ਲੂਕਾ ਦੀ ਇੰਜੀਲ 13:11-12

ਲੂਕਾ ਦੀ ਇੰਜੀਲ 13:11-12 PERV

ਉਸ ਪ੍ਰਾਰਥਨਾ ਸਥਾਨ ਤੇ ਇੱਕ ਔਰਤ ਦੇ ਅੰਦਰ ਇੱਕ ਪ੍ਰੇਤ ਆਤਮਾ ਪ੍ਰਵੇਸ਼ ਕਰ ਚੁੱਕਿਆ ਸੀ। ਇਸ ਭਰਿਸ਼ਟ ਆਤਮਾ ਨੇ ਉਸ ਨੂੰ ਅੱਠ੍ਹਾਰਾਂ ਸਾਲਾਂ ਤੋਂ ਰੋਗੀ ਬਣਾ ਛੱਡਿਆ ਸੀ। ਉਸਦੀ ਕਮਰ ਵਿੱਚ ਕੁੱਬ ਪੈ ਗਿਆ ਸੀ, ਅਤੇ ਉਹ ਸਿੱਧੀ ਖੜ੍ਹੀ ਨਹੀਂ ਹੋ ਸੱਕਦੀ ਸੀ। ਜਦੋਂ ਯਿਸੂ ਨੇ ਉਸ ਔਰਤ ਨੂੰ ਵੇਖਿਆ ਤਾਂ ਉਸ ਨੂੰ ਬੁਲਾਇਆ ਅਤੇ ਕਿਹਾ, “ਹੇ ਔਰਤ! ਤੂੰ ਆਪਣੀ ਬਿਮਾਰੀ ਤੋਂ ਛੁਟਕਾਰਾ ਪਾ ਲਿਆ ਹੈ!”