ਮੱਤੀ ਦੀ ਇੰਜੀਲ 9
9
ਯਿਸੂ ਦਾ ਇੱਕ ਲਕਵੇ ਦੇ ਮਾਰੇ ਆਦਮੀ ਨੂੰ ਠੀਕ ਕਰਨਾ
(ਮਰਕੁਸ 2:1-12; ਲੂਕਾ 5:17-26)
1ਯਿਸੂ ਬੇੜੀ ਉੱਤੇ ਚੜ੍ਹਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਵਾਪਿਸ ਪਰਤਿਆ। 2ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”
3ਕਈ ਨੇਮ ਦੇ ਉਪਦੇਸ਼ਕਾਂ ਨੇ ਇਹ ਗੱਲਾਂ ਸੁਣੀਆਂ ਤਾਂ ਆਪਣੇ ਮਨ ਵਿੱਚ ਕਿਹਾ ਕਿ ਇਹ ਮਨੁੱਖ ਤਾਂ ਪਰਮੇਸ਼ੁਰ ਦੀ ਤਰ੍ਹਾਂ ਬੋਲ ਰਿਹਾ ਹੈ, “ਇਹ ਮਨੁੱਖ ਕੁਫ਼ਰ ਬੋਲਦਾ ਹੈ।”
4ਯਿਸੂ ਉਨ੍ਹਾਂ ਦੀਆਂ ਸੋਚਾਂ ਨੂੰ ਜਾਣਦਾ ਸੀ, ਉਸ ਨੇ ਆਖਿਆ, “ਤੁਸੀਂ ਕਾਹਨੂੰ ਆਪਣੇ ਮਨ ਵਿੱਚ ਦੁਸ਼ਟ ਵਿੱਚਾਰ ਰੱਖਦੇ ਹੈ? 5-6ਕਿਹੜੀ ਗੱਲ ਸੁਖਾਲੀ ਹੈ? ਇਹ ਕਹਿਣਾ ਕਿ ਤੇਰੇ ਪਾਪ ਮਾਫ਼ ਹੋਏ ਜਾਂ ਇਹ ਕਹਿਣਾ ਖੜ੍ਹਾ ਹੋ ਅਤੇ ਤੁਰ? ਪਰ ਮੈਂ ਤੁਹਾਨੂੰ ਵਿਖਾਵਾਂਗਾ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦੀ ਸ਼ਕਤੀ ਹੈ।” ਤਾਂ ਯਿਸੂ ਨੇ ਅਧਰੰਗੀ ਮਨੁੱਖ ਨੂੰ ਕਿਹਾ, “ਖੜ੍ਹਾ ਹੋ, ਆਪਣਾ ਬਿਸਤਰਾ ਚੁੱਕ ਅਤੇ ਘਰ ਚੱਲਿਆ ਜਾ।”
7ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ, 8ਲੋਕਾਂ ਨੇ ਇਹ ਵੇਖਿਆ ਅਤੇ ਡਰ ਨਾਲ ਘਬਰਾ ਗਏ। ਉਨ੍ਹਾਂ ਨੇ ਆਦਮੀਆਂ ਨੂੰ ਅਜਿਹੀ ਸ਼ਕਤੀ ਦੇਣ ਲਈ ਪਰਮੇਸ਼ੁਰ ਦੀ ਉਸਤਤਿ ਕੀਤੀ।
ਯਿਸੂ ਦਾ ਮੱਤੀ ਨੂੰ ਚੁਨਣਾ
(ਮਰਕੁਸ 2:13-17; ਲੂਕਾ 5:27-32)
9ਜਦੋਂ ਯਿਸੂ ਉਹ ਜਗ੍ਹਾ ਛੱਡ ਰਿਹਾ ਸੀ, ਤਾਂ ਉਸ ਨੇ ਮੱਤੀ ਨਾਮ ਦੇ ਇੱਕ ਮਨੁੱਖ ਨੂੰ ਮਸੂਲ ਦੀ ਚੌਂਕੀ ਤੇ ਵੇਖਿਆ ਅਤੇ ਉਸ ਨੂੰ ਕਿਹਾ, “ਮੇਰੇ ਮਗਰ ਹੋ ਤੁਰ।” ਅਤੇ ਉਹ ਉੱਠ ਕੇ ਉਸ ਦੇ ਮਗਰ ਹੋ ਤੁਰਿਆ।
10ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਖਾਣਾ ਖਾਧਾ। 11ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਦੇ ਚੇਲਿਆਂ ਨੂੰ ਆਖਿਆ, “ਤੁਹਾਡਾ ਗੁਰੂ ਮਸੂਲੀਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?”
