ਮੱਤੀ ਦੀ ਇੰਜੀਲ 24:37-39
ਮੱਤੀ ਦੀ ਇੰਜੀਲ 24:37-39 PERV
“ਜਿਵੇਂ ਨੂਹ ਦਾ ਸਮਾਂ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਵੀ ਹੋਵੇਗਾ। ਉਨ੍ਹਾਂ ਦਿਨਾਂ ਵਿੱਚ ਹੜ੍ਹ ਤੋਂ ਪਹਿਲਾਂ, ਲੋਕ ਖਾ ਰਹੇ ਸਨ, ਪੀ ਰਹੇ ਸਨ, ਵਿਆਹ ਕਰਵਾ ਰਹੇ ਸਨ ਅਤੇ ਆਪਣੇ ਬੱਚਿਆਂ ਦੇ ਵਿਆਹ ਵੀ ਕਰ ਰਹੇ ਸਨ ਅਤੇ ਲੋਕ ਇਹ ਸਭ ਕੁਝ ਕਰਦੇ ਰਹੇ ਜਦ ਤੱਕ ਕਿ ਨੂਹ ਕਿਸ਼ਤੀ ਉੱਤੇ ਨਹੀਂ ਚੜ੍ਹ੍ਹਿਆ ਸੀ। ਲੋਕਾਂ ਨੂੰ ਨਹੀਂ ਪਤਾ ਸੀ ਕਿ ਕੀ ਵਾਪਰ ਰਿਹਾ ਸੀ। ਉਨ੍ਹਾਂ ਨੂੰ ਹੜ੍ਹ ਆਉਣ ਅਤੇ ਸਭ ਲੋਕਾਂ ਨੂੰ ਨਸ਼ਟ ਕਰ ਦੇਣ ਤੱਕ ਕੁਝ ਵੀ ਪਤਾ ਨਹੀਂ ਸੀ। “ਇਵੇਂ ਹੀ ਮਨੁੱਖ ਦੇ ਪੁੱਤਰ ਦੇ ਆਉਣ ਤੇ ਹੋਵੇਗਾ।

