ਮੱਤੀ ਦੀ ਇੰਜੀਲ 17
17
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ
(ਮਰਕੁਸ 9:2-13; ਲੂਕਾ 9:28-36)
1ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ। 2ਉਨ੍ਹਾਂ ਚੇਲਿਆਂ ਦੇ ਸਾਹਮਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸ ਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ। 3ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।
4ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇੱਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇੱਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”
5ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
6ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ। 7ਪਰ ਯਿਸੂ ਨੇ ਨੇੜੇ ਆਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, “ਉੱਠੋ ਅਤੇ ਡਰੋ ਨਾ।” 8ਤਦ ਉਨ੍ਹਾਂ ਨੇ ਆਪਣੀਆਂ ਅੱਖਾਂ ਚੁੱਕੀਆਂ ਤਾਂ ਉੱਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।
9ਜਦੋਂ ਯਿਸੂ ਅਤੇ ਉਸ ਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”
10ਤਦ ਉਸ ਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
11ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ। 12ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁੱਕਿਆ ਹੈ ਪਰ ਉਨ੍ਹਾਂ ਨੇ ਉਸ ਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸੱਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁੱਖ ਪਾਵੇਗਾ।” 13ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।
ਯਿਸੂ ਦਾ ਬਿਮਾਰ ਬੱਚੇ ਨੂੰ ਠੀਕ ਕਰਨਾ
(ਮਰਕੁਸ 9:14-29; ਲੂਕਾ 9:37-43)
14ਜਦ ਯਿਸੂ ਅਤੇ ਉਸ ਦੇ ਚੇਲੇ ਭੀੜ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸ ਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ, 15ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ। 16ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸੱਕੇ।”
17ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।” 18ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।
19ਫ਼ੇਰ ਜਦੋਂ ਯਿਸੂ ਇੱਕਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕੱਢ ਸੱਕੇ?
20ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕੱਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇੱਥੋਂ ਹੱਟ ਕੇ ਉਸ ਥਾਂ ਚੱਲਾ ਜਾ’, ਤਾਂ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।” 21#17:21 ਕੁਝ ਯੂਨਾਨੀ ਪਤ੍ਰੀਆਂ ਵਿੱਚ ਤੁਕ 21 ਜੋੜਿਆ ਗਿਆ ਹੈ: “ਉਸ ਤਰ੍ਹਾਂ ਦੀ ਆਤਮਾ ਸਿਰਫ਼ ਪ੍ਰਾਰਥਨਾ ਅਤੇ ਵਰਤਾਂ ਰਾਹੀਂ ਬਾਹਰ ਆਉਁਦੀ ਹੈ।”
ਯਿਸੂ ਦਾ ਆਪਣੀ ਮੌਤ ਬਾਰੇ ਐਲਾਨ
(ਮਰਕੁਸ 9:30-32; ਲੂਕਾ 9:43-45)
22ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇਕੱਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ। 23ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉੱਠੇਗਾ।” ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ।
ਯਿਸੂ ਦਾ ਮਹਿਸੂਲ ਦੇਣ ਬਾਰੇ ਉਪਦੇਸ਼
24ਯਿਸੂ ਅਤੇ ਉਸ ਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”
25ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।”
ਜਦੋਂ ਪਤਰਸ ਘਰ ਅੰਦਰ ਆਇਆ, ਉਸ ਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸ ਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
26ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ।”
ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ। 27ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮੱਛੀਆਂ ਫ਼ੜੋ। ਜਿਹੜੀ ਮੱਛੀ ਤੂੰ ਪਹਿਲਾਂ ਫ਼ੜੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”
נבחרו כעת:
ਮੱਤੀ ਦੀ ਇੰਜੀਲ 17: PERV
הדגשה
העתק
השווה
שתפו
רוצים לשמור את ההדגשות שלכם בכל המכשירים שלכם? הירשמו או היכנסו
Punjabi Holy Bible: Easy-to-Read Version
All rights reserved.
© 2002 Bible League International