ਹੁਣ ਜੇ ਤੁਸੀਂ ਮੇਰੀ ਅਵਾਜ਼ ਦੇ ਸਰੋਤੇ ਹੋਵੋਗੇ ਅਰ ਮੇਰੇ ਨਾਮ ਦੀ ਮਨੌਤ ਕਰੋਗੇ ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੀ ਨਿਜੀ ਪਰਜਾ ਹੋਵੋਗੇ ਕਿਉਂ ਜੋ ਸਾਰੀ ਧਰਤੀ ਮੇਰੀ ਹੈ ਅਤੇ ਤੁਸੀਂ ਮੇਰੇ ਲਈ ਜਾਜਕਾਂ ਦੀ ਬਾਦਸ਼ਾਹੀ ਅਤੇ ਪਵਿੱਤ੍ਰ ਕੌਮ ਹੋਵੋਗੇ। ਏਹ ਉਹ ਗੱਲਾਂ ਹਨ ਜਿਹੜੀਆਂ ਤੂੰ ਇਸਰਾਏਲੀਆਂ ਨੂੰ ਦੱਸੇਂਗਾ।।