ਮੱਤੀ ਦੀ ਇੰਜੀਲ 21
21
ਯਿਸੂ ਦਾ ਯਰੂਸ਼ਲਮ ਵਿੱਚ ਸ਼ਾਹੀ ਦਾਖਲਾ
(ਮਰਕੁਸ 11:1-11; ਲੂਕਾ 19:28-38; ਯੂਹੰਨਾ 12:12-19)
1ਯਿਸੂ ਅਤੇ ਉਸ ਦੇ ਚੇਲੇ ਯਰੂਸ਼ਲਮ ਦੇ ਨੇੜੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾੜ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ। 2ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਹਮਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵੜਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਬੱਚੇ ਨਾਲ ਬੰਨ੍ਹਿਆ ਪਾਵੋਂਗੇ, ਉਸ ਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ। 3ਜੇਕਰ ਤੁਹਾਨੂੰ ਕੋਈ ਕੁਝ ਕਹੇ, ਤਾਂ ਉਸ ਨੂੰ ਆਖਣਾ, ‘ਪ੍ਰਭੂ ਨੂੰ ਇਨ੍ਹਾਂ ਗਧਿਆਂ ਦੀ ਲੋੜ ਹੈ। ਫ਼ੇਰ ਉਹ ਜਲਦੀ ਹੀ ਉਨ੍ਹਾਂ ਨੂੰ ਵਾਪਿਸ ਭੇਜ ਦੇਵੇਗਾ।’”
4ਇਹ ਇਸ ਲਈ ਹੋਇਆ ਕਿ ਨਬੀ ਦਾ ਇਹ ਬਚਨ ਪੂਰਾ ਹੋਵੇ:
5“ਸੀਯੋਨ ਦੇ ਸ਼ਹਿਰ ਨੂੰ ਦੱਸੋ,
‘ਕਿ ਤੇਰਾ ਬਾਦਸ਼ਾਹ ਤੇਰੇ ਵੱਲ ਆ ਰਿਹਾ ਹੈ,
ਉਹ ਨਿਮ੍ਰਤਾ ਨਾਲ ਗਧੀ ਉੱਤੇ,
ਹਾਂ ਗਧੀ ਦੇ ਬੱਚੇ, ਉੱਤੇ ਬੈਠਕੇ ਆ ਰਿਹਾ ਹੈ।’”#ਜ਼ਕਰਯਾਹ 9:9
6ਤਾਂ ਚੇਲਿਆਂ ਨੇ ਜਾਕੇ ਜਿਵੇਂ ਯਿਸੂ ਨੇ ਹੁਕਮ ਦਿੱਤਾ ਸੀ ਤਿਵੇਂ ਹੀ ਕੀਤਾ। 7ਉਹ ਗਧੀ ਨੂੰ ਗਧੀ ਦੇ ਬੱਚੇ ਸਮੇਤ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਉੱਤੇ ਪਾ ਦਿੱਤੇ ਅਤੇ ਯਿਸੂ ਉਸ ਉੱਪਰ ਬੈਠ ਗਿਆ। 8ਭੀੜ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪੜੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢੱਕੇ ਰਸਤੇ ਵਿੱਚ ਵਿਛਾ ਦਿੱਤੀਆਂ। 9ਭੀੜ ਜਿਹੜੀ ਉਸ ਦੇ ਅੱਗੇ ਤੇ ਪਿੱਛੇ ਚਲੀ ਆਉਂਦੀ ਸੀ ਉੱਚੀ ਆਵਾਜ਼ ਵਿੱਚ ਆਖਣ ਲੱਗੀ,
“ਦਾਊਦ ਦੇ ਪੁੱਤਰ ਨੂੰ ਉਸਤਤਿ
‘ਉਹ ਧੰਨ ਹੈ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!’#ਜ਼ਬੂਰ 118:25-26
ਸਵਰਗ ਵਿੱਚ ਪਰਮੇਸ਼ੁਰ ਨੂੰ ਉਸਤਤਿ!”
