ਲੂਕਾ ਦੀ ਇੰਜੀਲ 15
15
ਸੁਰਗ ਵਿੱਚ ਮੌਜ
(ਮੱਤੀ 18:12-14)
1ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਯਿਸੂ ਕੋਲ ਉਸ ਨੂੰ ਸੁਨਣ ਲਈ ਆਏ। 2ਤਦ ਫ਼ਰੀਸੀ ਅਤੇ ਨੇਮ ਦੇ ਉਪਦੇਸ਼ਕ ਸ਼ਿਕਾਇਤ ਕਰਨ ਲੱਗੇ, “ਵੇਖੋ! ਇਹ ਆਦਮੀ ਪਾਪੀ ਲੋਕਾਂ ਨੂੰ ਕਬੂਲਦਾ ਹੈ ਅਤੇ ਉਨ੍ਹਾਂ ਨਾਲ ਖਾਂਦਾ ਪੀਂਦਾ ਵੀ ਹੈ।”
3ਫ਼ਿਰ ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਬਿਆਨ ਕੀਤਾ: 4“ਮੰਨ ਲਵੋ ਤੁਹਾਡੇ ਵਿੱਚੋਂ ਕਿਸੇ ਕੋਲ ਸੌ ਭੇਡਾਂ ਹੋਣ, ਪਰ ਉਹ ਉਨ੍ਹਾਂ ਵਿੱਚੋਂ ਇੱਕ ਗੁਆਚ ਜਾਵੇ। ਤਾਂ ਕੀ ਉਹ ਬਾਕੀ ਦੀਆਂ ਨੜਿੰਨਵੇ ਭੇਡਾਂ ਨੂੰ ਇੱਕਲੀਆਂ ਛੱਡ ਕੇ ਉਸ ਇੱਕ ਗੁਆਚੀ ਹੋਈ ਭੇਡ ਦੀ ਭਾਲ ਵਿੱਚ ਨਹੀਂ ਜਾਵੇਗਾ? ਜਦ ਤੱਕ ਕਿ ਆਦਮੀ ਉਸ ਨੂੰ ਲੱਭ ਨਾ ਲਵੇ। 5ਤੇ ਜਦੋਂ ਉਸ ਨੂੰ ਉਹ ਗੁਆਚੀ ਹੋਈ ਭੇਡ ਲੱਭ ਜਾਂਦੀ ਹੈ, ਤਾਂ ਉਹ ਮਨੁੱਖ ਬੜਾ ਖੁਸ਼ ਹੁੰਦਾ ਹੈ ਅਤੇ ਖੁਸ਼ੀ ਨਾਲ ਉਸ ਨੂੰ ਆਪਣੇ ਮੋਢਿਆ ਉੱਤੇ ਚੁੱਕ ਲੈਂਦਾ ਹੈ। 6ਉਹ ਘਰ ਜਾਂਦਾ ਹੈ। ਉਹ ਆਪਣੇ ਮਿੱਤਰਾਂ ਅਤੇ ਗੁਆਂਢੀਆਂ ਨੂੰ ਇਕੱਠਿਆਂ ਕਰਦਾ ਹੈ ਅਤੇ ਉਨ੍ਹਾਂ ਨੂੰ ਆਖਦਾ ਹੈ, ‘ਮੇਰੇ ਨਾਲ ਖੁਸ਼ੀ ਮਨਾਓ ਕਿਉਂਕਿ ਮੈਨੂੰ ਆਪਣੀ ਗੁਆਚੀ ਹੋਈ ਭੇਡ ਮਿਲ ਗਈ ਹੈ।’ 7ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਦੱਸਦਾ ਹਾਂ ਕਿ ਉਨ੍ਹਾਂ ਨੜਿੰਨਵਿਆਂ ਚੰਗਿਆਂ ਬੰਦਿਆਂ ਨਾਲੋਂ, ਜਿਨ੍ਹਾਂ ਨੂੰ ਆਪਣੇ ਦਿਲ ਬਦਲਣ ਦੀ ਜ਼ਰੂਰਤ ਨਹੀਂ, ਇੱਕ ਪਾਪੀ ਬੰਦੇ ਲਈ ਸਵਰਗ ਵਿੱਚ ਵੱਧੇਰੇ ਖੁਸ਼ੀ ਹੁਦੀ ਹੈ ਜੋ ਆਪਣੇ ਦਿਲ ਨੂੰ ਬਦਲ ਲੈਂਦਾ ਹੈ।
8“ਫ਼ਰਜ ਕਰੋ ਇੱਕ ਔਰਤ ਕੋਲ ਦਸ ਚਾਂਦੀ ਦੇ ਸਿੱਕੇ ਹਨ। ਉਨ੍ਹਾਂ ਵਿੱਚੋਂ ਇੱਕ ਗੁਆਚ ਜਾਂਦਾ ਹੈ, ਉਹ ਦੀਵਾ ਜਗਾਉਂਦੀ ਹੈ ਅਤੇ ਧਿਆਨ ਨਾਲ ਉਸ ਗੁਆਚੇ ਹੋਏ ਸਿੱਕੇ ਨੂੰ ਲੱਭਦੀ ਹੋਈ ਸੰਭਰਦੀ ਹੈ, ਜਦੋਂ ਤੱਕ ਕਿ ਉਹ ਉਸ ਨੂੰ ਲੱਭ ਨਹੀਂ ਲੈਂਦੀ। 9ਜਦੋਂ ਉਹ ਆਪਣਾ ਗੁਆਚਿਆ ਹੋਇਆ ਸਿੱਕਾ ਲੱਭ ਲੈਂਦੀ ਹੈ ਤਾਂ ਉਹ ਆਪਣੇ ਮਿੱਤਰਾਂ ਤੇ ਗਆਂਢੀਆਂ ਨੂੰ ਇਕੱਠਿਆ ਕਰਦੀ ਹੈ ਤੇ ਆਖਦੀ ਹੈ, ‘ਮੇਰੇ ਨਾਲ ਰਲ ਕੇ ਖੁਸ਼ੀ ਮਨਾਓ ਕਿਉਂਕਿ ਮੈਨੂੰ ਮੇਰਾ ਗੁਆਚਾ ਹੋਇਆ ਸਿੱਕਾ ਲੱਭ ਪਿਆ ਹੈ।’ 10ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”
ਜਿਹੜਾ ਪੁੱਤਰ ਘਰ ਛੱਡ ਕੇ ਗਿਆ ਸੀ
11ਤਾਂ ਯਿਸੂ ਨੇ ਕਿਹਾ, “ਇੱਕ ਮਨੁੱਖ ਦੇ ਦੋ ਪੁੱਤਰ ਸਨ। 12ਛੋਟੇ ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਨੂੰ ਮੇਰੀ ਜਾਇਦਾਦ ਦਾ ਹਿੱਸਾ ਦੇ ਦੇਵੋ।’ ਤਾਂ ਪਿਤਾ ਨੇ ਜਾਇਦਾਦ ਨੂੰ ਆਪਣੇ ਦੋਹਾਂ ਪੁੱਤਰਾ ਵਿੱਚ ਵੰਡ ਦਿੱਤਾ।
