ਮੱਤੀ ਦੀ ਇੰਜੀਲ 1
1
ਯਿਸੂ ਦਾ ਪਰਿਵਾਰਕ ਇਤਿਹਾਸ
(ਲੂਕਾ 3:23-38)
1ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
2ਅਬਰਾਹਾਮ ਇਸਹਾਕ ਦਾ ਪਿਤਾ ਸੀ।
ਇਸਹਾਕ ਯਾਕੂਬ ਦਾ ਪਿਤਾ ਸੀ।
ਯਾਕੂਬ ਯਹੂਦਾਹ ਅਤੇ ਉਸ ਦੇ ਭਰਾਵਾਂ ਦਾ ਪਿਤਾ ਸੀ।
3ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। (ਤਾਮਾਰ ਉਨ੍ਹਾਂ ਦੀ ਮਾਤਾ ਸੀ।)
ਫ਼ਰਸ ਹਸਰੋਨ ਦਾ ਪਿਤਾ ਸੀ।
ਹਸਰੋਨ ਰਾਮ ਦਾ ਪਿਤਾ ਸੀ।
4ਰਾਮ ਅੰਮੀਨਾਦਾਬ ਦਾ ਪਿਤਾ ਸੀ।
ਅੰਮੀਨਾਦਾਬ ਨਹਸ਼ੋਨ ਦਾ ਪਿਤਾ ਸੀ।
ਨਹਸ਼ੋਨ ਸਲਮੋਨ ਦਾ ਪਿਤਾ ਸੀ।
5ਸਲਮੋਨ ਬੋਅਜ਼ ਦਾ ਪਿਤਾ ਸੀ।
(ਬੋਅਜ਼ ਦੀ ਮਾਤਾ ਰਾਹਾਬ ਸੀ) ਬੋਅਜ਼ ਓਬੇਦ ਦਾ ਪਿਤਾ ਸੀ।
(ਰੂਥ ਓਬੇਦ ਦੀ ਮਾਤਾ ਸੀ।) ਉਬੇਦ ਯੱਸੀ ਦਾ ਪਿਤਾ ਸੀ।
6ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ।
ਦਾਊਦ ਸੁਲੇਮਾਨ ਦਾ ਪਿਤਾ ਸੀ। (ਸੁਲੇਮਾਨ ਦੀ ਮਾਤਾ ਪਹਿਲਾਂ ਉਰੀਯਾਹ ਦੀ ਪਤਨੀ ਸੀ।)
7ਸੁਲੇਮਾਨ ਰਹਬੁਆਮ ਦਾ ਪਿਤਾ ਸੀ।
ਰਹਬੁਆਮ ਅਬੀਯਾਹ ਦਾ ਪਿਤਾ ਸੀ।
ਅਬੀਯਾਹ ਆਸਾ ਦਾ ਪਿਤਾ ਸੀ।
8ਆਸਾ ਯਹੋਸ਼ਾਫਾਟ ਦਾ ਪਿਤਾ ਸੀ।
ਯਹੋਸ਼ਾਫਾਟ ਯੋਰਾਮ ਦਾ ਪਿਤਾ ਸੀ।
ਯੋਰਾਮ ਉਜ਼ੀਯਾਹ ਦਾ ਪਿਤਾ ਸੀ।
9ਉਜ਼ੀਯੱਯਾਹ ਯੋਥਾਮ ਦਾ ਪਿਤਾ ਸੀ।
ਯੋਥਾਮ ਆਹਾਜ਼ ਦਾ ਪਿਤਾ ਸੀ।
ਆਹਾਜ਼ ਹਿਜ਼ਾਕੀਯਾਹ ਦਾ ਪਿਤਾ ਸੀ।
10ਹਿਜ਼ਕੀਯਾਹ ਮਨੱਸਹ ਦਾ ਪਿਤਾ ਸੀ।
ਮਨੱਸਹ ਆਮੋਨ ਦਾ ਪਿਤਾ ਸੀ।
ਆਮੋਨ ਯੋਸ਼ੀਯਾਹ ਦਾ ਪਿਤਾ ਸੀ।
11ਯੋਸ਼ੀਯਾਹ, ਯਕਾਨਯਾਹ, ਅਤੇ ਉਸ ਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ।
12ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ।
ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।
13ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ।
ਅਬੀਹੂਦ ਅਲਯਾਕੀਮ ਦਾ ਪਿਤਾ ਸੀ।
ਅਲਯਾਕੀਮ ਅੱਜ਼ੋਰ ਦਾ ਪਿਤਾ ਸੀ।
14ਅੱਜ਼ੋਰ ਸਾਦੋਕ ਦਾ ਪਿਤਾ ਸੀ।
ਸਾਦੋਕ ਯਾਕੀਮ ਦਾ ਪਿਤਾ ਸੀ।
ਯਾਕੀਮ ਅਲੀਹੂਦ ਦਾ ਪਿਤਾ ਸੀ।
15ਅਲੀਹੂਦ ਅਲਾਜ਼ਾਰ ਦਾ ਪਿਤਾ ਸੀ।
ਅਲਾਜ਼ਾਰ ਮੱਥਾਨ ਦਾ ਪਿਤਾ ਸੀ।
ਮੱਥਾਨ ਯਾਕੂਬ ਦਾ ਪਿਤਾ ਸੀ।
16ਯਾਕੂਬ ਯੂਸੁਫ਼ ਦਾ ਪਿਤਾ ਸੀ।
ਮਰਿਯਮ ਯੂਸੁਫ਼ ਦੀ ਪਤਨੀ ਸੀ।
ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।
17ਸੋ ਅਬਰਾਹਾਮ ਤੋਂ ਲੈ ਕੇ ਦਾਊਦ ਤੀਕਰ ਇਹ ਚੌਦ੍ਹਾਂ ਪੀੜ੍ਹੀਆਂ ਸਨ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਦਾਊਦ ਤੋਂ ਲੈ ਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦ੍ਹਾਂ ਹੀ ਪੀੜ੍ਹੀਆਂ ਲੋਕਾਂ ਨੂੰ ਬੇਬੀਲੋਨ ਲੈ ਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।
ਯਿਸੂ ਮਸੀਹ ਦਾ ਜਨਮ
(ਲੂਕਾ 2:1-7)
18ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ। 19ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
20ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ। 21ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰੱਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
22ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ। 23“ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।”#ਯਸਾਯਾਹ 7:14 ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
24ਜਦੋਂ ਯੂਸੁਫ਼ ਜਾਗਿਆ ਤਾਂ ਉਸ ਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ। 25ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸ ਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।
נבחרו כעת:
ਮੱਤੀ ਦੀ ਇੰਜੀਲ 1: PERV
הדגשה
העתק
השווה
שתפו
רוצים לשמור את ההדגשות שלכם בכל המכשירים שלכם? הירשמו או היכנסו
Punjabi Holy Bible: Easy-to-Read Version
All rights reserved.
© 2002 Bible League International