10ਜਦੋਂ ਯਿਸੂ ਨੇ ਯਰੂਸ਼ਲਮ ਵਿੱਚ ਪ੍ਰਵੇਸ਼ ਕੀਤਾ, ਉਸ ਸ਼ਹਿਰ ਦੇ ਸਾਰੇ ਲੋਕ ਸ਼ਸ਼ੋਪੰਚ ਵਿੱਚ ਪੈ ਗਏ ਅਤੇ ਪੁੱਛਿਆ, “ਇਹ ਆਦਮੀ ਕੌਣ ਹੈ?”
11ਯਿਸੂ ਨਾਲ ਜਾ ਰਹੀ ਭੀੜ ਨੇ ਉੱਤਰ ਦਿੱਤਾ, “ਇਹ ਯਿਸੂ ਹੈ, ਗਲੀਲ ਦੇ ਕਸਬੇ ਨਾਸਰਤ ਦਾ ਇੱਕ ਨਬੀ।”
ਯਿਸੂ ਦਾ ਮੰਦਰ ਵਿੱਚ ਹੋਣਾ
(ਮਰਕੁਸ 11:15-19; ਲੂਕਾ 19:45-48; ਯੂਹੰਨਾ 2:13-22)
12ਫ਼ੇਰ ਯਿਸੂ ਮੰਦਰ ਦੇ ਇਲਾਕੇ ਵੱਲ ਗਿਆ ਉਸ ਨੇ ਉਨ੍ਹਾਂ ਸਭ ਲੋਕਾਂ ਨੂੰ ਜਿਹੜੇ ਉੱਥੇ ਚੀਜ਼ਾਂ ਖਰੀਦ ਅਤੇ ਵੇਚ ਰਹੇ ਸਨ ਬਾਹਰ ਕੱਢ ਦਿੱਤਾ। ਅਤੇ ਸਰਾਫ਼ਾਂ ਦੇ ਤਖਤਪੋਸ਼ ਅਤੇ ਘੁੱਗੀਆਂ ਵੇਚਣ ਵਾਲਿਆਂ ਦੀਆਂ ਮੇਜ਼ਾਂ ਉਲਟਾ ਸੁੱਟੀਆਂ। 13“ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’#ਯਸਾਯਾਹ 56:7 ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।’”#ਯਿਰਮਿਯਾਹ. 7:11
14ਅਤੇ ਉਸ ਮੰਦਰ ਦੇ ਇਲਾਕੇ ਵਿੱਚ ਬਹੁਤ ਸਾਰੇ ਅੰਨ੍ਹੇ ਅਤੇ ਲੰਗੜ੍ਹੇ ਯਿਸੂ ਕੋਲ ਆਏ ਅਤੇ ਉਸ ਨੇ ਉਨ੍ਹਾਂ ਨੂੰ ਚੰਗਾ ਕੀਤਾ। 15ਜਦੋਂ ਪਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਨ੍ਹਾਂ ਅਚਰਜ ਕੰਮਾਂ ਨੂੰ ਦੇਖਿਆ ਜਿਹੜੇ ਉਸ ਨੇ ਕੀਤੇ ਅਤੇ ਬੱਚਿਆਂ ਨੂੰ ਉਸ ਮੰਦਰ ਵਿੱਚ ਉੱਚੀ ਅਵਾਜ਼ ਨਾਲ ਬੋਲਦੇ ਅਤੇ “ਦਾਊਦ ਦੇ ਪੁੱਤਰ ਨੂੰ ਉਸਤਤਿ” ਆਖਦੇ ਵੇਖਿਆ ਤਾਂ ਉਹ ਗੁੱਸੇ ਵਿੱਚ ਆ ਗਏ।
16ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?”
ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪੜ੍ਹਿਆ, ‘ਤੁਸੀਂ ਬੱਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿੱਖਾਈ?’”#ਜ਼ਬੂਰ 8:2 (ਯੂਨਾਨੀ ਅਨੁਵਾਦ)
17ਇਹ ਵਾਪਰਨ ਤੋਂ ਬਾਅਦ ਯਿਸੂ ਉਨ੍ਹਾਂ ਲੋਕਾਂ ਤੋਂ ਵਿਦਾ ਹੋ ਗਿਆ ਅਤੇ ਰਾਤ ਕੱਟਣ ਲਈ ਬਾਹਰ ਬੈਤਅਨੀਆ ਸ਼ਹਿਰ ਨੂੰ ਚੱਲਿਆ ਗਿਆ।
ਯਿਸੂ ਨੇ ਵਿਸ਼ਵਾਸ ਦੀ ਸ਼ਕਤੀ ਵਿਖਾਈ
(ਮਰਕੁਸ 11:12-14, 20-24)
18ਅਗਲੀ ਸਵੇਰ ਜਦ ਯਿਸੂ ਸ਼ਹਿਰ ਵੱਲ ਮੁੜਿਆ ਜਾਂਦਾ ਸੀ ਤਾਂ ਉਸ ਨੂੰ ਭੁੱਖ ਲੱਗੀ। 19ਰਸਤੇ ਵਿੱਚ ਅੰਜੀਰ ਦਾ ਬਿਰਛ ਵੇਖਕੇ ਉਸ ਦੇ ਨੇੜੇ ਗਿਆ ਪਰ ਸਿਵਾਇ ਪੱਤਿਆਂ ਦੇ ਉੱਥੇ ਉਸ ਨੂੰ ਹੋਰ ਕੁਝ ਵੀ ਨਾ ਲੱਭਿਆ ਤਾਂ ਉਸ ਨੇ ਬਿਰਛ ਨੂੰ ਕਿਹਾ ਕਿ “ਅੱਜ ਤੋਂ ਤੈਨੂੰ ਭਵਿੱਖ ਵਿੱਚ ਕਦੇ ਵੀ ਫ਼ਲ ਨਾ ਲੱਗਣ।” ਤੁਰੰਤ ਹੀ ਰੁੱਖ ਸੁੱਕ ਗਿਆ।
20ਚੇਲੇ ਵੇਖਕੇ ਹੈਰਾਨ ਹੋਏ ਅਤੇ ਉਨ੍ਹਾਂ ਨੇ ਪੁੱਛਿਆ, “ਅੰਜੀਰ ਦਾ ਰੁੱਖ ਇੰਨੀਂ ਛੇਤੀ ਕਿਵੇਂ ਕੁਮਲਾ ਗਿਆ?”
21ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇਕਰ ਤੁਹਾਨੂੰ ਨਿਹਚਾ ਹੋਵੇ ਅਤੇ ਤੁਸੀਂ ਕੋਈ ਭਰਮ ਨਾ ਰੱਖੋ। ਤੁਸੀਂ ਸਿਰਫ਼ ਇਹੋ ਹੀ ਕਰੋਂਗੇ ਜੋ ਅੰਜੀਰ ਦੇ ਬਿਰਛ ਨਾਲ ਮੈਂ ਕੀਤਾ ਸਗੋਂ ਤੁਸੀਂ ਇਸ ਪਹਾੜ ਨੂੰ ਵੀ ਆਖ ਸੱਕਦੇ ਹੋ ਜਾ ਅਤੇ ਸਮੁੰਦਰ ਵਿੱਚ ਜਾਕੇ ਡਿੱਗ ਤਾਂ ਅਜਿਹਾ ਹੀ ਹੋਵੇਗਾ। 22ਜੇਕਰ ਤੁਸੀਂ ਵਿਸ਼ਵਾਸ ਕਰੋ, ਤਾਂ ਉਹ ਸਭ ਕੁਝ ਜੋ ਤੁਸੀਂ ਪ੍ਰਾਰਥਨਾ ਰਾਹੀਂ ਮੰਗੋਂਗੇ ਤੁਹਾਨੂੰ ਦਿੱਤਾ ਜਾਵੇਗਾ।”
ਯਹੂਦੀ ਆਗੂਆਂ ਨੇ ਯਿਸੂ ਦੇ ਅਧਿਕਾਰ ਤੇ ਸ਼ੱਕ ਕੀਤਾ
(ਮਰਕੁਸ 11:27-33; ਲੂਕਾ 20:1-8)
23ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
24ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੈਂ ਵੀ ਤੁਹਾਨੂੰ ਇੱਕ ਸਵਾਲ ਪੁੱਛਦਾ ਹਾਂ। ਜੇਕਰ ਤੁਸੀਂ ਮੈਨੂੰ ਉੱਤਰ ਦੇਵੋ ਮੈਂ ਵੀ ਤੁਹਾਨੂੰ ਦੱਸਾਂਗਾ ਕਿ ਕਿਸ ਅਧਿਕਾਰ ਨਾਲ ਮੈਂ ਇਹ ਸਭ ਗੱਲਾਂ ਕਰਦਾ ਹਾਂ। 25ਯੂਹੰਨਾ ਦਾ ਬਪਤਿਸਮਾ ਕੀ ਇਹ ਪਰਮੇਸ਼ੁਰ ਵੱਲੋਂ ਆਇਆ ਜਾਂ ਮਨੁੱਖਾਂ ਵੱਲੋਂ?”
ਉਨ੍ਹਾਂ ਨੇ ਆਪਸ ਵਿੱਚ ਵਿੱਚਾਰ ਕੀਤਾ, ਜੇ ਅਸੀਂ ਕਹੀਏ “ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ” ਤਾਂ ਉਹ ਸਾਨੂੰ ਆਖੇਗਾ ਕਿ ਫ਼ੇਰ ਤੁਸੀਂ ਉਸਤੇ ਭਰੋਸਾ ਕਿਉਂ ਨਾ ਕੀਤਾ? 26ਪਰ ਜੇਕਰ ਅਸੀਂ ਆਖੀਏ, ‘ਇਹ ਲੋਕਾਂ ਵੱਲੋਂ ਸੀ’, ਤਾਂ ਸਾਰੇ ਲੋਕ ਸਾਡੇ ਨਾਲ ਗੁੱਸੇ ਹੋਣਗੇ। ਕਿਉਂਕਿ ਇਹ ਸਭ ਯੂਹੰਨਾ ਨੂੰ ਨਬੀ ਸਮਝਦੇ ਹਨ।”
27ਸੋ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, “ਅਸੀਂ ਨਹੀਂ ਜਾਣਦੇ ਕਿ ਯੂਹੰਨਾ ਨੂੰ ਬਪਤਿਸਮਾ ਦੇਣ ਦੀ ਸ਼ਕਤੀ, ਕਿੱਥੋਂ ਆਈ।”
ਤਾਂ ਫ਼ਿਰ ਯਿਸੂ ਨੇ ਆਖਿਆ, “ਤਾਂ ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਕਿ ਇਹ ਸਭ ਗੱਲਾਂ ਮੈਂ ਕਿਸ ਅਧਿਕਾਰ ਨਾਲ ਕਰ ਰਿਹਾ ਹਾਂ।
ਯਿਸੂ ਦੋ ਪੁੱਤਰਾਂ ਦੀ ਦ੍ਰਿਸ਼ਟਾਂਤ ਸੁਨਾਉਂਦਾ
28“ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
29“ਉਸਨੇ ਉੱਤਰ ਦਿੱਤਾ, ‘ਮੈਂ ਨਹੀਂ ਜਾਵਾਂਗਾ’, ਪੁੱਤਰ ਬਾਦ ਵਿੱਚ, ਉਸ ਨੇ ਆਪਣਾ ਮਨ ਬਦਲਿਆ ਅਤੇ ਚੱਲਿਆ ਗਿਆ।
30“ਫ਼ੇਰ ਪਿਤਾ ਦੂਜੇ ਪੁੱਤਰ ਕੋਲ ਗਿਆ ਅਤੇ ਉਸ ਨੂੰ ਵੀ ਉਹੀ ਗੱਲ ਕਹੀ। ਉਸ ਨੇ ਉੱਤਰ ਦਿੱਤਾ, ‘ਹਾਂ ਜੀ, ਮੈਂ ਜਾਵਾਂਗਾ।’ ਪਰ ਉਹ ਨਾ ਗਿਆ।
31“ਸੋ ਦੋਹਾਂ ਵਿੱਚੋਂ ਕਿਸਨੇ ਪਿਤਾ ਦੀ ਮਰਜ਼ੀ ਪੂਰੀ ਕੀਤੀ?”
