Logo YouVersion
Icona Cerca

ਰਸੂਲਾਂ ਦੇ ਕਰਤੱਬ 26

26
ਪੌਲੁਸ ਰਾਜਾ ਅਗ੍ਰਿੱਪਾ ਦੇ ਅੱਗੇ ਉਪਦੇਸ਼ ਦਿੰਦਾ
1ਤਾਂ ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਪਣੇ ਹੱਕ ਵਿੱਚ ਬੋਲਣ ਦੀ ਪਰਵਾਨਗੀ ਹੈ। ਤਦ ਪੌਲੁਸ ਬਾਂਹ ਕੱਢ ਕੇ ਇਹ ਉਜ਼ਰ ਕਰਨ ਲੱਗਾ, -
2ਹੇ ਰਾਜਾ ਅਗ੍ਰਿੱਪਾ, ਮੈਂ ਆਪਣੇ ਚੰਗੇ ਭਾਗ ਸਮਝਦਾ ਹਾਂ ਕਿ ਜਿਨ੍ਹਾਂ ਗੱਲਾਂ ਦੀ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ ਉਨ੍ਹਾਂ ਸਭਨਾਂ ਦਾ ਅੱਜ ਤੁਹਾਡੇ ਅੱਗੇ ਉਜ਼ਰ ਕਰਾਂ 3ਖ਼ਾਸ ਕਰਕੇ ਇਸ ਲਈ ਜੋ ਤੁਸੀਂ ਯਹੂਦੀਆਂ ਦੀਆਂ ਸਾਰੀਆਂ ਚਾਲਾਂ ਅਤੇ ਦੀਨੀ ਝਗੜਿਆਂ ਤੋਂ ਅੱਛੀ ਤਰਾਂ ਮਹਿਰਮ ਹੋ । ਸੋ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਧੀਰਜ ਨਾਲ ਮੇਰੀ ਗੱਲ ਸੁਣਿਓ 4ਜੁਆਨੀ ਤੋਂ ਮੇਰੀ ਚਾਲ ਨੂੰ ਜਿਹੜੀ ਮੁੱਢੋਂ ਆਪਣੀ ਕੌਮ ਵਿੱਚ ਅਤੇ ਯਰੂਸ਼ਲਮ ਵਿੱਚ ਸੀ ਸਾਰੇ ਯਹੂਦੀ ਜਾਣਦੇ ਹਨ 5ਸੋ ਜੇ ਓਹ ਸਾਖੀ ਦੇਣੀ ਚਾਹੁਣ ਤਾਂ ਮੁੱਢੋਂ ਮੈਨੂੰ ਜਾਣਦੇ ਹਨ ਭਈ ਸਾਡੇ ਧਰਮ ਦੇ ਸਭਨਾਂ ਤੋਂ ਖਰੇ ਪੰਥ ਦੇ ਅਨੁਸਾਰ ਮੈਂ ਫ਼ਰੀਸੀ ਦੀ ਚਾਲ ਚੱਲਿਆ 6ਅਤੇ ਹੁਣ ਮੈਂ ਉਸ ਕਰਾਰ ਦੀ ਆਸ ਦੇ ਕਾਰਨ ਜਿਹੜਾ ਪਰਮੇਸ਼ੁਰ ਨੇ ਸਾਡੇ ਪਿਉ ਦਾਦਿਆਂ ਨਾਲ ਕੀਤਾ ਸੀ ਅਦਾਲਤ ਲਈ ਖੜਾ ਹਾਂ 7ਓਸੇ ਕਰਾਰ ਨੂੰ ਪ੍ਰਾਪਤ ਕਰਨ ਦੀ ਆਸ ਉੱਤੇ ਸਾਡੀਆਂ ਬਾਰਾਂ ਗੋਤਾਂ ਦਿਨ ਰਾਤ ਵੱਡੇ ਜਤਨ ਨਾਲ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ । ਹੇ ਰਾਜਾ, ਇਸੇ ਆਸ ਦੇ ਬਦਲੇ ਯਹੂਦੀ ਮੇਰੇ ਉੱਤੇ ਨਾਲਸ਼ ਕਰਦੇ ਹਨ ! 