13“ਥੋੜੇ ਹੀ ਸਮੇਂ ਬਾਅਦ ਛੋਟੇ ਪੁੱਤਰ ਨੇ ਆਪਣੀ ਜਾਇਦਾਦ ਦਾ ਸਾਰਾ ਹਿੱਸਾ ਇਕੱਠਾ ਕੀਤਾ ਅਤੇ ਇੱਕ ਦੂਸਰੇ ਦੇਸ਼ ਦੀ ਯਾਤਰਾ ਨੂੰ ਚੱਲਿਆ ਗਿਆ। ਉਸ ਨੇ ਉੱਥੇ ਜਾਕੇ ਮੂਰੱਖਾਂ ਵਾਂਗ ਆਪਣਾ ਧਨ ਉਡਾ ਦਿੱਤਾ। 14ਉਸ ਕੋਲ ਜਿੰਨੀ ਵੀ ਪੂੰਜੀ ਸੀ ਉਸ ਨੇ ਸਭ ਖਰਚ ਦਿੱਤੀ। ਉਸਤੋਂ ਬਾਅਦ, ਉਸ ਦੇਸ਼ ਵਿੱਚ ਭਾਰੀ ਕਾਲ ਪੈ ਗਿਆ। ਛੋਟਾ ਪੁੱਤਰ ਔਖੀ ਹਾਲਤ ਵਿੱਚ ਸੀ ਕਿਉਂਕਿ ਉਸ ਕੋਲ ਨਾ ਤਾਂ ਕੋਈ ਪੈਸਾ ਸੀ ਅਤੇ ਨਾ ਹੀ ਖਾਣ ਲਈ ਭੋਜਨ। 15ਉਹ ਉਸ ਦੇਸ਼ ਦੇ ਕਿਸੇ ਨਿਵਾਸੀ ਕੋਲ ਗਿਆ ਤਾਂ ਉਸ ਆਦਮੀ ਨੇ ਉਸ ਨੂੰ ਆਪਣੇ ਖੇਤਾਂ ਵਿੱਚ ਸੂਰਾਂ ਨੂੰ ਚਾਰਨ ਲਈ ਭੇਜਿਆ। 16ਮੁੰਡਾ ਇੰਨਾ ਭੁੱਖਾ ਸੀ ਕਿ ਜਿਹੜੀਆਂ ਛਿਲਕਾਂ ਸੂਰ ਖਾਂਦੇ ਸਨ ਉਹ ਖਾਣੀਆਂ ਚਾਹੁੰਦਾ ਸੀ। ਪਰ ਕਿਸੇ ਨੇ ਉਸ ਨੂੰ ਖਾਣ ਲਈ ਕੁਝ ਨਾ ਦਿੱਤਾ।
17“ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ। 18ਮੈਂ ਇੱਥੋਂ ਉੱਠ ਕੇ ਆਪਣੇ ਪਿਤਾ ਕੋਲ ਜਾਵਾਂਗਾ ਤੇ ਜਾਕੇ ਉਸ ਨੂੰ ਆਖਾਂਗਾ, ਪਿਤਾ ਜੀ, ਮੈਂ ਪਰਮੇਸ਼ੁਰ ਅਤੇ ਤੁਹਾਡੇ ਵਿਰੁੱਧ ਅੱਗੇ ਪਾਪ ਕੀਤਾ ਹੈ। 19ਮੈਂ ਤੁਹਾਡਾ ਪੁੱਤਰ ਕਹਾਉਣ ਦੇ ਕਾਬਿਲ ਨਹੀਂ ਹਾਂ ਇਸ ਲਈ ਤੁਸੀਂ ਮੈਨੂੰ ਆਪਣੇ ਇੱਕ ਨੋਕਰ ਦੀ ਤਰ੍ਹਾਂ ਹੀ ਰੱਖ ਲਵੋ।’ 20ਸੋ ਪੁੱਤਰ ਉੱਠਿਆ ਅਤੇ ਆਪਣੇ ਪਿਤਾ ਕੋਲ ਗਿਆ।
ਪੁੱਤਰ ਦੀ ਵਾਪਸੀ