ਉਨ੍ਹਾਂ ਆਖਿਆ, “ਪਹਿਲੇ ਨੇ।”
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਸੂਲੀਏ ਅਤੇ ਕੰਜਰੀਆਂ ਤੁਹਾਡੇ ਨਾਲੋਂ ਪਹਿਲਾਂ ਪਰਮੇਸ਼ੁਰ ਦੇ ਰਾਜ ਵਿੱਚ ਜਾਂਦੇ ਹਨ। 32ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ
(ਮਰਕੁਸ 12:1-12; ਲੂਕਾ 20:9-19)
33“ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ। 34ਜਦੋਂ ਫ਼ਲਾਂ ਦੀ ਰੁੱਤ ਨੇੜੇ ਆਈ ਤਾਂ ਉਸ ਨੇ ਆਪਣੇ ਨੋਕਰ ਕਿਸਾਨਾਂ ਦੇ ਕੋਲ ਆਪਣੇ ਅੰਗੂਰਾਂ ਦਾ ਹਿੱਸਾ ਲੈਣ ਲਈ ਭੇਜੇ।
35“ਪਰ ਕਿਸਾਨਾਂ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਇੱਕ ਨੂੰ ਕੁਟਿਆ ਦੂਜੇ ਨੂੰ ਮਾਰ ਦਿੱਤਾ ਅਤੇ ਤੀਜੇ ਨੋਕਰ ਨੂੰ ਪੱਥਰਾਂ ਨਾਲ ਮਾਰ ਦਿੱਤਾ। 36ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵੱਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ। 37ਅਖੀਰ ਵਿੱਚ ਮਾਲਕ ਨੇ ਆਪਣੇ ਪੁੱਤਰ ਨੂੰ ਉਨ੍ਹਾਂ ਦੇ ਕੋਲ ਇਹ ਸੋਚਕੇ ਭੇਜਿਆ ਕਿ ‘ਉਹ ਮੇਰੇ ਪੁੱਤਰ ਦਾ ਆਦਰ ਕਰਨਗੇ।’
38“ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’ 39ਤਾਂ ਉਨ੍ਹਾਂ ਨੇ ਪੁੱਤਰ ਨੂੰ ਫ਼ੜ ਲਿਆ ਅਤੇ ਬਾਗ ਵਿੱਚੋਂ ਬਾਹਰ ਕੱਢ ਉਸ ਨੂੰ ਮਾਰ ਦਿੱਤਾ।
40“ਤਾਂ ਜਦੋਂ ਖੇਤ ਦਾ ਮਾਲਕ ਆਵੇਗਾ, ਉਹ ਉਨ੍ਹਾਂ ਕਿਸਾਨਾਂ ਨਾਲ ਕੀ ਕਰੇਗਾ?”
