ਮੱਤੀ ਦੀ ਇੰਜੀਲ 3
3
ਯੂਹੰਨਾ ਬਪਤਿਸਮਾ ਦੇਣ ਵਾਲੇ ਦਾ ਕੰਮ
(ਮਰਕੁਸ 1:1-8; ਲੂਕਾ 3:1-9, 15-17; ਯੂਹੰਨਾ 1:19-28)
1ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ। 2ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।” 3ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ:
“ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ:
‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ;
ਉਸ ਦੇ ਰਾਹਾਂ ਨੂੰ ਸਿਧਿਆਂ ਕਰੋ।’”#ਯਸਾਯਾਹ 40:3
4ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸ ਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ। 5ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ। 6ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
7ਪਰ ਜਦੋਂ ਉਸ ਨੇ ਵੇਖਿਆ ਕਿ ਫ਼ਰੀਸੀਆਂ#3:7 ਫ਼ਰੀਸੀ ਇੱਕ ਯਹੂਦੀ ਦਲ ਜੋ ਯਹੂਦੀ ਨੇਮਾਂ ਅਤੇ ਰਿਵਾਜ਼ਾਂ ਨੂੰ ਮੰਨਦੇ ਸਨ। ਅਤੇ ਸਦੂਕੀਆਂ#3:7 ਸਦੂਕੀ ਇੱਕ ਅਜਿਹਾ ਯਹੂਦੀ ਦਲ ਜੋ ਕਿ ਪੁਰਾਣੇ ਨੇਮਾਂ ਦੇ ਕੇਵਲ ਪਹਿਲੇ ਪੰਜ ਹਿਸਿਆਂ ਨੂੰ ਮੰਨਦੇ ਸਨ। ਉਨ੍ਹਾਂ ਦਾ ਵਿਸ਼ਵਾਸ ਸੀ ਕਿ ਮਨੁਖ ਮੌਤ ਪਿੱਛੋਂ ਜੀਵਨ ਨਹੀਂ ਰਹਿੰਦਾ। ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ? 8ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸੱਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ। 9ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸੱਕਦਾ ਹੈ। 10ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
11“ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿੱਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ। 12ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”
ਯਿਸੂ ਨੂੰ ਯੂਹੰਨਾ ਨੇ ਬਪਤਿਸਮਾ ਦਿੱਤਾ
(ਮਰਕੁਸ 1:9-11; ਲੂਕਾ 3:21-22)
13ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ। 14ਪਰ ਯੂਹੰਨਾ ਨੇ ਇਹ ਕਹਿ ਕਿ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
15ਯਿਸੂ ਨੇ ਉਸ ਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
16ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸ ਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ। 17ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
נבחרו כעת:
ਮੱਤੀ ਦੀ ਇੰਜੀਲ 3: PERV
הדגשה
העתק
השווה
שתפו
רוצים לשמור את ההדגשות שלכם בכל המכשירים שלכם? הירשמו או היכנסו
Punjabi Holy Bible: Easy-to-Read Version
All rights reserved.
© 2002 Bible League International