1
ਮਲਾਕੀ 3:10
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
IRVPun
ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
ប្រៀបធៀប
រុករក ਮਲਾਕੀ 3:10
2
ਮਲਾਕੀ 3:11-12
ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਉਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ, ਸੈਨਾਂ ਦਾ ਯਹੋਵਾਹ ਆਖਦਾ ਹਾਂ। ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ
រុករក ਮਲਾਕੀ 3:11-12
3
ਮਲਾਕੀ 3:17-18
ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ। ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।
រុករក ਮਲਾਕੀ 3:17-18
4
ਮਲਾਕੀ 3:1
ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
រុករក ਮਲਾਕੀ 3:1
គេហ៍
ព្រះគម្ពីរ
គម្រោងអាន
វីដេអូ