41ਉਨ੍ਹਾਂ ਨੇ ਉਸ ਨੂੰ ਆਖਿਆ, “ਉਹ ਉਨ੍ਹਾਂ ਦੁਸ਼ਟ ਲੋਕਾਂ ਨੂੰ ਕਸ਼ਟ ਦਾਇੱਕ ਮੌਤ ਦੇਵੇਗਾ ਅਤੇ ਖੇਤ ਹੋਰਨਾਂ ਕਿਸਾਨਾਂ ਦੇ ਹੱਥ ਸੌਂਪ ਦੇਵੇਗਾ ਜੋ ਉਸ ਨੂੰ ਵਾਢੀ ਦੇ ਸਮੇਂ ਉਸਦਾ ਹਿੱਸਾ ਦੇਣਗੇ।”
42ਯਿਸੂ ਨੇ ਉਨ੍ਹਾਂ ਨੂੰ ਆਖਿਆ, “ਭਲਾ ਤੁਸੀਂ ਪੋਥੀਆਂ ਵਿੱਚ ਕਦੇ ਨਹੀਂ ਪੜ੍ਹਿਆ:
‘ਜਿਹੜਾ ਪੱਥਰ ਰਾਜਾਂ ਦੁਆਰਾ ਨਾਮੰਜ਼ੂਰ ਕੀਤਾ ਗਿਆ
ਸੀ ਖੂੰਜੇ ਦਾ ਸਿਰਾ ਹੋ ਗਿਆ।
ਪ੍ਰਭੂ ਨੇ ਇਸ ਨੂੰ ਵਾਪਰਨ ਦਿੱਤਾ
ਅਤੇ ਸਾਡੇ ਲਈ ਇਹ ਅਚੰਭਾ ਹੈ।’#ਜ਼ਬੂਰ 118:22-23
43“ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਕੋਲੋਂ ਖੋਹਿਆ ਜਾਵੇਗਾ ਅਤੇ ਇਹ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਹੜੇ ਉਹੀ ਗੱਲਾਂ ਕਰਨਗੇ ਜੋ ਪਰਮੇਸ਼ੁਰ ਆਪਣੇ ਰਾਜ ਵਿੱਚ ਚਾਹੁੰਦਾ ਹੈ। 44ਜੇਕਰ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਚੂਰ-ਚੂਰ ਹੋ ਜਾਵੇਗਾ। ਜੇਕਰ ਪੱਥਰ ਕਿਸੇ ਉੱਪਰ ਡਿੱਗੇਗਾ, ਤਾਂ ਉਹ ਵਿਅਕਤੀ ਵੀ ਪੱਥਰ ਦੁਆਰਾ ਕੁਚੱਲਿਆ ਜਾਵੇਗਾ।”
45ਜਦੋਂ ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਯਿਸੂ ਦੇ ਆਖੇ ਦ੍ਰਿਸ਼ਟਾਂਤ ਸੁਣੇ, ਤਾਂ ਉਹ ਜਾਣ ਗਏ ਕਿ ਉਹ ਉਨ੍ਹਾਂ ਬਾਰੇ ਹੀ ਗੱਲਾਂ ਕਰ ਰਿਹਾ ਸੀ। 46ਉਹ ਉਸ ਨੂੰ ਗਿਰਫ਼ਤਾਰ ਕਰਨ ਦਾ ਕੋਈ ਉਪਾਅ ਕਰਨਾ ਚਾਹੁੰਦੇ ਸਨ, ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂਕਿ ਉਹ ਉਸ ਨੂੰ ਨਬੀਂ ਮੰਨਦੇ ਸਨ।
נבחרו כעת:
ਮੱਤੀ ਦੀ ਇੰਜੀਲ 21: PERV
הדגשה
העתק
השווה
שתפו
רוצים לשמור את ההדגשות שלכם בכל המכשירים שלכם? הירשמו או היכנסו
Punjabi Holy Bible: Easy-to-Read Version
All rights reserved.
© 2002 Bible League International