ਮੱਤੀ ਦੀ ਇੰਜੀਲ 4

4
ਯਿਸੂ ਦਾ ਪਰਤਾਇਆ ਜਾਣਾ
(ਮਰਕੁਸ 1:12-13; ਲੂਕਾ 4:1-13)
1ਸ਼ੈਤਾਨ ਦੁਆਰਾ ਪਰਤਿਆਏ ਜਾਣ ਲਈ ਆਤਮਾ ਨੇ ਯਿਸੂ ਦੀ ਅਗਵਾਈ ਉਜਾੜ ਵਿੱਚ ਕੀਤੀ। 2ਯਿਸੂ ਨੇ ਚਾਲੀ ਦਿਨ ਅਤੇ ਰਾਤਾਂ ਕੁਝ ਵੀ ਨਾ ਖਾਧਾ ਤਾਂ ਉਸ ਨੂੰ ਭੁੱਖ ਲੱਗੀ। 3ਤਾਂ ਸ਼ੈਤਾਨ ਉਸ ਨੂੰ ਪਰਤਾਉਣ ਲਈ ਆਇਆ ਅਤੇ ਉਸ ਨੂੰ ਆਖਿਆ, “ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਕਹਿ ਕਿ ਇਹ ਪੱਥਰ ਰੋਟੀਆਂ ਬਣ ਜਾਣ।”
4ਯਿਸੂ ਨੇ ਜਵਾਬ ਦਿੱਤਾ, “ਇਹ ਪੋਥੀਆਂ ਵਿੱਚ ਲਿਖਿਆ ਹੈ:
‘ਇਨਸਾਨ ਨਿਰੀ ਰੋਟੀ ਤੇ ਹੀ ਨਹੀਂ ਜਿਉਂਦੇ ਸਗੋਂ ਉਨ੍ਹਾਂ ਦਾ ਜੀਵਨ ਉਸ ਹਰੇਕ
ਵਾਕ ਉੱਪਰ ਨਿਰਭਰ ਕਰਦਾ ਹੈ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿਕਲਦਾ ਹੈ।’”#ਬਿਵਸਥਾ ਸਾਰ 8:3
5ਫੇਰ ਸ਼ੈਤਾਨ ਯਿਸੂ ਨੂੰ ਪਵਿੱਤਰ ਸ਼ਹਿਰ ਵਿੱਚ ਆਪਣੇ ਨਾਲ ਲੈ ਗਿਆ ਅਤੇ ਉਸ ਨੂੰ ਮੰਦਰ ਦੇ ਬੜੇ ਉੱਚੇ ਸਥਾਨ ਉੱਤੇ ਖੜ੍ਹਾ ਕਰਕੇ ਕਿਹਾ, 6“ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ, ਤਾਂ ਆਪਣੇ-ਆਪ ਨੂੰ ਹੇਠਾਂ ਡੇਗ ਦੇ। ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ ਕਿ,
‘ਪਰਮੇਸ਼ੁਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
ਅਤੇ ਉਹ ਤੈਨੂੰ ਆਪਣੇ ਹੱਥਾਂ ਉੱਪਰ ਚੁੱਕ ਲੈਣਗੇ,
ਤਾਂ ਜੋ ਤੂੰ ਪੱਥਰ ਵਿੱਚ ਆਪਣੇ ਪੈਰ ਵੱਜਣ ਤੋਂ ਬਚਾ ਸੱਕੇਂ।’”#ਜ਼ਬੂਰ 91:11-12
7ਯਿਸੂ ਨੇ ਉਸ ਨੂੰ ਕਿਹਾ, “ਪੋਥੀਆਂ ਵਿੱਚ ਇਹ ਵੀ ਲਿਖਿਆ ਹੈ, ‘ਤੈਨੂੰ ਪ੍ਰਭੂ ਤੇਰੇ ਪਰਮੇਸ਼ੁਰ ਨੂੰ ਨਹੀਂ ਪਰਤਾਉਣਾ ਚਾਹੀਦਾ।’”#ਬਿਵਸਥਾ ਸਾਰ 6:16
8ਫੇਰ ਸ਼ੈਤਾਨ ਉਸ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ। 9ਸ਼ੈਤਾਨ ਨੇ ਕਿਹਾ, “ਜੇ ਤੂੰ ਝੁਕ ਕੇ ਮੈਨੂੰ ਮੱਥਾ ਟੇਕੇਂ ਤਾਂ ਇਹ ਸਭ ਕੁਝ ਮੈਂ ਤੈਨੂੰ ਦੇ ਦਿਆਂਗਾ।”