12ਯਿਸੂ ਨੇ ਇਹ ਸੁਣਕੇ ਫ਼ਰੀਸੀਆਂ ਨੂੰ ਕਿਹਾ, “ਤੰਦਰੁਸਤਾਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੁੰਦੀ ਹੈ। 13ਤੁਸੀਂ ਜਾਓ ਅਤੇ ਇਸ ਦਾ ਅਰਥ ਸਮਝੋ: ‘ਮੈਂ ਜਾਨਵਰਾਂ ਦਾ ਬਲੀਦਾਨ ਨਹੀਂ ਚਾਹੁੰਦਾ। ਮੈਂ ਲੋਕਾਂ ਵਿੱਚਕਾਰ ਮਿਹਰ ਚਾਹੁੰਦਾ ਹਾਂ।’#ਹੋਸ਼ੇਆ 6:6 ਮੈਂ ਚੰਗੇ ਲੋਕਾਂ ਨੂੰ ਸੱਦਾ ਦੇਣ ਨਹੀਂ ਆਇਆ। ਮੈਂ ਪਾਪੀਆਂ ਨੂੰ ਸੱਦਾ ਦੇਣ ਆਇਆ ਹਾਂ।”
ਯਿਸੂ ਬਾਕੀ ਦੇ ਧਾਰਮਿਕ ਯਹੂਦੀਆਂ ਵਰਗਾ ਨਹੀਂ
(ਮਰਕੁਸ 2:18-22; ਲੂਕਾ 5:33-39)
14ਤਦ ਯੂਹੰਨਾ ਦੇ ਚੇਲਿਆਂ ਨੇ ਉਸ ਦੇ ਕੋਲ ਆਣ ਕੇ ਕਿਹਾ, “ਇਸਦਾ ਕੀ ਕਾਰਣ ਹੈ ਕਿ ਅਸੀਂ ਅਤੇ ਫ਼ਰੀਸੀ ਬਹੁਤ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”
15ਯਿਸੂ ਨੇ ਜਵਾਬ ਦਿੱਤਾ, “ਵਿਆਹ ਵਿੱਚ ਲਾੜੇ ਦੇ ਦੋਸਤ, ਉਨ੍ਹਾਂ ਚਿਰ ਉਦਾਸ ਨਹੀਂ ਹੋ ਸੱਕਦੇ ਜਦੋਂ ਤੱਕ ਲਾੜਾ ਉਨ੍ਹਾਂ ਨਾਲ ਹੈ। ਪਰ ਉਹ ਦਿਨ ਆਉਣਗੇ ਜਦੋਂ ਲਾੜਾ ਉਨ੍ਹਾਂ ਤੋਂ ਅੱਡ ਕੀਤਾ ਜਾਵੇਗਾ, ਫ਼ੇਰ ਉਹ ਵਰਤ ਰੱਖਣਗੇ।
16“ਕੋਈ ਵੀ ਨਵੇਂ ਕੱਪੜੇ ਦੀ ਟਾਕੀ ਪਾਟੇ ਹੋਏ ਪੁਰਾਣੇ ਕੱਪੜੇ ਤੇ ਨਹੀਂ ਲਾਉਂਦਾ, ਜੇਕਰ ਉਹ ਅਜਿਹਾ ਕਰਦਾ ਹੈ, ਤਾਂ ਟਾਕੀ ਸੁੰਗੜ ਜਾਵੇਗੀ ਅਤੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਉਹ ਛੇਕ ਹੋਰ ਵੀ ਖਰਾਬ ਦਿਸੇਗਾ। 17ਕੋਈ ਵੀ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਭਰਦਾ। ਮੰਨ ਲਵੋ ਕਿ ਉਹ ਅਜਿਹਾ ਕਰਨ, ਤਾਂ ਪੁਰਾਣੀਆਂ ਮਸ਼ਕਾਂ ਪਾਟ ਜਾਣਗੀਆਂ, ਮੈਅ ਵਗ ਜਾਵੇਗੀ ਅਤੇ ਮਸ਼ਕਾਂ ਦਾ ਨਾਸ਼ ਹੋ ਜਾਵੇਗਾ। ਇਸ ਲਈ ਲੋਕ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ। ਇਸ ਤਰ੍ਹਾਂ, ਮੈਅ ਅਤੇ ਮਸ਼ਕਾਂ ਦੋਵੇ ਚੰਗੀਆਂ ਰਹਿੰਦੀਆਂ ਹਨ।”