8ਇਹ ਗੱਲ ਕਿਉਂ ਤੁਹਾਡੇ ਲੇਖੇ ਬੇ ਇਤਬਾਰ ਗਿਣੀਦੀ ਹੈ ਜੋ ਪਰਮੇਸ਼ੁਰ ਮੁਰਦਿਆਂ ਨੂੰ ਜਿਵਾਲੇ? 9ਮੈਂ ਤਾਂ ਆਪਣੇ ਚਿੱਤ ਵਿੱਚ ਇਹ ਸਮਝਿਆ ਭਈ ਯਿਸੂ ਨਾਸਰੀ ਦੇ ਨਾਮ ਦੇ ਵਿਰੁੱਧ ਮੈਨੂੰ ਬਹਤੁ ਕੁਝ ਕਰਨਾ ਚਾਹੀਦਾ ਹੈ 10ਸੋ ਇਹੋ ਮੈਂ ਯਰੂਸ਼ਲਮ ਵਿੱਚ ਕੀਤਾ ਵੀ ਅਤੇ ਪਰਧਾਨ ਜਾਜਕਾਂ ਕੋਲੋਂ ਇਖ਼ਤਿਆਰ ਪਾ ਕੇ ਬਹੁਤ ਸੰਤਾਂ ਨੂੰ ਕੈਦਖ਼ਾਨਿਆਂ ਵਿੱਚ ਬੰਦ ਕੀਤਾ ਅਤੇ ਜਾਂ ਓਹ ਮਾਰੇ ਜਾਂਦੇ ਸਨ ਤਾਂ ਮੈਂ ਉਨ੍ਹਾਂ ਦੇ ਵਿਰੁੱਧ ਹਾਮੀ ਭਰਦਾ ਸਾਂ 11ਮੈਂ ਹਰੇਕ ਸਮਾਜ ਵਿੱਚ ਉਨ੍ਹਾਂ ਨੂੰ ਬਹੁਤ ਵਾਰੀ ਸਜ਼ਾ ਦੇ ਕੇ ਕੁਫ਼ਰ ਬਕਵਾਉਣ ਲਈ ਉਨ੍ਹਾਂ ਨੂੰ ਤੰਗ ਕੀਤਾ ਸਗੋਂ ਉਨ੍ਹਾਂ ਦੇ ਵਿਰੋਧ ਵਿੱਚ ਅੱਤ ਸੁਦਾਈ ਹੋ ਕੇ ਮੈਂ ਪਰਦੇਸ ਦੇ ਨਗਰਾਂ ਤੀਕ ਵੀ ਉਨ੍ਹਾਂ ਨੂੰ ਸਤਾਉਂਦਾ ਸਾਂ 12ਜਾਂ ਮੈਂ ਪਰਧਾਨ ਜਾਜਕਾਂ ਤੋਂ ਇਖ਼ਤਿਆਰ ਅਤੇ ਹੁਕਮ ਪਾ ਕੇ ਐਸ ਗੱਲ ਉੱਤੇ ਦੰਮਿਸਕ ਨੂੰ ਚੱਲਿਆ ਜਾਂਦਾ ਸਾਂ 13ਤਾਂ ਹੇ ਰਾਜਾ, ਦੁਪਹਿਰ ਦੇ ਵੇਲੇ ਮੈਂ ਰਾਹ ਵਿੱਚ ਅਕਾਸ਼ ਤੋਂ ਇੱਕ ਜੋਤ ਸੂਰਜ ਨਾਲੋਂ ਵੀ ਬਹੁਤ ਉਜਲੀ ਆਪਣੇ ਅਤੇ ਆਪਣਿਆਂ ਸਾਥੀਆਂ ਦੇ ਚੁਫੇਰੇ ਚਮਕਦੀ ਵੇਖੀ 14ਅਤੇ ਜਾਂ ਅਸੀਂ ਸੱਭੇ ਭੋਂ ਤੇ ਡਿੱਗ ਪਏ ਤਾਂ ਮੈਂ ਇੱਕ ਅਵਾਜ਼ ਸੁਣੀ ਜੋ ਇਬਰਾਨੀ ਭਾਖਿਆ ਵਿੱਚ ਮੈਨੂੰ ਐਉਂ ਆਖਦੀ ਸੀ ਕਿ ਹੇ ਸੌਲੁਸ ਹੇ ਸੌਲੁਸ, ਤੂੰ ਮੈਨੂੰ ਕਿਉਂ ਸਤਾਉਂਦਾ ਹੈਂ? ਪ੍ਰੈਣ ਦੀ ਆਰ ਉੱਤੇ ਲੱਤ ਮਾਰਨੀ ਤੇਰੇ ਲਈ ਔਖੀ ਹੈ! 15ਤਾਂ ਮੈਂ ਆਖਿਆ, ਪ੍ਰਭੁ ਜੀ, ਤੂੰ ਕੌਣ ਹੈਂ? ਪ੍ਰਭੁ ਬੋਲਿਆ, ਮੈਂ ਯਿਸੂ ਹਾਂ ਜਿਹ ਨੂੰ ਤੂੰ ਸਤਾਉਂਦਾ ਹੈਂ? 16ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ 17ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ ਜਿਨ੍ਹਾਂ ਦੇ ਕੋਲ ਮੈਂ ਤੈਨੂੰ ਘੱਲਦਾ ਹਾਂ 18ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਭਈ ਓਹ ਅਨ੍ਹੇਰੇ ਤੋਂ ਚਾਨਣ ਦੀ ਵੱਲ ਅਤੇ ਸ਼ਤਾਨ ਦੇ ਵੱਸ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਕਿ ਓਹ ਪਾਪਾਂ ਦੀ ਮਾਫ਼ੀ ਅਤੇ ਉਨ੍ਹਾਂ ਵਿੱਚ ਜੋ ਮੇਰੇ ਉੱਤੇ ਨਿਹਚਾ ਕਰ ਕੇ ਪਵਿੱਤ੍ਰ ਹੋਏ ਹਨ ਵਿਰਸਾ ਪਾਉਣ 19ਸੋ ਹੇ ਰਾਜਾ ਅਗ੍ਰਿੱਪਾ, ਮੈਂ ਉਸ ਸੁਰਗੀ ਦਰਸ਼ਣ ਤੋਂ ਬੇਮੁਖ ਨਾ ਹੋਇਆ 20ਸਗੋਂ ਪਹਿਲਾਂ ਦੰਮਿਸਕ ਦੇ ਰਹਿਣ ਵਾਲਿਆਂ ਨੂੰ ਅਤੇ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਦੇਸ ਵਿੱਚ ਅਤੇ ਪਰਾਈਆਂ ਕੌਮਾਂ ਨੂੰ ਵੀ ਉਪਦੇਸ਼ ਕੀਤਾ ਭਈ ਤੋਬਾ ਕਰੋ ਅਤੇ ਪਰਮੇਸ਼ੁਰ ਦੀ ਵੱਲ ਮੁੜੋ ਅਤੇ ਤੋਬਾ ਦੇ ਲਾਇਕ ਕੰਮ ਕਰੋ 21ਇਨ੍ਹਾਂ ਹੀ ਗੱਲਾਂ ਕਰਕੇ ਯਹੂਦੀਆਂ ਨੇ ਮੈਨੂੰ ਹੈਕਲ ਵਿੱਚ ਫੜ ਲਿਆ ਅਤੇ ਮੇਰੇ ਮਾਰ ਸੁੱਟਣ ਦੇ ਪਿੱਛੇ ਪਏ 22ਸੋ ਪਰਮੇਸ਼ੁਰ ਦੀ ਮੱਦਤ ਪਾ ਕੇ ਮੈਂ ਅੱਜ ਤਾਈਂ ਖੜਾ ਹਾਂ ਅਤੇ ਛੋਟੇ ਵੱਡੇ ਦੇ ਅੱਗੇ ਸਾਖੀ ਦਿੰਦਾ ਹਾਂ ਅਰ ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਭਈ ਹੋਣਗੀਆਂ ਉਨ੍ਹਾਂ ਤੋਂ ਬਿਨਾ ਹੋਰ ਮੈਂ ਕੁਝ ਨਹੀਂ ਕਹਿੰਦਾ 23ਕਿ ਜਰੂਰ ਹੈ ਜੋ ਮਸੀਹ ਦੁੱਖ ਝੱਲੇ ਅਤੇ ਪਹਿਲਾਂ ਉਹ ਮੁਰਦਿਆਂ ਦੇ ਜੀ ਉੱਠਣ ਤੋਂ ਐਸ ਕੌਮ ਅਤੇ ਪਰਾਈਆਂ ਕੌਮਾਂ ਨੂੰ ਵੀ ਚਾਨਣ ਦਾ ਪਰਚਾਰ ਕਰੇ।।
