1
ਮੱਤੀ ਦੀ ਇੰਜੀਲ 19:26
ਪਵਿੱਤਰ ਬਾਈਬਲ
PERV
ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
השווה
חקרו ਮੱਤੀ ਦੀ ਇੰਜੀਲ 19:26
2
ਮੱਤੀ ਦੀ ਇੰਜੀਲ 19:6
ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸ ਨੂੰ ਮਨੁੱਖ ਅੱਡ ਨਾ ਕਰੇ।”
חקרו ਮੱਤੀ ਦੀ ਇੰਜੀਲ 19:6
3
ਮੱਤੀ ਦੀ ਇੰਜੀਲ 19:4-5
ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪੜ੍ਹਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਉਨ੍ਹਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ? ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡ ਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’
חקרו ਮੱਤੀ ਦੀ ਇੰਜੀਲ 19:4-5
4
ਮੱਤੀ ਦੀ ਇੰਜੀਲ 19:14
ਯਿਸੂ ਨੇ ਕਿਹਾ, “ਬਚਿਆਂ ਨੂੰ ਅੜਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
חקרו ਮੱਤੀ ਦੀ ਇੰਜੀਲ 19:14
5
ਮੱਤੀ ਦੀ ਇੰਜੀਲ 19:30
ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿੱਖ ਵਿੱਚ ਉਨ੍ਹਾਂ ਦੀ ਥਾਂ ਬੜੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿੱਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।
חקרו ਮੱਤੀ ਦੀ ਇੰਜੀਲ 19:30
6
ਮੱਤੀ ਦੀ ਇੰਜੀਲ 19:29
ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ।
חקרו ਮੱਤੀ ਦੀ ਇੰਜੀਲ 19:29
7
ਮੱਤੀ ਦੀ ਇੰਜੀਲ 19:21
ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿੱਛੇ ਹੋ ਤੁਰ।”
חקרו ਮੱਤੀ ਦੀ ਇੰਜੀਲ 19:21
8
ਮੱਤੀ ਦੀ ਇੰਜੀਲ 19:17
ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁੱਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”
חקרו ਮੱਤੀ ਦੀ ਇੰਜੀਲ 19:17
9
ਮੱਤੀ ਦੀ ਇੰਜੀਲ 19:24
ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਰਾਹੀ ਲੰਘਣਾ ਸੁਖਾਲਾ ਹੈ।”
חקרו ਮੱਤੀ ਦੀ ਇੰਜੀਲ 19:24
10
ਮੱਤੀ ਦੀ ਇੰਜੀਲ 19:9
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਾਰਣ ਹੋ ਸੱਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
חקרו ਮੱਤੀ ਦੀ ਇੰਜੀਲ 19:9
11
ਮੱਤੀ ਦੀ ਇੰਜੀਲ 19:23
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵੜਨਾ ਬੜਾ ਔਖਾ ਹੈ।
חקרו ਮੱਤੀ ਦੀ ਇੰਜੀਲ 19:23