ਰੋਮੀਆਂ ਨੂੰ 6
6
ਪਾਪ ਵੱਲੋਂ ਮਰ ਕੇ ਮਸੀਹ ਵਿੱਚ ਜੀਉਣਾ
1ਹੁਣ ਅਸੀਂ ਕੀ ਆਖੀਏ ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਭਈ ਕਿਰਪਾ ਬਾਹਲੀ ਹੋਵੇ? 2ਕਦੇ ਨਹੀਂ ! ਅਸੀਂ ਜਿਹੜੇ ਪਾਪ ਦੀ ਵੱਲੋਂ ਮੋਏ ਹੁਣ ਅਗਾਹਾਂ ਨੂੰ ਓਸ ਜੀਵਨ ਵਿੱਚ ਕਿੱਕੁਰ ਜੀਵਨ ਕੱਟੀਏ? 3ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆ? 4ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਕਰਕੇ ਉਹ ਦੇ ਨਾਲ ਦੱਬੇ ਗਏ ਤਾਂ ਜੋ ਜਿਵੇਂ ਪਿਤਾ ਦੀ ਵਡਿਆਈ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।।
5ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਹ ਦੇ ਨਾਲ ਜੋੜੇ ਗਏ ਤਾ ਉਹ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਹੋਵਾਂਗੇ 6ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ 7ਕਿਉਂਕਿ ਜਿਹੜਾ ਮੋਇਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ 8ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮੋਏ ਤਾਂ ਸਾਨੂੰ ਨਿਹਚਾ ਹੈ ਜੋ ਉਹ ਦੇ ਨਾਲ ਜੀਵਾਂਗੇ ਭੀ 9ਕਿਉਂ ਜੋ ਅਸੀਂ ਇਹ ਜਾਣਦੇ ਹਾਂ ਭਈ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰਦਾ। ਅਗਾਹਾਂ ਨੂੰ ਮੌਤ ਦਾ ਓਸ ਉੱਤੇ ਵੱਸ ਨਹੀਂ 10ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ ਪਰ ਜਿਹੜਾ ਜੀਵਨ ਉਹ ਜੀਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜੀਉਂਦਾ ਹੈ 11ਇਸੇ ਤਰਾਂ ਤੁਸੀਂ ਭੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮੋਏ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜੀਉਂਦੇ ਸਮਝੋ।।
12ਉਪਰੰਤ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ ਜੋ ਤੁਸੀਂ ਉਹ ਦਿਆਂ ਬੁਰਿਆਂ ਵਿਸ਼ਿਆਂ ਦੇ ਅਧੀਨ ਹੋਵੇ 13ਅਤੇ ਆਪਣੇ ਅੰਗ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਨਾ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਜਾਣ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ 14ਕਿਉਂ ਜੋ ਤੁਹਾਡੇ ਉੱਤੇ ਪਾਪ ਦੀ ਵਾਹ ਨਾ ਚੱਲੇਗੀ ਇਸ ਲਈ ਜੋ ਤੁਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹੋ ।।
15ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਸ਼ਰਾ ਦੇ ਹੇਠ ਨਹੀਂ ਸਗੋਂ ਕਿਰਪਾ ਦੇ ਹੇਠ ਹਾਂ? ਕਦੇ ਨਹੀਂ! 16ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ 17ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸਾਓ ਪਰ ਜਿਸ ਸਿੱਖਿਆ ਦੇ ਸੰਚੇ ਵਿੱਚ ਢਾਲੇ ਗਏ ਤੁਸੀਂ ਮਨੋਂ ਉਹ ਦੇ ਆਗਿਆਕਾਰ ਹੋ ਗਏ 18ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਰਮ ਦੇ ਦਾਸ ਬਣ ਗਏ 19ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ 20ਤਾਂ ਤੁਸੀਂ ਪਾਪ ਦੇ ਦਾਸ ਸਾਓ ਤਾਂ ਧਰਮ ਤੋਂ ਅਜ਼ਾਦ ਸਾਓ 21ਸੋ ਓਸ ਵੇਲੇ ਤੁਹਾਨੂੰ ਓਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਲੱਜਿਆ ਆਉਂਦੀ ਹੈ ਕਿਉਂ ਜੋ ਓਹਨਾਂ ਦਾ ਓੜਕ ਮੌਤ ਹੈ 22ਪਰ ਹੁਣ ਤੁਸਾਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਓੜਕ ਨੂੰ ਸਦੀਪਕ ਜੀਵਨ ਪਾਉਂਦੇ ਹੋ 23ਪਾਪ ਦੀ ਮਜੂਰੀ ਤਾਂ ਮੌਤ ਹੈ ਪਰ ਪਰਮੇਸ਼ੁਰ ਦੀ ਬਖ਼ਸ਼ੀਸ਼ ਮਸੀਹ ਯਿਸੂ ਸਾਡੇ ਪ੍ਰਭੁ ਦੇ ਵਿੱਚ ਸਦੀਪਕ ਜੀਵਨ ਹੈ।।
Attualmente Selezionati:
ਰੋਮੀਆਂ ਨੂੰ 6: PUNOVBSI
Evidenzia
Copia
Confronta
Condividi
Vuoi avere le tue evidenziazioni salvate su tutti i tuoi dispositivi?Iscriviti o accedi
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.