ਜ਼ਕਰਯਾਹ 14

14
ਸਾਰੇ ਜਗਤ ਉੱਤੇ ਯਹੋਵਾਹ ਦਾ ਰਾਜ
1ਵੇਖ, ਯਹੋਵਾਹ ਦਾ ਦਿਨ ਆਉਂਦਾ ਹੈ ਕਿ ਤੇਰੀ ਲੁੱਟ ਤੇਰੇ ਅੰਦਰ ਵੰਡੀ ਜਾਵੇਗੀ 2ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਭਈ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਲੈ ਲਿਆ ਜਾਵੇਗਾ, ਘਰ ਲੁੱਟੇ ਜਾਣਗੇ, ਤੀਵੀਆਂ ਦੀ ਬੇ ਪਤੀ ਹੋਵੇਗੀ, ਅੱਧਾ ਸ਼ਹਿਰ ਅਸੀਰੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਕੱਟੇ ਨਾ ਜਾਣਗੇ 3ਤਾਂ ਯਹੋਵਾਹ ਨਿੱਕਲੇਗਾ ਅਤੇ ਓਹਨਾਂ ਕੌਮਾਂ ਨਾਲ ਜੁੱਧ ਕਰੇਗਾ ਜਿਵੇਂ ਜੁੱਧ ਦੇ ਦਿਨ ਲੜਦਾ ਸੀ 4ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਹਾੜ ਉੱਤੇ ਖੜੇ ਹੋਣਗੇ ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਹਾੜ ਚੜ੍ਹਦੇ ਤੋਂ ਲਹਿੰਦੇ ਤੀਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਦੂਣ ਹੋ ਜਾਵੇਗੀ, - ਅੱਧਾ ਪਹਾੜ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ 5ਤੁਸੀਂ ਮੇਰੇ ਪਹਾੜ ਦੀ ਦੂਣ ਦੇ ਵਿੱਚ ਦੀ ਨੱਠੋਗੇ ਕਿਉਂ ਜੋ ਪਹਾੜ ਦੀ ਦੂਣ ਆਸਲ ਤੀਕ ਹੋਵੇਗੀ, ਤੁਸੀਂ ਨੱਠੋਗੇ ਜਿਵੇਂ ਯਹੂਦਾਹ ਦੇ ਪਾਤਸ਼ਾਹ ਉਜ਼ੀਯਾਹ ਦੇ ਦਿਨਾਂ ਵਿੱਚ ਭੁਚਾਲ ਦੇ ਅੱਗੇ ਨੱਠੇ ਸਾਓ, ਤਦ ਯਹੋਵਾਹ ਮੇਰਾ ਪਰਮੇਸ਼ੁਰ ਆਵੇਗਾ ਅਤੇ ਸਾਰੇ ਸੰਤ ਜਨ ਤੇਰੇ ਨਾਲ।।
6ਇਉਂ ਹੋਵੇਗਾ ਕਿ ਉਸ ਦਿਨ ਚਾਨਣ ਨਾ ਹੋਵੇਗਾ, ਅਕਾਸ਼ ਦੇ ਤਾਰੇ ਧੀਮੇ ਪੈ ਜਾਣਗੇ 7ਪਰ ਇੱਕ ਦਿਨ ਹੋਵੇਗਾ ਜਿਹ ਨੂੰ ਯਹੋਵਾਹ ਹੀ ਜਾਣਦਾ ਹੈ, ਨਾ ਦਿਨ ਹੋਵੇਗਾ ਨਾ ਰਾਤ ਪਰ ਸ਼ਾਮਾਂ ਦੇ ਵੇਲੇ ਚਾਨਣ ਹੋਵੇਗਾ 8ਉਸ ਦਿਨ ਇਉਂ ਹੋਵੇਗਾ ਕਿ ਯਰੂਸ਼ਲਮ ਤੋਂ ਅੰਮ੍ਰਿਤ ਜਲ ਨਿੱਕੇਲਗਾ ਜਿਸ ਦਾ ਅੱਧ ਚੜ੍ਹਦੇ ਪਾਸੇ ਦੇ ਸਮੁੰਦਰ ਵਿੱਚ ਅਤੇ ਉਸ ਦਾ ਅੱਧ ਲਹਿੰਦੇ ਪਾਸੇ ਦੇ ਸਮੁੰਦਰ ਵਿੱਚ । ਇਹ ਗਰਮੀ ਅਤੇ ਸਰਦੀ ਵਿੱਚ ਰਹੇਗਾ 9ਸਾਰੀ ਧਰਤੀ ਉੱਤੇ ਯਹੋਵਾਹ ਹੀ ਪਾਤਸ਼ਾਹ ਹੋਵੇਗਾ, ਉਸ ਦਿਨ ਯਹੋਵਾਹ ਇੱਕੋ ਹੀ ਹੋਵੇਗਾ ਅਤੇ ਉਸ ਦਾ ਨਾਮ ਵੀ ਇੱਕ ਹੀ ਹੋਵੇਗਾ 10ਗਬਾ ਤੋਂ ਰਿੰਮੋਨ ਤੀਕ ਸਾਰੀ ਧਰਤੀ ਯਰੂਸ਼ਲਮ ਦੇ ਦੱਖਣ ਵੱਲ ਅਰਾਬਾਹ ਵਾਂਙੁ ਹੋ ਜਾਵੇਗੀ ਪਰ ਉਹ ਉੱਚਾ ਕੀਤਾ ਜਾਵੇਗਾ ਅਤੇ ਆਪਣੇ ਅਸਥਾਨ ਉੱਤੇ ਵੱਸੇਗਾ। ਬਿਨਯਾਮੀਨ ਦੇ ਫਾਟਕ ਤੋਂ ਪਹਿਲੇ ਫਾਟਕ ਦੇ ਥਾਂ ਅਰਥਾਤ ਕੋਨੇ ਦੇ ਫਾਟਕ ਤੀਕ ਅਤੇ ਹਨਨਏਲ ਦੇ ਬੁਰਜ ਤੋਂ ਪਾਤਸ਼ਾਹ ਦੇ ਅੰਗੂਰੀ ਚੁਬੱਚਿਆਂ ਤੀਕ ਹੋਵੇਗਾ 11ਉਸ ਵਿੱਚ ਓਹ ਵੱਸਣਗੇ ਅਤੇ ਫੇਰ ਸਰਾਪ ਨਾ ਹੋਵੇਗਾ, ਯਰੂਸ਼ਲਮ ਸੁਖ ਵਿੱਚ ਵੱਸੇਗਾ 12ਉਹ ਅਜ਼ਾਬ ਹੋਵੇਗਾ ਜਿਹਦੇ ਨਾਲ ਯਹੋਵਾਹ ਸਾਰੀਆਂ ਉੱਮਤਾਂ ਨੂੰ ਮਾਰੇਗਾ ਜਿਹੜੀਆਂ ਯਰੂਸ਼ਲਮ ਨਾਲ ਲੜਦੀਆਂ ਹਨ। ਓਹਨਾਂ ਦਾ ਮਾਸ ਪੈਰਾਂ ਉੱਤੇ ਖੜੇ ਖੜੇ ਗਲ ਜਾਵੇਗਾ ਅਤੇ ਓਹਨਾਂ ਦੀਆਂ ਅੱਖਾਂ ਅੱਖ ਦੀਆਂ ਕੋਠੀਆਂ ਵਿੱਚ ਗਲ ਜਾਣਗੀਆਂ ਦੀ ਜੀਭ ਓਹਨਾਂ ਦੇ ਮੂੰਹ ਵਿੱਚ ਗਲ ਜਾਵੇਗੀ 13ਅਤੇ ਇਉਂ ਹੋਵੇਗਾ ਕਿ ਉਸ ਦਿਨ ਯਹੋਵਾਹ ਦੀ ਵੱਲੋਂ ਓਹਨਾਂ ਵਿੱਚ ਵੱਡੀ ਹੱਲ ਚੱਲ ਹੋਵੇਗੀ, ਓਹ ਆਪੋ ਆਪਣੇ ਗੁਆਂਢੀ ਦਾ ਹੱਥ ਫੜਨਗੇ ਅਤੇ ਓਹਨਾਂ ਦੇ ਹੱਥ ਓਹਨਾਂ ਦੇ ਗੁਆਂਢੀਆਂ ਦੇ ਉੱਤੇ ਚੁੱਕੇ ਜਾਣਗੇ 14ਯਹੂਦਾਹ ਵੀ ਯਰੂਸ਼ਲਮ ਨਾਲ ਲੜੇਗਾ ਅਤੇ ਆਲੇ ਦੁਆਲੇ ਦੀਆਂ ਸਾਰੀਆਂ ਕੌਮਾਂ ਦਾ ਧਨ ਇੱਕਠਾ ਕੀਤਾ ਜਾਵੇਗਾ ਅਰਥਾਤ ਸੋਨਾ ਚਾਂਦੀ ਅਤੇ ਬਸਤਰ ਢੇਰਾਂ ਦੇ ਢੇਰ 15ਏਸ ਅਜ਼ਾਬ ਵਾਂਙੁ ਇੱਕ ਅਜ਼ਾਬ ਘੋੜਿਆਂ, ਖੱਚਰਾਂ, ਊਠਾਂ, ਗਧਿਆਂ ਅਤੇ ਸਾਰੇ ਪਸੂਆਂ ਉੱਤੇ ਜਿਹੜੇ ਡੇਰਿਆਂ ਵਿੱਚ ਹੋਣਗੇ ਪਵੇਗਾ।।
