ਮਰਕੁਸ 5
5
ਗਿਰਸੇਨੀ ਭੂਤ ਵਾਲਾ। ਜੈਰੁਸ ਦੀ ਧੀ ਨੂੰ ਜਿਵਾਲਣਾ
1ਓਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ 2ਅਰ ਜਾਂ ਉਹ ਬੇੜੀ ਉੱਤੋਂ ਉੱਤਰਿਆ ਤਾਂ ਓਵੇਂ ਇੱਕ ਮਨੁੱਖ ਜਿਹ ਦੇ ਵਿੱਚ ਭਰਿਸ਼ਟ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ 3ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਹੁਣ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸੱਕਦਾ 4ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਰ ਬੇੜੀਆਂ ਦੇ ਟੋਟੇ ਟੋਟੇ ਕਰ ਦਿੱਤੇ ਸਨ ਅਤੇ ਕੋਈ ਉਹ ਨੂੰ ਕਾਬੂ ਨਹੀਂ ਕਰ ਸੱਕਦਾ ਸੀ 5ਉਹ ਰਾਤ ਦਿਨ ਨਿੱਤ ਕਬਰਾਂ ਅਤੇ ਪਹਾੜ੍ਹਾਂ ਵਿੱਚ ਚੀਕਾਂ ਮਾਰਦਾ ਅਰ ਆਪਣੇ ਆਪ ਨੂੰ ਪੱਥਰਾਂ ਨਾਲ ਵੱਢਦਾ ਹੁੰਦਾ ਸੀ 6ਜਾਂ ਉਸ ਨੇ ਯਿਸੂ ਨੂੰ ਦੂਰੋਂ ਡਿੱਠਾ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ 7ਅਰ ਉੱਚੀ ਆਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਮਹਾਂ ਪਰਮੇਸ਼ੁਰ ਦੇ ਪੁੱਤ੍ਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ, ਮੈਨੂੰ ਦੁਖ ਨਾ ਦਿਹ! 8ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਭ੍ਰਿਸ਼ਟ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾਹ! 9ਫੇਰ ਉਸ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਉਂ ਹੈ ਉਹ ਨੇ ਉਸ ਨੂੰ ਕਿਹਾ, ਮੇਰਾ ਨਾਉਂ ਲਸ਼ਕਰ ਹੈ ਕਿਉਂ ਜੋ ਅਸੀਂ ਬਹੁਤੇ ਹਾਂਗੇ 10ਅਤੇ ਉਹ ਨੇ ਉਸ ਦੀਆਂ ਬਹੁਤ ਮਿੰਨਤਾਂ ਕੀਤੀਆਂ ਭਈ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ! 11ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ 12ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਘੱਲ ਦਿਹ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ 13ਅਤੇ ਉਸ ਨੇ ਉਨ੍ਹਾਂ ਨੂੰ ਜਾਣ ਦਿੱਤਾ । ਤਾਂ ਭ੍ਰਿਸ਼ਟ ਆਤਮੇ ਨਿਕੱਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਇੱਜੜ ਢਾਹੇ ਉੱਤੋਂ ਸਿਰਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ । ਓਹ ਗਿਣਤੀ ਵਿੱਚ ਦੋਕੁ ਹਜ਼ਾਰ ਸਨ ਅਤੇ ਓਹ ਝੀਲ ਵਿੱਚ ਡੁੱਬ ਮੋਏ 14ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਨੱਠ ਕੇ ਨਗਰ ਅਤੇ ਪਿੰਡਾਂ ਵਿੱਚ ਖਬਰ ਪੁਚਾਈ ਅਰ ਲੋਕ ਇਹ ਵੇਖਣ ਨਿੱਕਲੇ ਜੋ ਕੀ ਹੋਇਆ ਹੈ 15ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਿਆ 16ਤਾਂ ਵੇਖਣ ਵਾਲਿਆਂ ਨੇ ਉਸ ਭੂਤ ਵਾਲੇ ਦੀ ਵਾਰਤਾ ਅਤੇ ਸੂਰਾਂ ਦਾ ਹਵਾਲਾ ਉਨ੍ਹਾਂ ਨੂੰ ਦੱਸਿਆ 17ਤਦ ਓਹ ਉਸ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ 18ਅਤੇ ਜਿਉਂ ਉਹ ਬੇੜੀ ਉੱਤੇ ਚੜਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਉਸ ਦੇ ਅੱਗੇ ਬੇਨਤੀ ਕੀਤੀ 19ਉਸ ਨੇ ਉਹ ਨੂੰ ਰਹਿਣ ਨਾ ਦਿੱਤਾ ਪਰ ਓਹ ਨੂੰ ਆਖਿਆ, ਆਪਣੇ ਘਰ ਆਪਣੇ ਸਾਕਾਂ ਕੋਲ ਜਾਹ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੁ ਨੇ ਤੇਰੇ ਲਈ ਕੇਡੇ ਕੰਮ ਕੀਤੇ ਹਨ ਅਰ ਤੇਰੇ ਉੱਤੇ ਦਯਾ ਕੀਤੀ 20ਤਾਂ ਉਹ ਚੱਲਿਆ ਗਿਆ ਅਰ ਦਿਕਾਪੁਲਿਸ ਵਿੱਚ ਪਰਚਾਰ ਕਰਨ ਲੱਗਾ ਜੋ ਯਿਸੂ ਨੇ ਮੇਰੇ ਲਈ ਕੇਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।।
