1
ਮੱਤੀ ਦੀ ਇੰਜੀਲ 13:23
ਪਵਿੱਤਰ ਬਾਈਬਲ
PERV
“ਪਰ ਜਿਹੜਾ ਬੀਜ ਉਪਜਾਊ ਜ਼ਮੀਨ ਤੇ ਡਿੱਗਿਆ ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜ਼ਰੂਰ ਚੰਗਾ ਫ਼ਲ ਦਿੰਦਾ ਹੈ। ਕੋਈ ਸੌ ਗੁਣਾ, ਕੋਈ ਸੱਠ ਗੁਣਾ ਅਤੇ ਕੋਈ ਤੀਹ ਗੁਣਾ ਫ਼ਲ ਦਿੰਦਾ ਹੈ।”
השווה
חקרו ਮੱਤੀ ਦੀ ਇੰਜੀਲ 13:23
2
ਮੱਤੀ ਦੀ ਇੰਜੀਲ 13:22
“ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।
חקרו ਮੱਤੀ ਦੀ ਇੰਜੀਲ 13:22
3
ਮੱਤੀ ਦੀ ਇੰਜੀਲ 13:19
“ਕੋਈ ਵਿਅਕਤੀ ਰਾਜ ਬਾਰੇ ਉਪਦੇਸ਼ ਸੁਣਦਾ ਹੈ, ਪਰ ਇਸ ਨੂੰ ਸਮਝਦਾ ਨਹੀਂ। ਤਾਂ ਦੁਸ਼ਟ ਆਉਂਦਾ ਹੈ ਅਤੇ ਜੋ ਕੁਝ ਵੀ ਉਸ ਦੇ ਦਿਲ ਵਿੱਚ ਬੀਜਿਆ ਹੋਇਆ ਪੁੱਟ ਲੈ ਜਾਂਦਾ ਹੈਂ। ਇਹ ਉਹੀ ਹੈ ਜੋ ਰਾਹ ਦੇ ਪਾਸੇ ਤੇ ਬੀਜਿਆ ਗਿਆ ਸੀ।
חקרו ਮੱਤੀ ਦੀ ਇੰਜੀਲ 13:19
4
ਮੱਤੀ ਦੀ ਇੰਜੀਲ 13:20-21
“ਅਤੇ ਜਿਹੜਾ ਬੀਜ਼ ਪੱਥਰੀਲੀ ਧਰਤੀ ਤੇ ਬੀਜਿਆ ਗਿਆ ਸੀ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਸੁਣਦਾ ਹੈ ਅਤੇ ਝੱਟ ਖੁਸ਼ੀ ਨਾਲ ਉਨ੍ਹਾਂ ਨੂੰ ਮੰਨ ਲੈਂਦਾ ਹੈ। ਪਰ ਉਹ ਵਿਅਕਤੀ ਉਪਦੇਸ਼ਾਂ ਨੂੰ ਡੂੰਘਿਆਂ ਨਹੀਂ ਲੈਦਾ ਇਸ ਨਾਲ ਉਹ ਥੋੜਾ ਚਿਰ ਹੀ ਰਹਿੰਦਾ ਹੈ। ਜਦੋਂ ਇਨ੍ਹਾਂ ਉਪਦੇਸ਼ਾਂ ਕਾਰਨ ਉਸ ਨੂੰ ਦੁੱਖ ਜਾਂ ਕਸ਼ਟ ਦਾ ਸਾਹਮਣਾ ਕਰਨਾ ਪੈਂਦਾ ਹੈ ਉਹ ਝੱਟ ਆਪਣਾ ਵਿਸ਼ਵਾਸ ਛੱਡ ਦਿੰਦਾ ਹੈ।
חקרו ਮੱਤੀ ਦੀ ਇੰਜੀਲ 13:20-21
5
ਮੱਤੀ ਦੀ ਇੰਜੀਲ 13:44
“ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸ ਨੂੰ ਲੱਭ ਲਿਆ, ਉਸ ਨੇ ਇਸ ਨੂੰ ਖੇਤ ਵਿੱਚ ਫ਼ੇਰ ਦੱਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸ ਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
חקרו ਮੱਤੀ ਦੀ ਇੰਜੀਲ 13:44
6
ਮੱਤੀ ਦੀ ਇੰਜੀਲ 13:8
ਕੁਝ ਬੀਜ ਚੰਗੀ ਜ਼ਮੀਨ ਵਿੱਚ ਡਿੱਗ ਪਏ। ਉਹ ਪੌਦੇ ਬਣ ਗਏ ਅਤੇ ਅਨਾਜ ਪੈਦਾ ਕੀਤਾ। ਕੁਝ ਪੌਦਿਆਂ ਤੋਂ ਸੌ ਗੁਣਾ ਵੱਧ ਅਨਾਜ ਪੈਦਾ ਹੋਇਆ, ਕੁਝ ਤੋਂ ਸੱਠ ਗੁਣਾ ਵੱਧ ਅਤੇ ਕੁਝ ਤੋਂ ਤੀਹ ਗੁਣਾ ਵੱਧ ਅਨਾਜ ਪੈਦਾ ਹੋਇਆ।
חקרו ਮੱਤੀ ਦੀ ਇੰਜੀਲ 13:8
7
ਮੱਤੀ ਦੀ ਇੰਜੀਲ 13:30
ਇਸ ਲਈ ਵਾਢੀ ਤੱਕ ਤੁਸੀਂ ਦੋਹਾਂ ਨੂੰ ਰਲੇ-ਮਿਲੇ ਵੱਧਣ ਦਿਓ ਅਤੇ ਵਾਢੀ ਦੇ ਵੇਲੇ, ਮੈਂ ਕਾਮਿਆਂ ਨੂੰ ਆਖਾਂਗਾ, ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫ਼ੂਕਣ ਲਈ ਉਸਦਾ ਪੂਲਾ ਬੰਨ੍ਹੋ। ਅਤੇ ਫ਼ੇਰ ਕਣਕ ਨੂੰ ਇਕੱਠਾ ਕਰਕੇ ਮੇਰੇ ਕੋਠੇ ਵਿੱਚ ਜਮ੍ਹਾਂ ਕਰੋ।’”
חקרו ਮੱਤੀ ਦੀ ਇੰਜੀਲ 13:30