ਤਾਂ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ,
ਦਰਸ਼ਣ ਨੂੰ ਲਿਖ, ਪੱਟੀਆਂ ਉੱਤੇ ਸਾਫ਼ ਲਿਖ,
ਭਈ ਕੋਈ ਪੜ੍ਹਦਾ ਪੜ੍ਹਦਾ ਦੌੜ ਵੀ ਸਕੇ।
ਏਹ ਰੋਇਆ ਤਾਂ ਇੱਕ ਠਹਿਰਾਏ ਹੋਏ ਸਮੇਂ ਲਈ
ਅਜੇ ਪੂਰੀ ਹੋਣ ਵਾਲੀ ਹੈ,
ਉਹ ਅੰਤ ਵੱਲ ਕਾਹਲੀ ਕਰਦੀ ਹੈ, ਓਹ ਝੂਠੀ
ਨਹੀਂ,
ਭਾਵੇਂ ਉਹ ਠਹਿਰਿਆ ਰਹੇ, ਉਹ ਦੀ ਉਡੀਕ ਕਰ,
ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।