16ਇਉਂ ਹੋਵੇਗਾ ਕਿ ਹਰੇਕ ਜੋ ਸਾਰੀਆਂ ਕੌਮਾਂ ਵਿੱਚੋਂ ਜਿਹੜੀਆਂ ਯਰੂਸ਼ਲਮ ਦੇ ਵਿਰੁੱਧ ਆਈਆਂ ਹਨ ਬਾਕੀ ਰਹਿ ਜਾਣਗੀਆਂ ਓਹ ਸਾਲ ਬਸਾਲ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਅਤੇ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨੂੰ ਜਾਣਗੀਆਂ 17ਅਤੇ ਇਉਂ ਹੋਵੇਗਾ ਜਿਹੜਾ ਧਰਤੀ ਦੇ ਟੱਬਰਾਂ ਵਿੱਚੋਂ ਸੈਨਾਂ ਦੇ ਯਹੋਵਾਹ ਪਾਤਸ਼ਾਹ ਨੂੰ ਮੱਥਾ ਟੇਕਣ ਲਈ ਯਰੂਸ਼ਲਮ ਨੂੰ ਨਾ ਆਵੇਗਾ ਉਹ ਦੇ ਉੱਤੇ ਮੀਂਹ ਨਾ ਪਵੇਗਾ 18ਜੇ ਮਿਸਰ ਦਾ ਟੱਬਰ ਨਾ ਚੜ੍ਹੇਗਾ ਅਤੇ ਨਾ ਆਵੇਗਾ ਤਾਂ ਉਹ ਦੇ ਉੱਤੇ ਮੀਂਹ ਨਾ ਪਵੇਗਾ ਸਗੋਂ ਉਹ ਅਜ਼ਾਬ ਪਵੇਗਾ ਜਿਹ ਦੇ ਨਾਲ ਯਹੋਵਾਹ ਓਹਨਾਂ ਸਾਰੀਆਂ ਕੌਮਾਂ ਨੂੰ ਮਾਰੇਗਾ ਜਿਹੜੀਆਂ ਉਤਾਹਾਂ ਨਾ ਚੜ੍ਹਦੀਆਂ ਭਈ ਡੇਰਿਆਂ ਦੇ ਪਰਬ ਨੂੰ ਮਨਾਉਣ 19ਇਹ ਮਿਸਰ ਦੀ ਸਜ਼ਾ ਹੋਵੇਗੀ ਅਤੇ ਓਹਨਾਂ ਸਾਰੀਆਂ ਕੌਮਾਂ ਦੀ ਸਜ਼ਾ ਜਿਹੜੀਆਂ ਡੇਰਿਆਂ ਦਾ ਪਰਬ ਮਨਾਉਣ ਲਈ ਉਤਾਹਾਂ ਨਾ ਜਾਣਗੀਆਂ 20ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਹੋਵੇਗਾ, "ਯਹੋਵਾਹ ਲਈ ਪਵਿੱਤਰ" ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਓਹਨਾਂ ਕਟੋਰਿਆਂ ਵਾਂਙੁ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ 21ਸਗੋਂ ਯਰੂਸ਼ਲਮ ਵਿੱਚ ਅਤੇ ਯਹੂਦਾਹ ਵਿੱਚ ਹਰੇਕ ਦੇਗ ਸੈਨਾਂ ਦੇ ਯਹੋਵਾਹ ਲਈ ਪਵਿੱਤਰ ਹੋਵੇਗੀ। ਸਾਰੇ ਚੜ੍ਹਾਵਾ ਚੜ੍ਹਾਉਣ ਵਾਲੇ ਆਉਣਗੇ ਅਤੇ ਓਹਨਾਂ ਨੂੰ ਲੈ ਕੇ ਓਹਨਾਂ ਵਿੱਚ ਪਕਾਉਣਗੇ। ਉਸ ਦਿਨ ਕੋਈ ਬੁਪਾਰੀ#14:21 ਅਥਵਾ, ਕਨਾਨੀ । ਫੇਰ ਸੈਨਾਂ ਦੇ ਯਹੋਵਾਹ ਦੇ ਭਵਨ ਵਿੱਚ ਨਾ ਹੋਵੇਗਾ।।

اکنون انتخاب شده:

ਜ਼ਕਰਯਾਹ 14: PUNOVBSI

های‌لایت

کپی

مقایسه

به اشتراک گذاشتن

None

می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید