ਸਫ਼ਨਯਾਹ 3
3
ਯਰੂਸ਼ਲਮ ਦਾ ਭਵਿੱਖ
1ਹੇ ਯਰੂਸ਼ਲਮ ਦੇ ਲੋਕੋ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਹੋ। ਤੁਹਾਡੇ ਲੋਕਾਂ ਨੇ ਦੂਜਿਆਂ ਨੂੰ ਸਤਾਇਆ ਤੇ ਤੁਸੀਂ ਪਾਪਾਂ ਨਾਲ ਦਾਗ਼ੀ ਹੋ ਗਏ। 2ਤੁਹਾਡੇ ਲੋਕਾਂ ਨੇ ਮੇਰੀ ਇੱਕ ਨਾ ਸੁਣੀ। ਉਨ੍ਹਾਂ ਮੇਰੀਆਂ ਸਿੱਖਿਆਵਾਂ ਨੂੰ ਨਾ ਕਬੂਲਿਆ। ਯਰੂਸ਼ਲਮ ਨੇ ਯਹੋਵਾਹ ਤੇ ਭਰੋਸਾ ਨਾ ਕੀਤਾ। ਉਹ ਆਪਣੇ ਪਰਮੇਸ਼ੁਰ ਕੋਲ ਨਾ ਗਈ। 3ਯਰੂਸ਼ਲਮ ਦੇ ਆਗੂ ਬੱਬਰ-ਸ਼ੇਰਾਂ ਵਾਂਗ ਗਰਜਦੇ ਹਨ। ਉਸ ਦੇ ਨਿਆਂਕਾਰ ਉਹਨਾਂ ਭੁੱਖੇ ਭੇੜੀਆਂ ਵਾਂਗ ਹਨ ਜੋ ਸ਼ਾਮ ਨੂੰ ਨਿਕਲਦੇ ਹਨ ਤੇ ਭੇਡਾਂ ਦਾ ਸ਼ਿਕਾਰ ਕਰਦੇ ਹਨ। ਸਵੇਰ ਤੱਕ ਉੱਥੇ ਕੋਈ ਵੀ ਨਾਮੋ-ਨਿਸ਼ਾਨ ਨਹੀਂ ਬਚਦਾ। 4ਉਸ ਦੇ ਨਬੀ ਆਪਣੀਆਂ ਲਾਲਚ ਵਸ਼ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹਨ। ਉਸ ਦੇ ਜਾਜਕ ਪਾਕ ਵਸਤਾਂ ਨੂੰ ਅਪਵਿੱਤਰ ਵਸਤਾਂ ਵਾਂਗ ਵਰਤਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਨਾਲ ਬੜਾ ਭੈੜਾ ਵਿਹਾਰ ਕੀਤਾ ਹੈ। 5ਪਰ ਪਰਮੇਸ਼ੁਰ ਅਜੇ ਵੀ ਉਸੇ ਸ਼ਹਿਰ ਵਿੱਚ ਹੈ। ਉਹ ਸਿਰਫ ਚੰਗਿਆਈ ਹੀ ਕਰਦਾ ਹੈ। ਉਹ ਕਦੇ ਵੀ ਕੁਝ ਬੁਰਾ ਨਹੀਂ ਕਰਦਾ ਤੇ ਹਮੇਸ਼ਾ ਆਪਣੇ ਲੋਕਾਂ ਦੀ ਮਦਦ ਕਰਦਾ ਹੈ। ਹਰ ਸਵੇਰ ਉਹ ਆਪਣਾ ਨਿਆਉਂ ਪ੍ਰਗਟ ਕਰਦਾ। ਪਰ ਉਹ ਦੁਸ਼ਟ ਲੋਕ ਆਪਣੀਆਂ ਬਦ-ਕਰਨੀਆਂ ਤੋਂ ਸ਼ਰਨਸਾਰ ਨਹੀਂ ਹਨ।
6ਪਰਮੇਸ਼ੁਰ ਆਖਦਾ ਹੈ, “ਮੈਂ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਦਿੱਤਾ ਹੈ। ਮੈਂ ਉਨ੍ਹਾਂ ਦੇ ਸੁਰੱਖਿਆ ਵਾਲੇ ਬੁਰਜ ਤਬਾਹ ਕਰ ਦਿੱਤੇ ਹਨ। ਮੈਂ ਉਨ੍ਹਾਂ ਦੀਆਂ ਸਭ ਸੜਕਾਂ ਅਤੇ ਗਲੀਆਂ ਵੀਰਾਨ ਕਰ ਦਿੱਤੀਆਂ ਹਨ। ਹੁਣ, ਓੱਥੇ ਹੋਰ ਵੱਧੇਰੇ ਕੋਈ ਵਿਅਕਤੀ ਨਹੀਂ ਜਾਂਦਾ। ਉਨ੍ਹਾਂ ਦੇ ਸ਼ਹਿਰ ਵੀਰਾਨ ਹੋ ਗਏ ਹਨ। ਹੁਣ ਉੱਥੇ ਕੋਈ ਨਹੀਂ ਰਹਿੰਦਾ। 7ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਸਬਕ ਮਿਲੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਭਉ ਵਿੱਚ ਰਹੋ ਅਤੇ ਮੇਰਾ ਆਦਰ ਕਰੋ। ਜੇਕਰ ਤੁਸੀ ਅਜਿਹਾ ਕਰੋਂਗੇ ਤਾਂ ਤੁਹਾਡੇ ਘਰ ਬਚੇ ਰਹਿਣਗੇ। ਇਉਂ ਕਰਨ ਨਾਲ ਜਿਵੇਂ ਮੈਂ ਤੁਹਾਨੂੰ ਸਜ਼ਾ ਦੇਣ ਦਾ ਮਤਾ ਬਣਾਇਆ ਸੀ ਤਾਂ ਫ਼ਿਰ ਉਵੇਂ ਨਾ ਕਰਾਂਗਾ।” ਪਰ ਉਹ ਬਦਬਬੁਤ ਅਜੇ ਵੀ ਆਪਣੀਆਂ ਗਲਤੀਆਂ ਅਤੇ ਪਾਪਾਂ ਨੂੰ ਦੁਹਰਾਉਣਾ ਚਾਹੁੰਦੇ ਹਨ।
8ਯਹੋਵਾਹ ਨੇ ਆਖਿਆ, “ਇਸ ਲਈ ਰੁਕੋ! ਆਪਣੇ ਨਿਆਂ ਲਈ ਖੜ੍ਹੇ ਹੋਣ ਵਾਸਤੇ ਮੇਰਾ ਇੰਤਜ਼ਾਰ ਕਰੋ। ਮੈਨੂੰ ਹੱਕ ਹੈ ਕਿ ਮੈਂ ਕੌਮਾਂ ਨੂੰ ਇਕੱਠੀਆਂ ਕਰਾਂ ਅਤੇ ਤੁਹਾਡੇ ਦੰਡ ਲਈ ਉਨ੍ਹਾਂ ਨੂੰ ਵਰਤਾਂ। ਮੈਂ ਉਨ੍ਹਾਂ ਲੋਕਾਂ ਦਾ ਇਸਤੇਮਾਲ ਕਰਾਂਗਾ ਤਾਂ ਜੋ ਆਪਣਾ ਤੁਹਾਡੇ ਪ੍ਰਤੀ ਰੋਬ ਵਿਖਾ ਸੱਕਾਂ। ਮੈਂ ਉਨ੍ਹਾਂ ਨੂੰ ਇਸ ਲਈ ਵੀ ਵਰਤਾਂਗਾ ਤਾਂ ਜੋ ਇਹ ਦਰਸਾਵਾਂ ਕਿ ਮੈਂ ਕਿੰਨਾ ਪਰੇਸ਼ਾਨ ਹੋਇਆ। ਅਤੇ ਸਾਰਾ ਦੇਸ ਤਬਾਹ ਕਰ ਦਿੱਤਾ ਜਾਵੇਗਾ। 9ਫ਼ਿਰ ਮੈਂ ਦੂਜੀਆਂ ਕੌਮਾਂ ਦੇ ਮਨੁੱਖਾਂ ਨੂੰ ਬਦਲਾਂਗਾ ਤਾਂ ਜੋ ਉਹ ਸਪੱਸ਼ਟ ਬੋਲੀ ’ਚ ਯਹੋਵਾਹ ਦਾ ਨਾਂ ਪੁਕਾਰਣ। ਉਹ ਸਾਰੇ ਮੋਢੇ ਨਾਲ ਮੋਢਾ ਮਿਲਾ ਕੇ ਇੱਕ ਆਵਾਜ਼ ਹੋਕੇ, ਇੱਕ ਮੁੱਠ ਹੋਕੇ ਮੇਰੇ ਨਾਂ ਦੀ ਉਪਾਸਨਾ ਕਰਣਗੇ। 10ਕੂਸ਼ ਦੇ ਸਾਗਰ ਤੋਂ ਪਾਰ ਦੂਜਿਆਂ ਕੰਢਿਆਂ ਤੋਂ ਲੋਕ ਇੱਥੇ ਇਕੱਠੇ ਹੋਣਗੇ। ਮੇਰੀ ਖਿੰਡਰੀ ਹੋਈ ਕੌਮ ਮੁੜ ਇਕੱਠੀ ਹੋਵੇਗੀ। ਮੇਰੇ ਉਪਾਸੱਕ ਮੇਰੇ ਕੋਲ ਭੇਟਾ ਲੈ ਕੇ ਆਉਣਗੇ।