“ਜਦੋਂ ਪੁੱਤਰ ਹਾਲੇ ਦੂਰ ਹੀ ਸੀ, ਉਸ ਦੇ ਪਿਤਾ ਨੇ ਉਸ ਨੂੰ ਆਉਂਦਿਆਂ ਵੇਖਿਆ ਅਤੇ ਉਸ ਉਪਰ ਤਰਸ ਆਇਆ ਅਤੇ ਉਹ ਉਸ ਵੱਲ ਭੱਜਿਆ ਅਤੇ ਉਸ ਨੂੰ ਗਲ ਨਾਲ ਲਾਇਆ ਅਤੇ ਉਸ ਨੂੰ ਚੁੰਮਿਆ। 21ਪੁੱਤਰ ਨੇ ਉਸ ਨੂੰ ਆਖਿਆ, ‘ਪਿਤਾ ਜੀ, ਮੈਂ ਪਰਮੇਸ਼ੁਰ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ, ਹੁਣ ਮੈਂ ਇਸ ਕਾਬਿਲ ਨਹੀਂ ਕਿ ਤੁਹਾਡਾ ਪੁੱਤਰ ਸਦਾਵਾਂ।’
22“ਪਰ ਪਿਤਾ ਨੇ ਆਪਣੇ ਨੋਕਰਾਂ ਨੂੰ ਕਿਹਾ, ‘ਛੇਤੀ ਨਾਲ ਸਭ ਤੋਂ ਵੱਧੀਆ ਕੱਪੜੇ ਲਿਆਓ ਅਤੇ ਉਸ ਨੂੰ ਪੁਆਓ। ਉਸਦੀ ਉਂਗਲ ਚ ਛਾਪ ਪਾਓ ਅਤੇ ਉਸ ਦੇ ਪੈਰਾਂ ਵਿੱਚ ਜੁੱਤੀ ਪੁਆਵੋ। 23ਇੱਕ ਮੋਟਾ ਵਛਾ ਲਿਆਓ ਅਤੇ ਉਸ ਨੂੰ ਕੱਟੋ। ਅਸੀਂ ਦਾਵਤ ਕਰੀਏ ਅਤੇ ਅਨੰਦ ਕਰੀਏ। 24ਕਿਉਂਕਿ ਮੇਰਾ ਇਹ ਪੁੱਤਰ ਮਰ ਗਿਆ ਸੀ ਪਰ ਹੁਣ ਇਹ ਜਿਉਂਦਾ ਹੈ। ਉਹ ਗੁਆਚ ਗਿਆ ਸੀ ਅਤੇ ਹੁਣ ਲੱਭ ਗਿਆ ਹੈ।’ ਤਾਂ ਸਾਰੇ ਜਸ਼ਨ ਮਨਾਉਣ ਲੱਗੇ।
ਵੱਡੇ ਪੁੱਤਰ ਦਾ ਪਰਤਨਾ
25“ਵੱਡਾ ਪੁੱਤਰ ਖੇਤ ਵਿੱਚ ਸੀ। ਜਦੋਂ ਉਹ ਵਾਪਸ ਮੁੜ ਰਿਹਾ ਸੀ, ਅਤੇ ਘਰ ਦੇ ਨਜ਼ਦੀਕ ਆਇਆ ਤਾਂ ਉਸ ਨੇ ਨੱਚਣ ਅਤੇ ਗਾਉਣ ਦੀਆਂ ਅਵਾਜ਼ਾਂ ਸੁਣੀਆਂ। 26ਉਸ ਨੇ ਇੱਕ ਨੌਕਰ ਨੂੰ ਸੱਦਿਆ ਅਤੇ ਪੁੱਛਿਆ, ‘ਇਹ ਸਭ ਕੀ ਹੋ ਰਿਹਾ ਹੈ?’ 27ਨੌਕਰ ਨੇ ਆਖਿਆ, ‘ਤੁਹਾਡਾ ਭਰਾ ਵਾਪਸ ਆ ਗਿਆ ਹੈ। ਤੁਹਾਡੇ ਪਿਤਾ ਜੀ ਬਹੁਤ ਖੁਸ਼ ਹਨ, ਕਿਉਂਕਿ ਉਹ ਠੀਕ-ਠਾਕ ਘਰ ਵਾਪਸ ਆ ਗਿਆ ਹੈ, ਇਸ ਲਈ ਉਸ ਨੇ ਦਾਅਵਤ ਲਈ ਸਭ ਤੋਂ ਮੋਟਾ ਵੱਛਾ ਵੱਢਿਆ ਹੈ।’
