ਮਲਾਕੀ 4

4
1“ਨਿਆਂ ਦਾ ਉਹ ਸਮਾਂ ਆ ਰਿਹਾ ਹੈ। ਇਹ ਭਖਦੀ ਭੱਠੀ ਵਾਂਗ ਹੋਵੇਗਾ ਜਿਸ ਵਿੱਚ ਸਾਰੇ ਹੰਕਾਰੀ ਮਨੁੱਖ ਝੋਖੇ ਜਾਣਗੇ ਇਹ ਬਦ ਲੋਕ ਕੱਖਾਂ ਵਾਂਗ ਸੜਨਗੇ। ਉਸ ਵਕਤ, ਉਹ ਅੱਗ ਵਿੱਚ ਬਲਦੀ ਝਾੜੀ ਵਾਂਗ ਹੋਣਗੇ ਜਿਸ ਵਿੱਚ ਕੋਈ ਵੀ ਤਣਾ ਜਾਂ ਜੜ ਨਾ ਬਚੇਗੀ।” ਯਹੋਵਾਹ ਸਰਬ ਸ਼ਕਤੀਮਾਨ ਨੇ ਅਜਿਹਾ ਆਖਿਆ।
2“ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ। 3ਤੁਸੀਂ ਉਨ੍ਹਾਂ ਪਾਪੀਆਂ ਨੂੰ ਮਿਧੋਂਗੇ ਅਤੇ ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਹੇਠਲੀ ਸੁਆਹ ਵਾਂਗ ਹੋਣਗੇ। ਇਹ ਸਭ ਮੈਂ ਨਿਆਂ ਦੇ ਸਮੇਂ ਕਰਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।
4“ਮੂਸਾ ਦੀ ਬਿਵਸਬਾ ਨੂੰ ਯਾਦ ਰੱਖੋ, ਕਿਉਂ ਜੋ ਮੂਸਾ ਮੇਰਾ ਸੇਵਕ ਸੀ। ਉਸ ਨੂੰ ਇਹ ਬਿਵਸਬਾ ਅਤੇ ਨੇਮ ਅਤੇ ਨਿਆਂ ਹੋਰੇਬ (ਪਰਬਤ) ਤੇ ਦਿੱਤੇ ਸਨ। ਇਹ ਨਿਆਂ ਤੇ ਬਿਧੀ ਸਾਰੇ ਇਸਰਾਏਲੀਆਂ ਲਈ ਹੈ।”
5ਯਹੋਵਾਹ ਨੇ ਆਖਿਆ, “ਵੇਖੋ! ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ। ਉਹ ਯਹੋਵਾਹ ਦੇ ਮਹਾਨ ਅਤੇ ਭਿਆਨਕ ਖੌਫ਼ਨਾਕ ਨਿਆਂ ਦੇ ਸਮੇਂ ਤੋਂ ਪਹਿਲਾਂ ਤੁਹਾਡੇ ਕੋਲ ਆਵੇਗਾ। 6ਲੀਯਾਹ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਕੋਲ ਲਿਆਉਣ ਵਿੱਚ ਮਦਦ ਕਰੇਗਾ ਅਤੇ ਬੱਚਿਆਂ ਨੂੰ ਮਾਪਿਆਂ ਦੇ ਨੇੜੇ ਲਿਆਉਣ ਵਿੱਚ। ਇਉਂ ਜ਼ਰੂਰ ਵਾਪਰੇਗਾ। ਜਾਂ ਮੈਂ (ਪਰਮੇਸ਼ੁਰ) ਧਰਤੀ ਤੇ ਉਤਰਾਂਗਾ ਅਤੇ ਤੁਹਾਡੇ ਦੇਸ ਦਾ ਸੱਤਿਆਨਾਸ ਕਰਾਂਗਾ।”

נבחרו כעת:

ਮਲਾਕੀ 4: PERV

הדגשה

העתק

השווה

שתפו

None

רוצים לשמור את ההדגשות שלכם בכל המכשירים שלכם? הירשמו או היכנסו