21ਜਾਂ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇੱਕਠੀ ਹੋਈ ਅਤੇ ਉਹ ਝੀਲ ਦੇ ਕੰਢੇ ਉੱਤੇ ਸੀ 22ਅਰ ਸਮਾਜ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮੇਂ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ 23ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਕਾਕੀ ਮਰਨਾਊ ਹੈ, ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜੀਉਂਦੀ ਰਹੇ 24ਤਦ ਉਹ ਉਸ ਦੇ ਨਾਲ ਗਿਆ ਅਰ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ ।।
25ਤਦ ਇੱਕ ਜਨਾਨੀ ਜਿਹ ਨੂੰ ਬਾਰਾਂ ਵਰਿਹਾਂ ਤੋਂ ਲਹੂ ਆਉਂਦਾ ਸੀ 26ਅਰ ਜਿਨ੍ਹ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁਖ ਪਾਇਆ ਅਤੇ ਆਪਣਾ ਸਭ ਕੁਝ ਖਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ, 27ਉਹ ਯਿਸੂ ਦੀ ਖਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋਕੇ ਆਈ ਅਤੇ ਉਹ ਦਾ ਕੱਪੜਾ ਛੋਹ ਲਿਆ 28ਕਿਉਂ ਜੋ ਉਸ ਆਖਿਆ, ਜੇ ਮੈਂ ਨਿਰਾ ਉਹ ਦੇ ਕੱਪੜੇ ਨੂੰ ਹੀ ਛੋਹਾਂ ਤਾਂ ਚੰਗੀ ਹੋ ਜਾਵਾਂਗੀ 29ਅਤੇ ਓਵੇਂ ਉਸ ਦੇ ਲਹੂ ਦਾ ਬਹਾਉ ਸੁੱਕ ਗਿਆ ਅਰ ਉਨ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਲਾ ਤੋਂ ਛੁੱਟੀ 30ਅਤੇ ਯਿਸੂ ਨੇ ਉਸ ਵੇਲੇ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸ਼ਕਤੀ ਨਿਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਹ ਨੇ ਛੋਹਿਆ ? 31ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੂੰ ਵੇਖਦਾ ਹੈਂ, ਜੋ ਲੋਕ ਤੈਨੂੰ ਦਬਾਂਉਦੇ ਹਨ,ਫੇਰ ਤੂੰ ਕਹਿੰਦਾ ਹੈਂ, ਮੈਨੂੰ ਕਿਹ ਨੇ ਛੋਹਿਆ? 32ਅਤੇ ਉਹ ਨੇ ਇੱਧਰ ਉੱਧਰ ਨਜ਼ਰ ਮਾਰੀ ਭਈ ਇਸ ਕੰਮ ਦੇ ਕਰਨ ਵਾਲੀ ਨੂੰ ਵੇਖੇ 33ਤਦ ਉਹ ਜਨਾਨੀ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਡਰਦੀ ਅਤੇ ਕੰਬਦੀ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਹਕੀਕਤ ਉਹ ਨੂੰ ਦੱਸ ਦਿੱਤੀ 34ਤਾਂ ਉਹ ਨੇ ਉਸ ਨੂੰ ਆਖਿਆ, ਹੇ ਬੇਟੀ ਤੇਰੀ ਨਿਹਚਾ ਨੇ ਤੈਨੂੰ ਚੰਗਾ ਕੀਤਾ ਹੈ, ਸਲਾਮਤ ਚਲੀ ਜਾਹ ਅਤੇ ਆਪਣੀ ਬਲਾ ਤੋਂ ਬਚੀ ਰਹੋ।।
35ਉਹ ਅਜੇ ਬੋਲਦਾ ਹੀ ਸੀ ਕਿ ਸਮਾਜ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਨੂੰ ਕਿਉਂ ਹੋਰ ਖੇਚਲ ਪਾਉਂਦਾ ਹੈਂ? 36ਪਰ ਯਿਸੂ ਨੇ ਉਸ ਗੱਲ ਦੀ ਜੋ ਓਹ ਆਖਦੇ ਸਨ ਪਰਵਾਹ ਨਾ ਕਰਕੇ ਸਮਾਜ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਨਿਹਚਾ ਕਰ 37ਤਾਂ ਉਸ ਨੇ ਪਤਰਸ ਅਰ ਯਾਕੂਬ ਅਰ ਯਾਕੂਬ ਦੇ ਭਰਾ ਯੂਹੰਨਾ ਦੇ ਬਿਨਾ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ 38ਅਤੇ ਜਦ ਓਹ ਸਮਾਜ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਵੇਖਿਆ 39ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ,ਤੁਸੀਂ ਕਾਹ ਨੂੰ ਰੌਲਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਹੋਈ ਹੈ 40ਤਾਂ ਓਹ ਉਸ ਉੱਤੇ ਹੱਸੇ । ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ 41ਅਰ ਉਸ ਨੇ ਕੁੜੀ ਦਾ ਹੱਥ ਫੜ ਕੇ ਉਹ ਨੂੰ ਕਿਹਾ “ ਤਲੀਥਾ ਕੂਮੀ ” ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ! 42ਉਹ ਕੁੜੀ ਝੱਟ ਉੱਠ ਖੜੀ ਹੋਈ ਅਰ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਵਰਿਹਾਂ ਦੀ ਸੀ ਅਤੇ ਓਵੇਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ 43ਅਤੇ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਹੁਕਮ ਕੀਤਾ ਭਈ ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।।
اکنون انتخاب شده:
ਮਰਕੁਸ 5: PUNOVBSI
هایلایت
کپی
مقایسه
به اشتراک گذاشتن
می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.