ਜ਼ਕਰਯਾਹ 9

9
ਦੂਜੀਆਂ ਕੌਮਾਂ ਵਿਰੁੱਧ ਨਿਆਂ
1ਅਗੰਮ ਵਾਕ! ਇਹ ਯਹੋਵਾਹ ਦਾ ਇਦਰਾਕ ਦੇਸ ਦੇ ਵਿਰੁੱਧ ਅਤੇ ਉਸਦੀ ਰਾਜਧਾਨੀ ਦੰਮਿਸਕ ਦੇ ਵਿਰੁੱਧ ਸੰਦੇਸ਼ ਹੈ, “ਇਸਰਾਏਲ ਦਾ ਘਰਾਣਾ ਹੀ ਨਹੀਂ ਸਗੋਂ ਹੋਰ ਸਾਰੀਆਂ ਗੋਤਾਂ ਦੀਆਂ ਅੱਖਾਂ ਵੀ ਪਰਮੇਸ਼ੁਰ ਬਾਰੇ ਜਾਨਣ ਅਤੇ ਉਸਦੀ ਮਿਹਰ ਲੈਣ ਉੱਪਰ ਲੱਗੀਆਂ ਹੋਈਆਂ ਹਨ। 2ਅਤੇ ਇਹ ਸੰਦੇਸ਼ ਹਮਾਬ ਦੇ ਵਿਰੁੱਧ ਹੈ। ਜਿਹੜਾ ਕਿ ਇਦਰਾਕ ਦੀ ਸੀਮਾਂ ਨਾਲ ਲਗਦਾ ਹੈ। ਸੂਰ ਅਤੇ ਸੀਦੋਨ ਦੇ ਵਿਰੁੱਧ ਹੈ ਜਦ ਕਿ ਉਹ ਕਿੰਨੇ ਬੁੱਧਵਾਨ ਅਤੇ ਹੁਨਰ ਵਾਲੇ ਹਨ। 3ਸੂਰ ਗੜ੍ਹ ਵਾਂਗ ਸਥਾਪਿਤ ਹੈ ਅਤੇ ਉਨ੍ਹਾਂ ਲੋਕਾਂ ਕੋਲ ਚਾਂਦੀ ਧੂੜ ਵਾਂਗ ਅਤੇ ਸੋਨਾ ਮਿੱਟੀ ਵਾਂਗ ਰੁਲਦਾ ਹੈ। 4ਪਰ ਯਹੋਵਾਹ ਸਾਡਾ ਪ੍ਰਭੂ ਸਭ ਉਨ੍ਹਾਂ ਤੋਂ ਲੈ ਲਵੇਗਾ। ਉਹ ਉਸਦਾ ਸਭ ਕੁਝ ਸਮੁੰਦਰ ਵਿੱਚ ਤਬਾਹ ਕਰ ਦੇਵੇਗਾ ਅਤੇ ਉਸ ਦੀ ਨੌ-ਸੈਨਾ ਨੂੰ ਨਸ਼ਟ ਕਰ ਦੇਵੇਗਾ। ਅਤੇ ਉਸ ਸ਼ਹਿਰ ਨੂੰ ਅੱਗ ਨਾਲ ਸਾੜ ਦੇਵੇਗਾ।
5“ਅਸ਼ਕਲੋਨ ਦੇ ਲੋਕ ਇਹ ਦਿ੍ਰਸ਼ ਵੇਖਣਗੇ ਤਾਂ ਡਰ ਜਾਣਗੇ। ਅਜ਼ਾਹ ਦੇ ਮਨੁੱਖ ਭੈਅ ਨਾਲ ਕੰਬਣਗੇ। ਅਕਰੋਨ ਦੇ ਲੋਕਾਂ ਦੀ ਆਸ ਟੁੱਟ ਜਾਵੇਗੀ ਜਦੋਂ ਇਹ ਸਭ ਕੁਝ ਉਹ ਵਾਪਰਦਾ ਵੇਖਣਗੇ। ਅਜ਼ਾਹ ਵਿੱਚ ਕੋਈ ਪਾਤਸ਼ਾਹ ਨਾ ਰਹੇਗਾ ਤੇ ਨਾ ਹੀ ਕੋਈ ਮਨੁੱਖ ਅਸ਼ਕਲੋਨ ਵਿੱਚ ਰਹੇਗਾ। 6ਅਸ਼ਦੋਦ ਵਿੱਚ ਵੱਸਦੇ ਲੋਕਾਂ ਨੂੰ ਇਹ ਵੀ ਸਮਝ ਨਾ ਆਵੇਗੀ ਕਿ ਉਨ੍ਹਾਂ ਦਾ ਅਸਲੀ ਪਿਤਾ ਕੌਣ ਹੈ? ਮੈਂ ਫ਼ਲਿਸਤੀਆਂ ਦੇ ਘੁਮੰਡ ਨੂੰ ਖਤਮ ਕਰ ਦੇਵਾਂਗਾ। 