10ਯਿਸੂ ਨੇ ਸ਼ੈਤਾਨ ਨੂੰ ਕਿਹਾ, “ਸ਼ੈਤਾਨ! ਤੂੰ ਇੱਥੋਂ ਚੱਲਿਆ ਜਾ, ਕਿਉਂਕਿ ਇਹ ਪੋਥੀਆਂ ਵਿੱਚ ਲਿਖਿਆ ਹੈ,
‘ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ
ਅਤੇ ਉਸ ਇੱਕਲੇ ਦੀ ਹੀ ਸੇਵਾ ਕਰ।’”#ਬਿਵਸਥਾ ਸਾਰ 6:13
11ਤਦ ਸ਼ੈਤਾਨ ਚੱਲਿਆ ਗਿਆ ਅਤੇ ਕੁਝ ਦੂਤ ਯਿਸੂ ਕੋਲ ਉਸਦੀ ਮਦਦ ਕਰਨ ਲਈ ਆਏ।
ਯਿਸੂ ਨੇ ਗਲੀਲ ਵਿੱਚ ਆਪਣਾ ਕੰਮ ਅਰੰਭਿਆ
(ਮਰਕੁਸ 1:14-15; ਲੂਕਾ 4:14-15)
12ਜਦ ਯਿਸੂ ਨੇ ਸੁਣਿਆ ਕਿ ਯੂਹੰਨਾ ਕੈਦ ਕਰ ਦਿੱਤਾ ਗਿਆ ਹੈ ਤਾਂ ਉਹ ਗਲੀਲ ਨੂੰ ਵਾਪਸ ਚੱਲਿਆ ਗਿਆ। 13ਉਸ ਨੇ ਨਾਸਰਤ ਛੱਡ ਦਿੱਤਾ ਅਤੇ ਕਫ਼ਰਨਾਹੂਮ ਵਿੱਚ ਰਿਹਾ। ਇਹ ਨਗਰ ਇੱਕ ਝੀਲ ਦੇ ਨੇੜੇ ਹੈ। ਕਫ਼ਰਨਾਹੂਮ ਜ਼ਬੂਲੂਨ ਅਤੇ ਨਫ਼ਥਾਲੀ ਦੇ ਇਲਾਕੇ ਵਿੱਚ ਹੈ। 14ਯਿਸੂ ਨੇ ਇਹ ਇਸ ਲਈ ਕੀਤਾ ਕਿ ਯਸਾਯਾਹ ਨਬੀ ਦਾ ਵਾਕ ਪੂਰਾ ਹੋਵੇ।
15“ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ,
ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ,
ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
16ਹਨੇਰੇ ਵਿੱਚ ਰਹਿੰਦੇ ਲੋਕਾਂ ਨੇ ਵੱਡਾ ਚਾਨਣ ਵੇਖਿਆ ਹੈ;
ਚਾਨਣ ਉਨ੍ਹਾਂ ਲਈ ਆਇਆ
ਜੋ ਕਿ ਕਬਰਾਂ ਵਾਂਗ ਹਨੇਰੇ
ਦੇਸ਼ ਵਿੱਚ ਰਹਿੰਦੇ ਹਨ।”#ਯਸਾਯਾਹ 9:1-2
17ਉਸਤੋਂ ਬਾਅਦ ਯਿਸੂ ਪ੍ਰਚਾਰ ਕਰਨ ਲੱਗਾ, ਉਸ ਨੇ ਆਖਿਆ, “ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲੋ, ਕਿਉਂਕਿ ਸਵਰਗ ਦਾ ਰਾਜ ਨੇੜੇ ਆ ਰਿਹਾ ਹੈ।”
ਯਿਸੂ ਨੇ ਕੁਝ ਚੇਲੇ ਚੁਣੇ
(ਮਰਕੁਸ 1:16-20; ਲੂਕਾ 5:1-11)