ਯਿਸੂ ਦਾ ਮੋਈ ਕੁੜੀ ਨੂੰ ਪ੍ਰਾਣ ਦੇਣਾ ਅਤੇ ਬਿਮਾਰ ਔਰਤ ਨੂੰ ਰਾਜ਼ੀ ਕਰਨਾ
(ਮਰਕੁਸ 5:21-43; ਲੂਕਾ 8:40-56)
18ਜਦ ਯਿਸੂ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਤਾਂ ਪ੍ਰਰਥਨਾ ਸਥਾਨ ਦੇ ਇੱਕ ਆਗੂ ਨੇ ਆਣਕੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, “ਮੇਰੀ ਬੇਟੀ ਹੁਣੇ ਮਰੀ ਹੈ। ਪਰ ਤੁਸੀਂ ਆਓ ਅਤੇ ਆਕੇ ਉਸ ਨੂੰ ਆਪਣੇ ਹੱਥ ਨਾਲ ਛੂਹੋ ਉਹ ਫ਼ੇਰ ਜੀ ਪਵੇਗੀ।”
19ਫ਼ੇਰ ਯਿਸੂ ਉੱਠਿਆ ਅਤੇ ਆਪਣੇ ਚੇਲਿਆਂ ਸਣੇ ਉਸ ਦੇ ਮਗਰ ਤੁਰ ਪਿਆ।
20ਉੱਥੇ ਇੱਕ ਔਰਤ, ਜਿਸਦੇ ਬਾਰ੍ਹਾਂ ਵਰ੍ਹਿਆਂ ਤੋਂ ਲਹੂ ਵਗ ਰਿਹਾ ਸੀ, ਉਸ ਨੇ ਪਿੱਛੋ ਦੀ ਆਣਕੇ ਯਿਸੂ ਦੇ ਚੋਗੇ ਦਾ ਪੱਲਾ ਛੋਹਿਆ। 21ਕਿਉਂਕਿ ਉਸ ਨੇ ਸੋਚਿਆ, “ਜੇਕਰ ਮੈਂ ਸਿਰਫ਼ ਉਸ ਦੇ ਚੋਗੇ ਨੂੰ ਛੂਹ ਲਵਾਂ, ਮੈਂ ਚੰਗੀ ਹੋ ਜਾਵਾਂਗੀ।”
22ਯਿਸੂ ਮੁੜਿਆ ਅਤੇ ਉਸ ਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
23ਫ਼ੇਰ ਯਿਸੂ ਪੂਜਾ ਸਥਾਨ ਦੇ ਆਗੂ ਦੇ ਘਰ ਗਿਆ। ਅਤੇ ਯਿਸੂ ਨੇ ਵੇਖਿਆ ਕੁਝ ਲੋਕ ਜਨਾਜ਼ੇ ਵਾਸਤੇ ਸੰਗੀਤਕ ਧੁਨੀ ਪੈਦਾ ਕਰ ਰਹੇ ਸਨ ਅਤੇ ਉੱਥੇ ਕੁੜੀ ਨੂੰ ਮਰੀ ਵੇਖਕੇ ਰੋ-ਪਿਟ ਰਹੇ ਹਨ। 24ਤਾਂ ਉਸ ਨੇ ਆਖਿਆ, “ਚਲੇ ਜਾਵੋ, ਕਿਉਂਕਿ ਕੁੜੀ ਮਰੀ ਨਹੀਂ ਸਗੋਂ ਸੁੱਤੀ ਪਈ ਹੈ,” ਪਰ ਉਹ ਉਸ ਉੱਤੇ ਹੱਸੇ। 25ਜਦੋਂ ਲੋਕਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਗਿਆ, ਤਾਂ ਉਹ ਉਸ ਕਮਰੇ ਵਿੱਚ ਗਿਆ ਜਿੱਥੇ ਕੁੜੀ ਸੀ। ਉਸ ਨੇ ਉਸਦਾ ਹੱਥ ਫ਼ੜਿਆ, ਅਤੇ ਉਹ ਖੜ੍ਹੀ ਹੋ ਗਈ, 26ਇਹ ਖਬਰ ਉਸ ਸਾਰੇ ਇਲਾਕੇ ਵਿੱਚ ਫ਼ੈਲ ਗਈ।
ਯਿਸੂ ਦਾ ਬਹੁਤ ਸਾਰੇ ਲੋਕਾਂ ਨੂੰ ਰਾਜੀ ਕਰਨਾ
27ਜਦੋਂ ਯਿਸੂ ਉੱਥੋਂ ਤੁਰਿਆ, ਤਾਂ ਦੋ ਅੰਨ੍ਹੇ ਉਸ ਦੇ ਮਗਰ ਹਾਕਾਂ ਮਾਰਦੇ ਆਏ ਅਤੇ ਬੋਲੇ, “ਹੇ ਦਾਊਦ ਦੇ ਪੁੱਤਰ ਸਾਡੇ ਉੱਤੇ ਦਯਾ ਕਰ!”