28“ਵੱਡਾ ਪੁੱਤਰ ਇੰਨਾ ਗੁੱਸੇ ਵਿੱਚ ਸੀ ਕਿ ਉਹ ਖੁਸ਼ੀ ਵਿੱਚ ਸ਼ਰੀਕ ਨਹੀਂ ਹੋਣਾ ਚਾਹੁੰਦਾ ਸੀ। ਫ਼ੇਰ ਉਸਦਾ ਪਿਤਾ ਬਾਹਰ ਆਇਆ ਅਤੇ ਉਸ ਨੂੰ ਅੰਦਰ ਆਉਣ ਦੀ ਬੇਨਤੀ ਕੀਤੀ। 29ਪੁੱਤਰ ਨੇ ਆਪਣੇ ਪਿਤਾ ਨੂੰ ਕਿਹਾ, ‘ਮੈਂ ਇੰਨੇ ਸਾਲਾਂ ਤੋਂ ਤੁਹਾਡੀ ਸੇਵਾ ਕਰ ਰਿਹਾ ਹਾਂ ਅਤੇ ਮੈਂ ਕਦੇ ਤੁਹਾਡਾ ਹੁਕਮ ਨਹੀਂ ਮੋੜਿਆ ਪਰ ਤੁਸੀਂ ਕਦੇ ਵੀ ਮੈਨੂੰ ਮੇਰੇ ਮਿੱਤਰਾਂ ਨਾਲ ਦਾਅਵਤ ਕਰਨ ਲਈ ਇੱਕ ਬੱਕਰੀ ਵੀ ਨਹੀਂ ਦਿੱਤੀ। 30ਪਰ ਜਦੋਂ ਤੁਹਾਡਾ ਇਹ ਪੁੱਤਰ ਜਿਹੜਾ ਕੰਜਰੀਆਂ ਤੇ ਤੁਹਾਡਾ ਸਾਰਾ ਪੈਸਾ ਬਰਬਾਦ ਕਰਕੇ ਵਾਪਸ ਆਇਆ ਹੈ, ਉਸ ਲਈ ਤੁਸੀਂ ਮੋਟਾ ਵੱਛਾ ਵੱਢਿਆ ਹੈ।’
31“ਪਰ ਪਿਤਾ ਨੇ ਵੱਡੇ ਪੁੱਤਰ ਨੂੰ ਕਿਹਾ, ‘ਪੁੱਤਰ ਤੂੰ ਹਮੇਸ਼ਾ ਮੇਰੇ ਕੋਲ ਹੈਂ, ਇਸ ਲਈ ਜੋ ਕੁਝ ਮੇਰਾ ਹੈ ਸੋ ਤੇਰਾ ਹੀ ਹੈ। 32ਪਰ ਸਾਨੂੰ ਦਾਅਵਤ ਕਰਨੀ ਚਾਹੀਦੀ ਹੈ ਅਤੇ ਖੁਸ਼ ਹੋਣਾ ਚਾਹੀਦਾ ਹੈ ਕਿਉਂਕਿ ਇਹ ਤੇਰਾ ਭਰਾ, ਮਰ ਗਿਆ ਸੀ, ਪਰ ਉਹ ਫ਼ਿਰ ਜਿਉਂਦਾ ਹੋ ਗਿਆ ਹੈ। ਜਿਹੜਾ ਗੁਆਚਿਆ ਹੋਇਆ ਸੀ ਹੁਣ ਲੱਭ ਗਿਆ ਹੈ।’”
Chwazi Kounye ya:
ਲੂਕਾ ਦੀ ਇੰਜੀਲ 15: PERV
Pati Souliye
Pataje
Kopye
Ou vle gen souliye ou yo sere sou tout aparèy ou yo? Enskri oswa konekte
Punjabi Holy Bible: Easy-to-Read Version
All rights reserved.
© 2002 Bible League International