ਪਹਾੜ ਉੱਤੇ ਚੜ੍ਹੋ, ਲੱਕੜੀ ਲਿਆਓ, ਏਸ ਭਵਨ ਨੂੰ ਬਣਾਓ ਭਈ ਮੈਂ ਉਸ ਤੋਂ ਪਰਸੰਨ ਹੋਵਾਂ ਅਤੇ ਮੇਰੀ ਵਡਿਆਈ ਹੋਵੇ, ਯਹੋਵਾਹ ਕਹਿੰਦਾ ਹੈ ਤੁਸੀਂ ਬਹੁਤੇ ਦੀ ਆਸ ਰੱਖੀ ਪਰ ਵੇਖੋ, ਤੁਹਾਨੂੰ ਥੋੜਾ ਮਿਲਿਆ ਅਤੇ ਜਦ ਤੁਸੀਂ ਉਸ ਨੂੰ ਆਪਣੇ ਘਰ ਲਿਆਏ ਤਾਂ ਮੈਂ ਉਸ ਨੂੰ ਉਡਾ ਵੀ ਦਿੱਤਾ। ਕਿਉਂ? ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਏਸ ਲਈ ਜੋ ਮੇਰਾ ਭਵਨ ਬਰਬਾਦ ਪਿਆ ਹੈ ਅਤੇ ਤੁਸੀਂ ਆਪੋ ਆਪਣੇ ਘਰਾਂ ਨੂੰ ਭੱਜ ਜਾਂਦੇ ਹੋ