ਫੇਰ ਏਹ ਕਿਵੇਂ ਜਾਣਿਆ ਜਾਵੇਗਾ ਭਈ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਅਤੇ ਤੇਰੀ ਪਰਜਾ ਉੱਤੇ ਹੈ? ਕੀ ਏਹ ਐਉਂ ਨਹੀਂ ਭਈ ਤੂੰ ਸਾਡੇ ਨਾਲ ਜਾਂਦਾ ਹੈਂ ਸੋ ਅਸੀਂ ਅਰਥਾਤ ਮੈਂ ਅਰ ਤੇਰੀ ਏਹ ਪਰਜਾ ਸਾਰਿਆਂ ਲੋਕਾਂ ਵਿੱਚੋਂ ਜਿਹੜੇ ਜ਼ਮੀਨ ਉੱਤੇ ਹਨ ਅਣੋਖੇ ਰੱਖੇ ਹੋਏ ਹਾਂ ? ਯਹੋਵਾਹ ਨੇ ਮੂਸਾ ਨੂੰ ਆਖਿਆ, ਜਿਹੜੀ ਗੱਲ ਤੈਂ ਕੀਤੀ ਹੈ ਮੈਂ ਏਹ ਵੀ ਕਰਾਂਗਾ ਕਿਉਂ ਜੋ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ ਅਤੇ ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