7ਮੈਂ ਉਨ੍ਹਾਂ ਦੇ ਮੂੰਹਾਂ ਤੋਂ ਵਰਜਿਆ ਹੋਇਆ ਭੋਜਨ ਅਤੇ ਖੂਨ ਦੇ ਸਮੇਤ ਮਾਸ ਨੂੰ ਵੀ ਹਟਾ ਦੇਵਾਂਗਾ। ਕੋਈ ਵੀ ਫ਼ਲਿਸਤੀਨੀ ਜੋ ਬਚੇ ਹੋਏ ਹਨ ਮੇਰੇ ਹੀ ਲੋਕਾਂ ਦਾ ਹਿੱਸਾ ਹੋਣਗੇ। ਉਹ ਯਹੂਦਾਹ ਵਿੱਚ ਇੱਕ ਹੋਰ ਪਰਿਵਾਰ-ਸਮੂਹ ਵਾਂਗ ਹੋਣਗੇ। ਅਕਰੋਨ ਦੇ ਲੋਕ ਵੀ ਮੇਰੇ ਲੋਕਾਂ ਦਾ ਹਿੱਸਾ ਹੋਣਗੇ, ਜਿਵੇਂ ਕਿ ਯਬੂਸੀਆਂ ਨੇ ਕੀਤਾ ਸੀ। 8ਮੈਂ ਦੁਸ਼ਮਣ ਦੀਆਂ ਫ਼ੌਜਾਂ ਨੂੰ ਇੱਧਰ ਪ੍ਰਵੇਸ਼ ਨਾ ਕਰਨ ਦੇਵਾਂਗਾ। ਮੈਂ ਆਪਣੇ ਲੋਕਾਂ ਨੂੰ ਹੋਰ ਤਸੀਹੇ ਤੇ ਦੁੱਖ ਨਾ ਦੇਣ ਦੇਵਾਂਗਾ। ਮੈਂ ਅਤੀਤ ਵਿੱਚ ਆਪਣੀ ਅੱਖੀਁ ਵੇਖਿਆ ਹੈ ਕਿ ਮੇਰੇ ਲੋਕਾਂ ਨੇ ਕਿੰਨਾ ਦੁੱਖ ਭੋਗਿਆ ਹੈ।”
ਭਵਿੱਖ ਦਾ ਪਾਤਸ਼ਾਹ
9ਹੇ ਸੀਯੋਨ! ਖੁਸ਼ੀ ਮਨਾ!
ਯਰੂਸ਼ਲਮ ਦੇ ਲੋਕੋ! ਖੁਸ਼ੀ ’ਚ ਲਲਕਾਰੋ!
ਵੇਖੋ! ਤੁਹਾਡਾ ਪਾਤਸ਼ਾਹ ਤੁਹਾਡੇ ਵੱਲ ਆ ਰਿਹਾ ਹੈ!
ਉਹ ਧਰਮੀ ਅਤੇ ਜੇਤੂ ਪਾਤਸ਼ਾਹ ਹੈ ਪਰ ਉਹ ਨਿਮਰਤਾ ਦਾ ਪੁੰਜ ਹੈ
ਉਹ ਇੱਕ ਕੰਮ ਕਰਨ ਵਾਲੇ ਜਾਨਵਰ ਤੇ ਭਾਵ ਜਵਾਨ ਗਧੇ ਤੇ ਸਵਾਰ ਹੈ।
10ਪਾਤਸ਼ਾਹ ਆਖਦਾ ਹੈ, “ਮੈਂ ਅਫ਼ਰਾਈਮ ਤੋਂ ਰਬ ਨੂੰ
ਅਤੇ ਯਰੂਸ਼ਲਮ ਦੀ ਘੁੜ ਸੈਨਾ ਨੂੰ ਨਸ਼ਟ ਕੀਤਾ
ਮੈਂ ਜੰਗੀ ਧਨੁੱਥਾਂ ਨੂੰ ਤੋੜਿਆ।”
ਉਹ ਪਾਤਸ਼ਾਹ ਕੌਮਾਂ ਵਿੱਚ ਸ਼ਾਂਤੀ ਦਾ ਸਮਾਚਾਰ ਲੈ ਕੇ ਆਵੇਗਾ।
ਉਸ ਦਾ ਰਾਜ ਸਮੁੰਦਰ ਦੇ ਇੱਕ ਪਾਰ ਤੋਂ ਦੂਜੇ ਕਿਨਾਰੇ ਤੀਕ ਹੋਵੇਗਾ ਭਾਵ (ਇਫ਼ਰਾਤ) ਦਰਿਆ
ਤੋਂ ਲੈ ਕੇ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੀਕ ਉਸਦੀ ਹਕੂਮਤ ਹੋਵੇਗੀ।
ਯਹੋਵਾਹ ਆਪਣੇ ਲੋਕਾਂ ਨੂੰ ਬਚਾਵੇਗਾ
11ਹੇ ਯਰੂਸ਼ਲਮ! ਮੈਂ ਤੈਨੂੰ ਤੇਰੇ ਇਕਰਾਰਨਾਮੇ ਦੇ ਲਹੂ ਕਾਰਣ
ਤੇਰੇ ਬੰਦਿਆਂ ਨੂੰ ਬਿਨ ਪਾਣੀ ਦੇ ਟੋਏ ਵਿੱਚੋਂ ਕੱਢ ਲਿਆਵਾਂਗਾ।
12ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ,
ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।
13ਹੇ ਯਹੂਦਾਹ, ਮੈਂ ਤੈਨੂੰ ਆਪਣੇ ਲਈ ਧਨੁੱਖ ਵਾਂਗ ਵਰਤਾਂਗਾ
ਅਤੇ ਅਫ਼ਰਾਈਮ ਨੂੰ ਬਾਣ ਵਾਂਗ।
ਹੇ ਇਸਰਾਏਲ, ਤੈਨੂੰ ਮੈਂ ਤਲਵਾਰ ਵਾਂਗ ਵਰਤਾਂਗਾ
ਯੂਨਾਨ ਦੇ ਲੋਕਾਂ ਦੇ ਵਿਰੁੱਧ ਲੜਨ ਲਈ।
14ਯਹੋਵਾਹ ਉਨ੍ਹਾਂ ਨੂੰ ਵਿਖਾਈ ਦੇਵੇਗਾ
ਅਤੇ ਉਹ ਆਪਣੇ ਤੀਰ ਬਿਜਲੀ ਵਾਂਗ ਛੱਡੇਗਾ।
ਯਹੋਵਾਹ ਮੇਰਾ ਪ੍ਰਭੂ ਤੁਰ੍ਹੀ ਫ਼ੂਕੇਗਾ ਤਾਂ ਫ਼ੌਜਾਂ ਉਜਾੜ ਦੀ
ਹਨੇਰੀ ਵਾਂਗ ਅਗਾਂਹ ਨੂੰ ਵੱਧਣਗੀਆਂ।
15ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ
ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ।
ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ
ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।
16ਉਸ ਵਕਤ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਵੇਂ ਆਪਣੇ ਲੋਕਾਂ ਦੀ
ਰੱਖਿਆ ਕਰੇਗਾ ਜਿਵੇਂ ਆਜੜੀ ਆਪਣੇ ਇੱਜੜ ਦੀ।
ਉਸਦੀ ਪਰਜਾ ਉਸ ਨੂੰ ਬਹੁਤ ਪਿਆਰੀ ਹੋਵੇਗੀ
ਅਤੇ ਉਹ ਉਸਦੀ ਧਰਤੀ ਦੇ ਚਮਕਦੇ ਰਤਨਾਂ ਵਾਂਗ ਹੋਵੇਗੀ।
17ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ
ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ
ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤ।

הדגשה

העתק

השווה

שתפו

None

רוצים לשמור את ההדגשות שלכם בכל המכשירים שלכם? הירשמו או היכנסו