28ਜਦੋਂ ਯਿਸੂ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਸ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਡੇ ਲਈ ਤੁਹਾਡੀ ਦ੍ਰਿਸ਼ਟੀ ਵਾਪਸ ਲਿਆ ਸੱਕਦਾ ਹਾਂ?” ਅੰਨ੍ਹੇ ਆਦਮੀਆਂ ਨੇ ਜਵਾਬ ਦਿੱਤਾ, “ਹਾਂ ਪ੍ਰਭੂ ਸਾਨੂੰ ਵਿਸ਼ਵਾਸ ਹੈ।”
29ਤਦ ਉਸ ਨੇ ਉਨ੍ਹਾਂ ਦੀਆਂ ਅਖੀਆਂ ਨੂੰ ਛੋਹਿਆ ਅਤੇ ਆਖਿਆ, “ਜੇ ਤੁਹਾਨੂੰ ਵਿਸ਼ਵਾਸ ਹੈ ਕਿ ਮੈਂ ਤੁਹਾਨੂੰ ਫ਼ਿਰ ਤੋਂ ਵੇਖਣ ਯੋਗ ਕਰ ਸੱਕਦਾ ਹਾਂ ਤਾਂ ਇਵੇਂ ਹੀ ਹੋਵੇ।” 30ਅਤੇ ਅੰਨ੍ਹੇ ਆਦਮੀ ਵੇਖਣ ਦੇ ਯੋਗ ਹੋ ਗਏ, ਯਿਸੂ ਨੇ ਉਨ੍ਹਾਂ ਨੂੰ ਸਖਤ ਚੇਤਾਵਨੀ ਦਿੱਤੀ, “ਇਸ ਬਾਰੇ ਕਿਸੇ ਨੂੰ ਨਾ ਦਸਿਓ!” 31ਪਰ ਉਨ੍ਹਾਂ ਨੇ ਬਾਹਰ ਨਿਕਲ ਕੇ ਸਾਰੇ ਇਲਾਕੇ ਵਿੱਚ ਉਸਦਾ ਜੱਸ ਫ਼ੈਲਾਇਆ।
32ਉਨ੍ਹਾਂ ਦੋ ਅੰਨ੍ਹੇ ਆਦਮੀਆਂ ਦੇ ਬਾਹਰ ਨਿਕਲਦੇ ਹੀ ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ ਉਸ ਦੇ ਕੋਲ ਲਿਆਏ, 33ਜਦ ਭੂਤ ਨੇ ਆਦਮੀ ਨੂੰ ਛੱਡ ਦਿੱਤਾ, ਤਾਂ ਉਹ ਬੋਲਣ ਯੋਗ ਹੋ ਗਿਆ। ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਅਸੀਂ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਵੀ ਨਹੀਂ ਵੇਖਿਆ।”
34ਪਰ ਫ਼ਰੀਸੀਆਂ ਨੇ ਕਿਹਾ, “ਉਹ ਤਾਂ ਭੂਤਾਂ ਦੇ ਆਗੂ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।”
ਯਿਸੂ ਨੇ ਲੋਕਾਂ ਲਈ ਤਰਸ ਮਹਿਸੂਸ ਕੀਤਾ
35ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸ ਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕੀਤਾ। ਉਸ ਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ। 36ਜਦੋਂ ਉਸ ਨੇ ਭੀੜਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜੜੀ ਨਾ ਹੋਵੇ। 37ਫ਼ਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਖੇਤੀ ਪੱਕੀ ਹੋਈ ਹੈ ਪਰ ਵਾਢੇ ਥੋੜੇ ਹਨ। 38ਇਸ ਲਈ ਤੁਸੀਂ ਖੇਤੀ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਖੇਤੀ ਵੱਢਣ ਲਈ ਵਾਢੇ ਘੱਲ ਦੇਵੇ।”
נבחרו כעת:
ਮੱਤੀ ਦੀ ਇੰਜੀਲ 9: PERV
הדגשה
העתק
השווה
שתפו
רוצים לשמור את ההדגשות שלכם בכל המכשירים שלכם? הירשמו או היכנסו
Punjabi Holy Bible: Easy-to-Read Version
All rights reserved.
© 2002 Bible League International