1
ਮਲਾਕੀ 3:10
ਪਵਿੱਤਰ ਬਾਈਬਲ
PERV
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਇਸ ਪਰੀਖਿਆ ਨੂੰ ਦੇਣ ਦੀ ਕੋਸ਼ਿਸ਼ ਕਰੋ। ਆਪਣਾ ਦਸਵੰਧ ਮੈਨੂੰ ਅਰਪਣ ਕਰੋ। ਉਨ੍ਹਾਂ ਵਸਤਾਂ ਨੂੰ ਮੇਰੇ ਖਜ਼ਾਨੇ ਵਿੱਚ ਦੇਵੋ। ਮੇਰੇ ਭਵਨ ਲਈ ਭੋਜਨ ਲਿਆਓ। ਮੈਨੂੰ ਅਜ਼ਮਾਅ ਲਵੋ। ਜੇਕਰ ਤੁਸੀਂ ਇਸ ਰਸਤੇ ਤੇ ਚੱਲੋਂਗੇ ਤਾਂ ਮੈਂ ਸੱਚਮੁੱਚ ਤੁਹਾਨੂੰ ਵਰਦਾਨ ਦੇਵਾਂਗਾ। ਫ਼ਿਰ ਬਰਕਤਾਂ ਤੁਹਾਡੇ ਉੱਪਰ ਅਕਾਸ਼ ਤੋਂ ਵਰਦੇ ਮੀਂਹ ਵਾਂਗ ਆਉਣਗੀਆਂ। ਹਰ ਵਸਤੂ ਤੁਹਾਨੂੰ ਲੋੜ ਤੋਂ ਵੱਧ ਮਿਲੇਗੀ।
השווה
חקרו ਮਲਾਕੀ 3:10
2
ਮਲਾਕੀ 3:11-12
ਮੈਂ ਕੀੜਿਆਂ ਨੂੰ ਤੁਹਾਡੀ ਫ਼ਸਲ ਨਸ਼ਟ ਨਹੀਂ ਕਰਨ ਦੇਵਾਂਗਾ। ਤੁਹਾਡੇ ਸਾਰੇ ਅੰਗੂਰੀ ਬਾਗ਼ਾਂ ਵਿੱਚ ਢੇਰਾਂ ਅੰਗੂਰ ਦੀ ਫ਼ਸਲ ਪੈਦਾ ਹੋਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ। “ਦੂਜੀਆਂ ਕੌਮਾਂ ਦੇ ਮਨੁੱਖਾਂ ਦਾ ਵਤੀਰਾ ਵੀ ਤੁਹਾਡੇ ਨਾਲ ਚੰਗਾ ਹੋਵੇਗਾ। ਤੁਹਾਡਾ ਦੇਸ ਸੱਚਮੁੱਚ ਕਮਾਲ ਦਾ ਹੋ ਜਾਵੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਗੱਲਾਂ ਆਖੀਆਂ।
חקרו ਮਲਾਕੀ 3:11-12
3
ਮਲਾਕੀ 3:17-18
ਯਹੋਵਾਹ ਨੇ ਆਖਿਆ, “ਉਹ ਮੇਰੇ ਮਨੁੱਖ ਹੋਣਗੇ ਅਤੇ ਮੈਂ ਉਨ੍ਹਾਂ ਤੇ ਮਿਹਰਬਾਨ ਹੋਵਾਂਗਾ। ਉਹ ਮਨੁੱਖ ਜਿਸਦੇ ਬੱਚੇ ਬੜੇ ਆਗਿਆਕਾਰੀ ਹੋਣ ਉਹ ਉਨ੍ਹਾਂ ਤੇ ਬੜਾ ਦਯਾਲੂ ਹੁੰਦਾ ਹੈ ਇਵੇਂ ਹੀ ਮੈਂ ਆਪਣੇ ਚੇਲਿਆਂ ਤੇ ਕਿਰਪਾਲੂ ਹੋਵਾਂਗਾ। ਤੁਸੀਂ ਲੋਕ ਮੇਰੇ ਵੱਲ ਪਰਤੋਂਗੇ ਅਤੇ ਨੇਕੀ ਅਤੇ ਬਦੀ ਵਿੱਚਲਾ ਫ਼ਰਕ ਜਾਣ ਜਾਵੋਂਗੇ। ਫ਼ਿਰ ਤੁਸੀਂ ਉਸ ਵਿੱਚਲਾ ਫ਼ਰਕ ਸਮਝ ਜਾਵੋਂਗੇ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਅਤੇ ਜਿਹੜਾ ਪਰਮੇਸ਼ੁਰ ਨੂੰ ਨਹੀਂ ਮੰਨਦਾ ਹੈ। ਨਹੀਂ ਮੰਨਦਾ ਹੈ।
חקרו ਮਲਾਕੀ 3:17-18
4
ਮਲਾਕੀ 3:1
ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।
חקרו ਮਲਾਕੀ 3:1