24ਜਾਂ ਉਹ ਆਪਣਾ ਇਹ ਉਜ਼ਰ ਕਰ ਰਿਹਾ ਸੀ ਤਾਂ ਫ਼ੇਸਤੁਸ ਨੇ ਉੱਚੀ ਅਵਾਜ਼ ਨਾਲ ਆਖਿਆ, ਹੇ ਪੌਲੁਸ, ਤੂੰ ਕਮਲਾ ਹੈਂ, ਬਹੁਤੀ ਵਿਦਿਆ ਨੇ ਤੈਨੂੰ ਕਮਲਾ ਕਰ ਦਿੱਤਾ ਹੈ! 25ਪੌਲੁਸ ਨੇ ਆਖਿਆ, ਹੇ ਫ਼ੇਸਤੁਸ ਬਹਾਦੁਰ, ਮੈਂ ਕਮਲਾ ਨਹੀਂ ਸਗੋਂ ਸਚਿਆਈ ਅਤੇ ਸੋਝੀ ਦੀਆਂ ਗੱਲਾਂ ਕਰਦਾ ਹਾਂ 26ਕਿਉਂਕਿ ਰਾਜਾ ਜਿਹ ਦੇ ਸਾਹਮਣੇ ਮੈਂ ਬੇਧੜਕ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ ਕਿਉਂ ਜੋ ਮੈਨੂੰ ਨਿਹਚਾ ਹੈ ਭਈ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਇਸ ਲਈ ਜੋ ਇਹ ਵਾਰਤਾ ਖੂੰਜੇ ਵਿੱਚ ਨਹੀਂ ਹੋਈ 27ਹੇ ਰਾਜਾ ਅਗ੍ਰਿੱਪਾ, ਕੀ ਤੁਸੀਂ ਨਬੀਆਂ ਦੀ ਪਰਤੀਤ ਕਰਦੇ ਹੋ? ਮੈਂ ਤਾਂ ਜਾਣਦਾ ਹਾਂ ਕਿ ਤੁਸੀਂ ਪਰਤੀਤ ਕਰਦੇ ਹੋ 28ਅਗ੍ਰਿੱਪਾ ਨੇ ਪੌਲੁਸ ਨੂੰ ਆਖਿਆ, ਤੈਨੂੰ ਆਸ ਹੋਊਗੀ ਭਈ ਮੈਨੂੰ ਥੋੜੇ ਹੀ ਕੀਤੇ ਮਸੀਹੀ ਕਰ ਲਵੇਂ! 29ਪੌਲੁਸ ਬੋਲਿਆ, ਪਰਮੇਸ਼ੁਰ ਕਰੇ ਕਿ ਭਾਵੇਂ ਥੋੜੇ ਬਹੁਤ ਕੀਤੇ, ਨਿਰਾ ਤੁਸੀਂ ਹੀ ਨਹੀਂ ਪਰ ਓਹ ਸਭ ਵੀ ਜਿਹੜੇ ਅੱਜ ਦੇ ਦਿਨ ਮੇਰੀ ਸੁਣਦੇ ਹਨ ਇਨ੍ਹਾਂ ਬੰਧਨਾਂ ਤੋਂ ਬਿਨਾ ਏਹੋ ਜਿਹੇ ਹੋ ਜਾਣ ਜਿਹੋ ਜਿਹਾ ਮੈਂ ਹਾਂ!।।
30ਤਦੋਂ ਰਾਜਾ, ਹਾਕਮ, ਬਰਨੀਕੇ ਅਰ ਓਹ ਜਿਹੜੇ ਉਨ੍ਹਾਂ ਦੇ ਨਾਲ ਬੈਠੇ ਸਨ ਉੱਠ ਖੜੇ ਹੋਏ 31ਅਤੇ ਅੱਡ ਜਾ ਕੇ ਆਪਸ ਵਿੱਚ ਗੱਲਾਂ ਕਰ ਕੇ ਕਹਿਣ ਲੱਗੇ ਜੋ ਇਹ ਮਨੁੱਖ ਤਾਂ ਮਾਰੇ ਜਾਣ ਯਾ ਕੈਦ ਹੋਣ ਦੇ ਲਾਇਕ ਕੁਝ ਨਹੀਂ ਕਰਦਾ 32ਉਪਰੰਤ ਅਗ੍ਰਿੱਪਾ ਨੇ ਫ਼ੇਸਤੁਸ ਨੂੰ ਆਖਿਆ ਕਿ ਜੇ ਇਹ ਮਨੁੱਖ ਕੈਸਰ ਦੀ ਦੁਹਾਈ ਨਾ ਦਿੰਦਾ ਤਾਂ ਛੁੱਟ ਸੱਕਦਾ ।।

Evidenzia

Copia

Confronta

Condividi

None

Vuoi avere le tue evidenziazioni salvate su tutti i tuoi dispositivi?Iscriviti o accedi

Video per ਰਸੂਲਾਂ ਦੇ ਕਰਤੱਬ 26