18ਜਦੋਂ ਯਿਸੂ ਗਲੀਲ ਝੀਲ ਦੇ ਕੰਢੇ ਘੁੰਮ ਰਿਹਾ ਸੀ ਤਾਂ ਉਸ ਨੇ ਦੋ ਭਰਾਵਾਂ ਸ਼ਮਊਨ ਜਿਹੜਾ ਪਤਰਸ ਕਹਾਉਂਦਾ ਹੈ ਅਤੇ ਉਸ ਦੇ ਭਰਾ ਅੰਦ੍ਰਿਯਾਸ ਨੂੰ ਵੇਖਿਆ। ਉਹ ਮਾਛੀ ਸਨ ਉਹ ਜਾਲ ਨਾਲ ਮੱਛੀਆਂ ਫ਼ੜ ਰਹੇ ਸਨ। 19ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਮਗਰ ਆਓ ਤੇ ਮੈਂ ਤੁਹਾਨੂੰ ਲੋਕਾਂ ਨੂੰ ਇਕੱਠਾ ਕਰਨ ਲਈ ਮਾਛੀ ਬਣਾਵਾਂਗਾ।” 20ਤੁਰੰਤ ਹੀ ਉਹ ਜਾਲਾਂ ਨੂੰ ਛੱਡ ਕੇ ਯਿਸੂ ਦੇ ਮਗਰ ਹੋ ਤੁਰੇ।
21ਯਿਸੂ ਗਲੀਲੀ ਝੀਲ ਦੇ ਕੰਢੇ ਚੱਲਦਾ ਰਿਹਾ। ਉਸ ਨੇ ਦੋ ਹੋਰ ਭਰਾਵਾਂ ਯਾਕੂਬ ਅਤੇ ਯੂਹੰਨਾ ਨੂੰ ਵੇਖਿਆ ਜੋ ਕੇ ਜ਼ਬਦੀ ਦੇ ਪੁੱਤਰ ਸਨ। ਉਹ ਆਪਣੇ ਪਿਉ ਨਾਲ ਬੇੜੀ ਵਿੱਚ ਆਪਣੇ, ਜਾਲਾਂ ਨੂੰ ਠੀਕ ਕਰ ਰਹੇ ਸਨ। ਯਿਸੂ ਨੇ ਉਨ੍ਹਾਂ ਨੂੰ ਸੱਦਿਆ 22ਉਹ ਝੱਟ ਬੇੜੀ ਅਤੇ ਆਪਣੇ ਪਿਉ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
ਯਿਸੂ ਦਾ ਉਪਦੇਸ਼ ਦੇਣਾ ਅਤੇ ਲੋਕਾਂ ਨੂੰ ਚੰਗਾ ਕਰਨਾ
(ਲੂਕਾ 6:17-19)
23ਯਿਸੂ ਸਾਰੀ ਗਲੀਲੀ ਵਿੱਚ ਫ਼ਿਰਿਆ। ਯਿਸੂ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੰਦਾ ਅਤੇ ਸੁਰਗ ਦੇ ਰਾਜ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਦਾ। ਅਤੇ ਉਹ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ। 24ਯਿਸੂ ਬਾਰੇ ਸਮੁੱਚੇ ਸੁਰੀਆ ਵਿੱਚ ਖ਼ਬਰ ਫ਼ੈਲ ਗਈ। ਲੋਕ ਬਿਮਾਰ ਅਤੇ ਰੋਗੀਆਂ ਨੂੰ ਜਿਹੜੇ ਗੰਭੀਰ ਦਰਦ ਝੱਲ ਰਹੇ ਸਨ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਮਿਰਗੀ ਵਾਲੇ ਅਤੇ ਅਧਰੰਗੀਆਂ ਨੂੰ ਲਿਆਏ। ਯਿਸੂ ਨੇ ਸਾਰੇ ਰੋਗੀਆਂ ਨੂੰ ਚੰਗਾ ਕੀਤਾ। 25ਵੱਡੀਆਂ ਭੀੜਾਂ ਗਲੀਲ, ਦਿਕਾਪੁਲਿਸ, ਯਰੂਸ਼ਲਮ, ਯਹੂਦਿਯਾ ਅਤੇ ਯਰਦਨ ਨਦੀ ਦੇ ਪਾਰੋਂ ਉਸ ਦੇ ਮਗਰ ਲੱਗ ਪਈਆਂ।

הדגשה

העתק

השווה

שתפו

None

רוצים לשמור את ההדגשות שלכם בכל המכשירים שלכם? הירשמו או היכנסו

סרטון עבור ਮੱਤੀ ਦੀ ਇੰਜੀਲ 4