11“ਫ਼ਿਰ ਯਰੂਸ਼ਲਮ! ਉਸ ਦਿਨ ਤੂੰ ਆਪਣੇ ਸਾਰੇ ਮਾੜੇ ਕੀਤੇ ਕੰਮਾਂ ਲਈ ਸ਼ਰਮਿੰਦਾ ਨਾ ਹੋਵੇਂਗਾ ਕਿਉਂ ਕਿ ਉਸ ਦਿਨ ਯਰੂਸ਼ਲਮ ਵਿੱਚੋਂ ਮੈਂ ਉਨ੍ਹਾਂ ਸਾਰੇ ਬਦ ਲੋਕਾਂ ਨੂੰ ਇੱਥੋਂ ਬਾਹਰ ਕੱਢ ਸੁੱਟਾਂਗਾ। ਫ਼ਿਰ ਮੇਰੇ ਪਵਿੱਤਰ ਪਰਬਤ ਉੱਪਰ ਉਨ੍ਹਾਂ ਚੋ ਕੋਈ ਹੰਕਾਰੀ ਮਨੁੱਖ ਨਾ ਰਹੇਗਾ। 12ਮੈਂ ਯਰੂਸ਼ਲਮ ਵਿੱਚ ਸਿਰਫ਼ ਦੀਨ ਅਤੇ ਨਿਮਰ ਲੋਕਾਂ ਨੂੰ ਹੀ ਛੱਡਾਂਗਾ ਅਤੇ ਉਹ ਯਹੋਵਾਹ ਦੇ ਨਾਂ ਵਿੱਚ ਸੁਰੱਖਿਆ ਪਾਉਣਗੇ। 13ਇਸਰਾਏਲ ਦੇ ਬਚੇ ਹੋਏ ਮਨੁੱਖ ਬਦੀ ਨਾ ਕਰਣਗੇ ਤੇ ਨਾ ਹੀ ਉਹ ਝੂਠ ਬੋਲਣਗੇ ਅਤੇ ਨਾ ਹੀ ਫ਼ਰੇਬ ਨਾਲ ਲੋਕਾਂ ਨੂੰ ਲੁੱਟਣਗੇ। ਉਹ ਤਾਂ ਪਤਨੀਆਂ ਭੇਡਾਂ ਵਾਂਗ ਚਰਨਗੇ ਅਤੇ ਲੰਮੇ ਪੈ ਜਾਣਗੇ। ਤੇ ਕੋਈ ਵੀ ਉਨ੍ਹਾਂ ਨੂੰ ਤੰਗ ਨਾ ਕਰੇਗਾ।”
ਖੁਸ਼ੀ ਦਾ ਗੀਤ
14ਹੇ ਯਰੂਸ਼ਲਮ! ਗਾ ਅਤੇ ਮੌਜ ਮਣਾ।
ਹੇ ਇਸਰਾਏਲ, ਖੁਸ਼ੀ ’ਚ ਨਾਰਾ ਮਾਰ।
ਯਰੂਸ਼ਲਮ, ਖੁਸ਼ ਹੋ ਅਤੇ ਮੌਜ ਕਰ।
15ਕਿਉਂ ਕਿ, ਯਹੋਵਾਹ ਨੇ ਤੇਰੇ ਨਿਆਂ ਨੂੰ ਦੂਰ ਕੀਤਾ,
ਉਸ ਨੇ ਤੇਰੇ ਵੈਰੀਆਂ ਦੇ ਮਜ਼ਬੂਤ ਬੁਰਜਾਂ ਨੂੰ ਢਾਹਿਆ।
ਇਸਰਾਏਲ ਦੇ ਪਾਤਸ਼ਾਹ,
ਯਹੋਵਾਹ ਤੇਰੇ ਅੰਗ-ਸੰਗ ਹੈ ਤੈਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਕਿ ਕੋਈ ਬਦੀ ਵਾਪਰੇਗੀ।
16ਉਸ ਵਕਤ, ਸਿਉਨ ਸਦਵਾਏ ਜਾਂਦੇ ਯਰੂਸ਼ਲਮ ਨੂੰ ਇਹ ਦੱਸਿਆ ਜਾਵੇਗਾ,
“ਮਜ਼ਬੂਤ ਹੋ, ਅਤੇ ਡਰ ਨਾ।
17ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ
ਉਹ ਬਹਾਦੁਰ ਸ਼ਕਤੀਸ਼ਾਲੀ ਸਿਪਾਹੀ ਵਾਂਗ ਤੈਨੂੰ ਬਚਾਵੇਗਾ
ਤੇ ਤੈਨੂੰ ਦਰਸਾਵੇਗਾ ਕਿ ਤੂੰ ਉਸ ਨੂੰ ਕਿੰਨਾ ਪਿਆਰਾ ਹੈਂ?
ਤੇ ਤੈਨੂੰ ਇਹ ਵੀ ਇਜ਼ਹਾਰ ਕਰਾਇਆ ਕਿ
ਉਹ ਤੇਰੇ ਨਾਲ ਅੰਤਾ ਦਾ ਖੁਸ਼ ਹੈ!
18ਉਹ ਤੇਰੇ ਨਾਲ ਹੱਸੇਗਾ ਤੇ ਤੇਰੇ ਵਾਸਤੇ ਖੁਸ਼ ਹੋਵੇਗਾ।
ਦਾਅਵਤ ’ਚ ਆਏ ਲੋਕਾਂ ਵਾਂਗ।”
ਯਹੋਵਾਹ ਨੇ ਆਖਿਆ, “ਮੈਂ ਤੇਰੀ ਸ਼ਰਮਿੰਦਗੀ ਵਾਪਸ ਲੈ ਲਵਾਂਗਾ ਤੇ ਉਨ੍ਹਾਂ ਲੋਕਾਂ ਨੂੰ ਤੈਨੂੰ ਜ਼ਲੀਲ ਕਰਨ ਤੋਂ ਰੋਕਾਂਗਾ।
19ਜਿਹੜੇ ਤੈਨੂੰ ਦੁੱਖ ਦੇਣ, ਉਸ ਵਕਤ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ।
ਮੈਂ ਆਪਣੇ ਦੁੱਖੀ ਲੋਕਾਂ ਨੂੰ ਬਚਾਵਾਂਗਾ ਤੇ ਜਿਨ੍ਹਾਂ ਨੂੰ ਭੱਜਣ ਵਾਸਤੇ ਮਜ਼ਬੂਰ ਕੀਤਾ ਗਿਆ ਸੀ,
ਉਨ੍ਹਾਂ ਨੂੰ ਵਾਪਸ ਲਿਆਵਾਂਗਾ।
ਅਤੇ ਉਨ੍ਹਾਂ ਨੂੰ ਪ੍ਰਸਿੱਧੀ ਦੇਵਾਂਗਾ ਹਰ ਜਗ੍ਹਾ
ਲੋਕ ਉਨ੍ਹਾਂ ਦੀ ਉਸਤਤ ਕਰਣਗੇ।
20ਉਸ ਵਕਤ, ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ।
ਮੈਂ ਤੁਹਾਨੂੰ ਪ੍ਰਸਿੱਧੀ ਦੇਵਾਂਗਾ।
ਹਰ ਜਗ੍ਹਾ ਲੋਕ ਤੁਹਾਡੀ ਉਸਤਤ ਕਰਣਗੇ।
ਇਹ ਉਸ ਵਕਤ ਵਾਪਰੇਗਾ, ਜਦੋਂ ਤੁਹਾਡੀਆਂ ਅੱਖਾਂ ਸਾਹਵੇਂ ਮੈਂ ਉਨ੍ਹਾਂ ਬੰਦੀਆਂ ਨੂੰ ਵਾਪਸ ਲਿਆਵਾਂਗਾ।”
ਯਹੋਵਾਹ ਨੇ ਇਉਂ ਆਖਿਆ।
נבחרו כעת:
ਸਫ਼ਨਯਾਹ 3: PERV
הדגשה
העתק
השווה
שתפו
רוצים לשמור את ההדגשות שלכם בכל המכשירים שלכם? הירשמו או היכנסו
Punjabi Holy Bible: Easy-to-Read Version
All rights reserved.
© 2002 Bible League International