ਜ਼ਕਰਯਾਹ 13
13
1ਪਰ ਉਸ ਵਕਤ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਹੋਰ ਲੋਕਾਂ ਵਾਸਤੇ ਪਾਣੀ ਦਾ ਇੱਕ ਨਵਾਂ ਚਸ਼ਮਾ ਫ਼ੁੱਟੇਗਾ। ਉਸ ਝਰਨੇ ਵਿੱਚ ਉਨ੍ਹਾਂ ਦੇ ਸਾਰੇ ਪਾਪ ਧੋਤੇ ਜਾਣਗੇ ਤੇ ਉਹ ਲੋਕਾਂ ਨੂੰ ਪਵਿੱਤਰ ਕਰਨਗੇ।
ਝੂਠੇ ਨਬੀਆਂ ਦਾ ਖਾਤਮਾ
2ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਉਸ ਵਕਤ ਮੈਂ ਧਰਤੀ ਤੋਂ ਸਾਰੇ ਬੁੱਤ ਖਤਮ ਕਰ ਦੇਵਾਂਗਾ। ਇੱਥੋਂ ਤਕ ਕਿ ਲੋਕ ਉਨ੍ਹਾਂ ਦੇ ਨਾਉਂ ਤਕ ਵੀ ਭੁੱਲ ਜਾਣਗੇ। ਅਤੇ ਮੈਂ ਧਰਤੀ ਤੋਂ ਝੂਠੇ ਨਬੀਆਂ ਅਤੇ ਬਦਰੂਹਾਂ ਨੂੰ ਖਤਮ ਕਰ ਦੇਵਾਂਗਾ। 3ਫ਼ਿਰ ਵੀ, ਜੇਕਰ ਕੋਈ ਮਨੁੱਖ ਭਵਿੱਖਬਾਣੀ ਕਰਨੀ ਜਾਰੀ ਰੱਖਦਾ, ਉਸ ਨੂੰ ਦੰਡ ਦਿੱਤਾ ਜਾਵੇਗਾ। ਇੱਥੋਂ ਤੀਕ ਕਿ ਉਸ ਦੇ ਮਾਪੇ ਉਸਦੀ ਮਾਂ ਅਤੇ ਉਸਦਾ ਪਿਉ ਉਸ ਨੂੰ ਕਹਿਣਗੇ, ‘ਤੂੰ ਯਹੋਵਾਹ ਦੇ ਨਾਂ ਤੇ ਝੂਠ ਬੋਲਿਆ ਇਸ ਲਈ ਤੈਨੂੰ ਮਰਨਾ ਚਾਹੀਦਾ ਫ਼ੇਰ ਉਸ ਦੇ ਖੁਦ ਦੇ ਮਾਪੇ ਨਬੁੱਵਤ ਕਰਨ ਤੋਂ ਉਸ ਨੂੰ ਚਪੇੜ ਮਾਰਨਗੇ।’ 4ਹਰੇਕ ਨਬੀ ਉਸ ਵਕਤ ਆਪਣੇ ਵਾਚੇ ਅਗੰਮ ਤੇ ਸ਼ਰਮਿੰਦਾ ਹੋਵੇਗਾ ਅਤੇ ਆਪਣੇ ਦਰਸ਼ਨ ਤੇ ਵੀ ਅਤੇ ਮੁੜ ਉਹ ਨਬੀ ਦੇ ਵਿਖਾਵੇ ਵਾਲਾ ਚੋਗਾ ਨਾ ਪਾਉਣਗੇ ਜੋ ਉਨ ਦਾ ਬਣਿਆ ਹੁੰਦਾ ਹੈ। ਜਿਨ੍ਹਾਂ ਝੂਠ ਵਾਕਾਂ ਨੂੰ ਅਗੰਮ ਵਾਕ ਆਖ ਕੇ ਉਹ ਲੋਕਾਂ ਨੂੰ ਠੱਗਦੇ ਹਨ, ਮੁੜ ਇਉਂ ਨਾ ਕਰਨਗੇ। 5ਉਹ ਲੋਕ ਆਖਣਗੇ, ‘ਮੈਂ ਨਬੀ ਨਹੀਂ ਹਾਂ ਮੈਂ ਕਿਸਾਨ ਹਾਂ। ਮੈਂ ਤਾਂ ਬਚਪਨ ਤੋਂ ਕਿਸਾਨੀ ਦਾ ਕੰਮ ਕਰਾ ਆਇਆ ਹਾਂ।’ 6ਪਰ ਦੂਜੇ ਲੋਕ ਕਹਿਣਗੇ, ‘ਪਰ ਇਹ ਤੇਰੇ ਹੱਥਾਂ ਤੇ ਜ਼ਖਮ ਕੈਸੇ ਹਨ?’ ਤਾਂ ਉਹ ਕਹੇਗਾ, ‘ਮੈਂ ਆਪਣੇ ਸੱਜਣਾਂ ਦੇ ਘਰ ’ਚ ਜ਼ਖਮੀ ਕੀਤਾ ਗਿਆ ਸੀ।”’
7ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਹੇ ਤਲਵਾਰ! ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉੱਠਾਵਾਂਗਾ। 8ਉਸ ਦੇਸ ਦੇ ਦੋ ਤਿਹਾਈ ਲੋਕ ਵੱਢੇ ਜਾਣਗੇ ਪਰ ਇੱਕ ਤਿਹਾਈ ਉਨ੍ਹਾਂ ਦੇ ਦੇਸ ਚੋ ਬਚ ਜਾਣਗੇ। 9ਫ਼ਿਰ ਮੈਂ ਉਨ੍ਹਾਂ ਬਚੇ ਹੋਇਆਂ ਨੂੰ ਪਰੱਖਾਂਗਾ। ਮੈਂ ਉਨ੍ਹਾਂ ਤੇ ਬੜੇ ਸੰਕਟ ਲਿਆਵਾਂਗਾ। ਮੈਂ ਬੱਚਿਆਂ ਹੋਇਆਂ ਚੋ ਇੱਕ ਤਿਹਾਈ ਨੂੰ ਅੱਗ ਵਿੱਚ ਚਾਂਦੀ ਨੂੰ ਤਪਾਏ ਜਾਣ ਵਾਂਗ ਪਰੱਖਾਂਗਾ। ਮੈਂ ਉਨ੍ਹਾਂ ਨੂੰ ਉਵੇਂ ਪਰੱਖਾਂਗਾ ਜਿਵੇਂ ਸੋਨਾ ਪਰੱਖਿਆ ਜਾਂਦਾ ਹੈ। ਉਹ ਮੈਨੂੰ ਪੁਕਾਰਨਗੇ, ਅਤੇ ਮੈਂ ਉਨ੍ਹਾਂ ਨੂੰ ਉੱਤਰ ਦੇਵਾਂਗਾ। ਮੈਂ ਆਖਾਂਗਾ, ‘ਤੁਸੀਂ ਮੇਰੇ ਲੋਕ ਹੋ।’ ਉਹ ਆਖਣਗੇ, ‘ਯਹੋਵਾਹ, ਸਾਡਾ ਪਰਮੇਸ਼ੁਰ ਹੈ।’”
נבחרו כעת:
ਜ਼ਕਰਯਾਹ 13: PERV
הדגשה
העתק
השווה
שתפו
רוצים לשמור את ההדגשות שלכם בכל המכשירים שלכם? הירשמו או היכנסו
Punjabi Holy Bible: Easy-to-Read Version
All rights reserved.
© 2002 Bible League International