਰਹੀ ਨਾ ਬਜਵਾ ਜਿਸ ਪਰਕਾਰ ਕਪਟੀ ਸਮਾਜਾਂ ਅਤੇ ਰਸਤਿਆਂ ਵਿੱਚ ਕਰਦੇ ਹਨ ਭਈ ਲੋਕ ਉਨ੍ਹਾਂ ਦੀ ਵਡਿਆਈ ਕਰਨ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ 3ਪਰ ਜਾਂ ਤੂੰ ਦਾਨ ਕਰੇਂ ਤਾਂ ਜੋ ਕੁਛ ਤੇਰਾ ਸੱਜਾ ਹੱਥ ਕਰਦਾ ਹੈ ਤੇਰਾ ਖੱਬਾ ਹੱਥ ਨਾ ਜਾਣੇ 4ਭਈ ਤੇਰਾ ਦਾਨ ਗੁਪਤ ਵਿੱਚ ਹੋਵੇ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇ।।
5ਅਤੇ ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਙੁ ਨਾ ਹੋ ਕਿਉਂ ਜੋ ਓਹ ਸਮਾਜਾਂ ਅਤੇ ਚੌਂਕਾਂ ਦੇ ਖੂੰਜਿਆਂ ਵਿੱਚ ਖੜੇ ਹੋਕੇ ਪ੍ਰਾਰਥਨਾ ਕਰਨੀ ਪਸਿੰਦ ਕਰਦੇ ਹਨ ਜੋ ਮਨੁੱਖ ਉਨ੍ਹਾਂ ਨੂੰ ਵੇਖਣ । ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ 6ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ 7ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ 8ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂ ਜੋ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਭਈ ਤੁਹਾਨੂੰ ਕਿਨ੍ਹਾਂ ਕਿਨ੍ਹਾਂ ਵਸਤਾਂ ਦੀ ਲੋੜ ਹੈ 9ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, -
ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ,
ਤੇਰਾ ਨਾਮ ਪਾਕ ਮੰਨਿਆ ਜਾਵੇ,
10ਤੇਰਾ ਰਾਜ ਆਵੇ,
ਤੇਰੀ ਮਰਜ਼ੀ ਜਿਹੀ ਸੁਰਗ ਵਿੱਚ ਪੂਰੀ ਹੁੰਦੀ ਹੈ
ਜਮੀਨ ਉੱਤੇ ਵੀ ਹੋਵੇ।
11ਸਾਡੀ ਰੋਜ ਦੀ ਰੋਟੀ ਅੱਜ ਸਾਨੂੰ ਦਿਹ,
12ਅਤੇ ਸਾਡੇ ਕਰਜ਼ ਸਾਨੂੰ ਮਾਫ਼ ਕਰ,
ਜਿਵੇਂ ਅਸਾਂ ਵੀ ਆਪਣੇ ਕਰਜਾਈਆਂ ਨੂੰ ਮਾਫ਼
ਕੀਤਾ ਹੈ,
13ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ,
ਸਗੋਂ ਬੁਰਿਆਈ ਤੋਂ ਬਚਾ।।
14ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ 15ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ।।
16ਅਤੇ ਜਾਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਙੁ ਮੂੰਹ ਉਦਾਸ ਨਾ ਬਣਾਓ ਕਿਉਂ ਜੋ ਓਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਭਈ ਓਹ ਮਨੁੱਖਾਂ ਨੂੰ ਵਰਤੀ ਮਲੂਮ ਹੋਣ। ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਓਹ ਆਪਣਾ ਫਲ ਪਾ ਚੁੱਕੇ ਹਨ 17ਪਰ ਜਾਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ 18ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।।
19ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ 20ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ 21ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾ 22ਸਰੀਰ ਦਾ ਦੀਵਾ ਅੱਖ ਹੈ, ਇਸ ਲਈ ਜੇ ਤੇਰੀ ਅੱਖ ਨਿਰਮਲ ਹੋਵੇ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੋਵੇਗਾ 23ਪਰ ਜੇ ਤੇਰੀ ਅੱਖ ਬੁਰੀ ਹੋਵੇ ਤਾਂ ਤੇਰਾ ਸਾਰਾ ਸਰੀਰ ਅਨ੍ਹੇਰਾ ਹੋਵੇਗਾ। ਸੋ ਜੇ ਤੇਰੇ ਅੰਦਰ ਦਾ ਚਾਨਣ ਅਨ੍ਹੇਰਾ ਹੋਵੇ ਤਾਂ ਕਿੱਡਾ ਅਨ੍ਹੇਰਾ ਹੋਵੇਗਾ! 24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ 25ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀ? 26ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠੇ ਕਰਦੇ ਹਨ ਅਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪਿਰਤਪਾਲ ਕਰਦਾ ਹੈ। ਭਲਾ, ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ? 27ਅਤੇ ਤੁਹਾਡੇ ਵਿੱਚੋਂ ਓਹ ਕਿਹੜਾ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਨੂੰ ਇੱਕ ਪਲ ਵਧਾ ਸੱਕਦਾ ਹੈ? 28ਅਤੇ ਬਸਤ੍ਰ ਲਈ ਕਾਹਨੂੰ ਚਿੰਤਾ ਕਰਦੇ ਹੋ? ਜੰਗਲੀ ਸੋਸਨਾਂ ਨੂੰ ਵੇਖੋ ਜੋ ਉਹ ਕਿੱਕੁਰ ਵਧਦੇ ਹਨ। ਓਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ? 29ਪਰ ਮੈਂ ਤੁਹਾਨੂੰ ਕਹਿੰਦਾ ਹਾਂ ਭਈ ਸੁਲੇਮਾਨ ਵੀ ਆਪਣੀ ਸਾਰੀ ਭੜਕ ਵਿੱਚ ਇੰਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ 30ਸੋ ਜਾਂ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਹੈ ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੀ ਪਰਤੀਤ ਵਾਲਿਓ ਭਲਾ, ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ? 31ਸੋ ਤੁਸੀਂ ਚਿੰਤਾ ਕਰ ਕੇ ਇਹ ਨਾ ਕਹੋ ਭਈ ਕੀ ਖਾਵਾਂਗੇ? ਯਾ ਕੀ ਪੀਵਾਂਗੇ? ਯਾ ਕੀ ਪਹਿਨਾਂਗੇ? 32ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਕਿਉਂ ਜੋ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਜੋ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਤੀ ਲੋੜ ਹੈ 33ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ 34ਸੋ ਤੁਸੀਂ ਭਲਕ ਦੇ ਲਈ ਚਿੰਤਾ ਨਾ ਕਰੋ ਕਿਉਂ ਜੋ ਭਲਕ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਹੀ ਦਾ ਦੁੱਖ ਬਥੇਰਾ ਹੈ।।

اکنون انتخاب شده:

ਮੱਤੀ 6: PUNOVBSI

های‌لایت

کپی

مقایسه

به اشتراک گذاشتن

None

می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید